ਬਾਬਾ ਮੋਤੀ ਰਾਮ ਮਹਿਰਾ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ
ਜਲਾਲਦੀਵਾਲ ’ਚ ਬਾਬਾ ਮੋਤੀ ਰਾਮ ਮਹਿਰਾ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ
Publish Date: Tue, 20 Jan 2026 07:10 PM (IST)
Updated Date: Wed, 21 Jan 2026 04:16 AM (IST)
-ਪਿੰਡ ’ਚ ਕਰਵਾਇਆ ਤਿੰਨ ਰੋਜ਼ਾ ਗੁਰਮਤਿ ਸਮਾਗਮ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਰਾਏਕੋਟ : ਨੇੜਲੇ ਪਿੰਡ ਜਲਾਲਦੀਵਾਲ ਵਿਖੇ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਅਤੇ ਉਨ੍ਹਾਂ ਦੇ ਪਰਿਵਾਰ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਪਿੰਡ ਦੇ ਮਹਿਰਾ ਭਾਈਚਾਰੇ ਵੱਲੋਂ ਨਗਰ ਨਿਵਾਸੀਆਂ, ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਅੰਦਰਲਾ ਗੁੁਰਦੁੁਆਰਾ ਸਾਹਿਬ ਵਿਖੇ ਤਿੰਨ ਰੋਜਾ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਦੌਰਾਨ ਪਰਸੋਂ ਰੋਜ਼ ਤੋਂ ਪ੍ਰਕਾਸ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਲਾਹੀ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਦੇ ਅੱਜ ਭੋਗ ਪਾਏ ਗਏ।
ਉਪਰੰਤ ਗੁਰੂ ਘਰ ਦੇ ਵਜ਼ੀਰ ਗ੍ਰੰਥੀ ਬਾਬਾ ਗੁਰਜੀਤ ਸਿੰਘ ਦੇ ਜੱਥੇ ਵੱਲੋਂ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਦਿਆਂ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਸ਼ਹਾਦਤ ਤੋਂ ਸੰਗਤਾਂ ਨੂੰ ਜਾਣੂ ਕਰਵਾਉਂਦਿਆਂ ਆਖਿਆ ਕਿ ਬਾਬਾ ਮੋਤੀ ਰਾਮ ਮਹਿਰਾ ਜੀ ਗੁਰੂ ਘਰ ਦੇ ਅਨਿਨ ਸ਼ਰਧਾਲੂ ਸਨ, ਜਿਨ੍ਹਾਂ ਮੁਗਲ ਹਕੂਮਤ ਵੱਲੋਂ ਲਗਾਈਆਂ ਸਖਤ ਰੋਕਾਂ ਦੇ ਬਾਵਜੂਦ ਸੂਬਾ ਸਰਹੰਦ ਦੀ ਕੈਦ ਵਿੱਚ ਮਾਤਾ ਗੁਜਰ ਕੌਰ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਤਿੰਨ ਦਿਨ ਦੁੱਧ ਛਕਾ ਕੇ ਗੁਰੂ ਪਰਿਵਾਰ ਦੀ ਸੇਵਾ ਕੀਤੀ ਗਈ, ਬਲਕਿ ਇਸ ਸੇਵਾ ਦੇ ਬਦਲੇ ਸੂਬਾ ਸਰਹੰਦ ਨੇ ਬਾਬਾ ਮੋਤੀ ਰਾਮ ਮਹਿਰਾ ਜੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਕੋਹਲੂ ਵਿੱਚ ਪੀੜ ਕੇ ਸ਼ਹੀਦ ਕਰ ਦਿੱਤਾ, ਜਦਕਿ ਇਸ ਤੋਂ ਪਹਿਲਾਂ ਸੂਬਾ ਸਰਹੰਦ ਨੇ ਬਾਬਾ ਮੋਤੀ ਰਾਮ ਮਹਿਰਾ ਜੀ ਨੂੰ ਈਨ ਮੰਨਣ ਅਤੇ ਧਰਮ ਬਦਲਣ ਲਈ ਕਈ ਪ੍ਰਕਾਰ ਦੇ ਲਾਲਚ ਦਿੱਤੇ ਗਏ ਪ੍ਰੰਤੂ ਆਪਣੇ ਧਰਮ ਪ੍ਰਤੀ ਦ੍ਰਿੜ ਬਾਬਾ ਮੋਤੀ ਰਾਮ ਮਹਿਰਾ ਜੀ ਨੇ ਕਿਸੇ ਪ੍ਰਕਾਰ ਦੇ ਲਾਲਚ ਅਤੇ ਡਰਾਵਿਆਂ ਨੂੰ ਮੰਨਣ ਦੀ ਬਜਾਏ ਸ਼ਹਾਦਤ ਦਾ ਜਾਮ ਪੀਣ ਚੰਗਾ ਸਮਝਿਆ।
ਉਨ੍ਹਾਂ ਕਿਹਾ ਕਿ ਬਾਬਾ ਮੋਤੀ ਰਾਮ ਮਹਿਰਾ ਜੀ ਅਤੇ ਉਨਹਾਂ ਦੇ ਪਰਿਵਾਰ ਦੀ ਸਹਾਦਤ ਲਾਸਾਨੀ ਹੈ, ਜਿਸ ਨੂੰ ਸਮੁੱਚੀ ਸਿੱਖ ਕੌਮ ਰਹਿੰਦੀ ਦੁਨੀਆ ਤੱਕ ਯਾਦ ਰੱਖੇਗੀ। ਇਸ ਮੌਕੇ ਜਗਦੇਵ ਸਿੰਘ ਜੱਗਾ ਸਾਬਕਾ ਸਰਪੰਚ, ਨਿਰੰਜਨ ਸਿੰਘ ਕਾਲਾ ਪ੍ਰਧਾਨ ਖੇਤੀਬਾੜੀ ਸਭਾ, ਗੁਰਮੁੱਖ ਸਿੰਘ ਬਿੱਲੂ ਢਾਬੇ ਵਾਲੇ, ਦਲਵਿੰਦਰ ਸਿੰਘ ਰਛੀਨ ਪ੍ਰਧਾਨ ਬਾਬਾ ਮੋਤੀ ਰਾਮ ਮਹਿਰਾ ਯਾਦਗਾਰੀ ਟਰੱਸਟ ਤਹਿਸੀਲ ਰਾਏਕੋਟ, ਪੱਤਰਕਾਰ ਜਸਵੀਰ ਸਿੰਘ ਹੇਰਾਂ, ਬੇਅੰਤ ਸਿੰਘ, ਜੋਗਿੰਦਰ ਸਿੰਘ, ਭੀਮ ਸਿੰਘ, ਕੇਵਲ ਸਿੰਘ, ਬਲਵਿੰਦਰ ਸਿੰਘ, ਰੂਪ ਸਿੰਘ, ਛਿੰਦਰਪਾਲ ਸਿੰਘ, ਬਿੰਦੀ ਸਿੰਘ, ਗੁਰਨਾਮ ਸਿੰਘ, ਹਰਜੀਤ ਸਿੰਘ, ਹਰਦੇਵ ਸਿੰਘ, ਜੁਗਰਾਜ ਸਿੰਘ, ਜਗਦੇਵ ਸਿੰਘ, ਪਾਲ ਸਿੰਘ, ਸਰਬਜੀਤ ਸਿੰਘ, ਰਾਜੂ ਸਿੰਘ, ਗੁਰਦੇਵ ਸਿੰਘ, ਜੰਟਾ ਸਿੰਘ, ਕੁਲਦੀਪ ਸਿੰਘ, ਨਿਰਮਲ ਸਿੰਘ ਚੰਨਾ, ਹਰੀ ਸਿੰਘ, ਮਨਦੀਪ ਸਿੰਘ ਕੈਤ ਤੇ ਰਿੱਕੀ ਸਿੰਘ ਕੈਤ ਆਦਿ ਹਾਜ਼ਰ ਸਨ।