ਸੰਜੀਵ ਗੁਪਤਾ, ਜਗਰਾਓਂ

ਲੇਹ ਦੀਆਂ ਚੋਟੀਆਂ 'ਤੇ ਸਰਹੱਦਾਂ ਦੀ ਰਾਖੀ ਕਰਦਿਆਂ ਸ਼ਹੀਦ ਹੋਏ ਜਗਰਾਓਂ ਦੇ 22 ਸਿੱਖ ਰੈਂਜਮੈਂਟ ਦੇ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਨੂੰ ਅੱਜ ਪੰਜਾਬ ਵਿਧਾਨ ਸਭਾ ਵਿਚ ਸ਼ਰਧਾਂਜਲੀ ਭੇਂਟ ਕੀਤੀ ਗਈ। ਜਗਰਾਓਂ ਦੇ ਇਸ ਜਾਬਾਜ਼-ਬਹਾਦਰ ਯੋਧੇ ਦੀ ਸ਼ਹਾਦਤ ਨੂੰ ਨਮਨ ਕਰਦਿਆਂ ਰਾਸ਼ਟਰਪਤੀ ਵੀਪੀ ਸਿੰਘ ਬਦਨੌਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸਮੂਹ ਮੰਤਰੀਆਂ, ਵਿਧਾਇਕਾਂ ਵੱਲੋਂ ਸ਼ਰਧਾਂਜਲੀ ਦਿੱਤੀ ਗਈ। ਵਰਣਨਯੋਗ ਹੈ ਕਿ ਬੀਤੇ ਸ਼ਨੀਵਾਰ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਲੇਹ- ਲੱਦਾਖ 'ਚ ਡਿਊਟੀ ਦੌਰਾਨ ਸ਼ਹੀਦ ਹੋ ਗਏ ਸਨ। ਐਤਵਾਰ ਦੇਰ ਰਾਤ ਜਗਰਾਓਂ ਵਿਖੇ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਸ਼ਹੀਦ ਦੀ ਸ਼ਹਾਦਤ ਨੂੰ ਸਲਾਮ ਕਰਦਿਆਂ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ 50 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।