ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਦਾ ਬੀਏ ਦਾ ਨਤੀਜਾ ਸ਼ਾਨਦਾਰ ਰਿਹਾ
ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਦਾ ਬੀਏ ਦਾ ਨਤੀਜਾ ਸ਼ਾਨਦਾਰ ਰਿਹਾ
Publish Date: Mon, 27 Apr 2026 06:12 PM (IST)
Updated Date: Mon, 27 Apr 2026 06:16 PM (IST)
ਸਟਾਫ ਪ੍ਰਤੀਨਿੱਧ, ਪੰਜਾਬੀ ਜਾਗਰਣ ਲੁਧਿਆਣਾ ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਲੜਕੀਆਂ ਲੁਧਿਆਣਾ ਦੇ ਬੀਏ ਸਮੈਸਟਰ ਤੀਜਾ ਦੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਦਸੰਬਰ 2025 ਦੇ ਨਤੀਜੇ ਸ਼ਾਨਦਾਰ ਰਹੇ। ਵਿਦਿਆਰਥਣ ਲਛਮੀ ਕੌਰ 8.42 ਸੀਜੀਪੀਏ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾਂ ਸਥਾਨ, ਵਿਦਿਆਰਥਣ ਜਸਸਿਮਰਨ ਨੇ 8.08 ਸੀਜੀਪੀਏ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਵਿਦਿਆਰਥਣ ਦੁਸ਼ਾਂਤ ਦੀਵਾਨਾ 8.04 ਸੀਜੀਪੀਏ ਪ੍ਰਾਪਤ ਕਰਕੇ ਤੀਜੇ ਸਥਾਨ ’ਤੇ ਰਹੀ। ਕਾਲਜ ਪ੍ਰਿੰਸੀਪਲ ਡਾ. ਕਿਰਨਦੀਪ ਕੌਰ, ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਵਰਨ ਸਿੰਘ, ਸਕੱਤਰ ਗੁਰਬਚਨ ਸਿੰਘ ਪਾਹਵਾ ਅਤੇ ਹੋਰ ਮੈਂਬਰ ਸਾਹਿਬਾਨਾਂ ਨੇ ਵਿਭਾਗ ਦੇ ਅਧਿਆਪਕ ਸਾਹਿਬਾਨਾਂ ਨੂੰ ਉਨ੍ਹਾਂ ਦੇ ਸਹੀ ਮਾਰਗਦਰਸ਼ਨ ਦੁਆਰਾ ਆਪਣੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭ ਇੱਛਾਵਾਂ ਵੀ ਦਿੱਤੀਆਂ।