ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲੀਜੀਏਟ ਸਕੂਲ ਦਾ ਵਧਾਇਆ ਮਾਣ
ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲੀਜੀਏਟ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ
Publish Date: Thu, 14 May 2026 06:38 PM (IST)
Updated Date: Fri, 15 May 2026 04:10 AM (IST)
ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ
ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲੀਜੀਏਟ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਬਾਰ੍ਹਵੀਂ ਆਰਟਸ ਅਤੇ ਕਾਮਰਸ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਘੋਸ਼ਿਤ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਮਾਣ ਵਧਾਇਆ। ਆਰਟਸ ਸਟ੍ਰੀਮ ਵਿੱਚ ਵਰਪ੍ਰੀਤ ਕੌਰ ਨੇ 91 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿੱਚ ਪਹਿਲਾ ਸਥਾਨ ਹਾਸਲ ਕੀਤਾ।
ਅੰਜਲੀ ਨੇ 88.6 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਲ ਕੀਤਾ ਅਤੇ ਮੁਕਦਸਾ ਨੇ 86.8 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਕਾਮਰਸ ਸਟ੍ਰੀਮ ਵਿੱਚ ਗੁਰਪ੍ਰੀਤ ਕੌਰ ਅਤੇ ਰਾਗਿਨੀ ਨੇ 86.8 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਵਲੀਨ ਕੌਰ ਅਤੇ ਨਿਸ਼ਿਤਾ ਸੋਢੀ ਨੇ 84 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਲ ਕੀਤਾ ਅਤੇ ਮਨਮੀਤ ਕੌਰ ਨੇ 81.8 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਡਾ. ਕਿਰਨਦੀਪ ਕੌਰ ਨੇ ਵਿਦਿਆਰਥੀਆਂ, ਸਟਾਫ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਉਪਲਬਧੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸਵਰਨ ਸਿੰਘ, ਸਕੱਤਰ ਗੁਰਬਚਨ ਸਿੰਘ ਪਾਹਵਾ ਅਤੇ ਹੋਰ ਮੈਂਬਰਾਂ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀਆਂ ਉਪਲਬਧੀਆਂ ਦੀ ਸਰਾਹਨਾ ਕੀਤੀ।