ਪੱਤਰ ਪੇ੍ਰਕ, ਬੀਜਾ : ਮਾਤਾ ਗੰਗਾ ਖਾਲਸਾ ਕਾਲਜ ਮੰਜੀ ਸਾਹਿਬ, ਕੋਟਾਂ ਵਿਖੇ ਲੋਹੜੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਕਾਲਜ ਪਿੰ੍ਸੀਪਲ ਡਾ. ਕੁਲਦੀਪ ਕੌਰ ਧਾਲੀਵਾਲ, ਸਮੂਹ ਸਟਾਫ਼ ਤੇ ਵਿਦਿਆਰਥਣਾਂ ਵਲੋਂ ਲੋਹੜੀ ਦੀ ਧੂਣੀ ਬਾਲ ਕੇ ਤਿਲ ਪਾਉਣ ਦੀ ਰਸਮ ਅਦਾ ਕੀਤੀ ਗਈ। ਉਪਰੰਤ ਕਾਲਜ ਤੇ ਸਕੂਲ ਦੀਆਂ ਵਿਦਿਆਰਥਣਾਂ ਨੇ ਲੋਕ ਗੀਤ, ਲੋਹੜੀ ਦੇ ਗੀਤ ਤੇ ਗਿੱਧਾ ਪਾ ਕੇ ਆਪਸ 'ਚ ਲੋਹੜੀ ਦੀ ਖੁਸ਼ੀ ਸਾਂਝੀ ਕੀਤੀ। ਕਾਲਜ ਪਿੰ੍ਸੀਪਲ ਡਾ. ਕੁਲਦੀਪ ਕੌਰ ਧਾਲੀਵਾਲ ਨੇ ਲੋਹੜੀ ਦੇ ਤਿਉਹਾਰ ਦੀ ਮਹੱਤਤਾ ਦੱਸਦਿਆਂ ਸਮੂਹ ਸਟਾਫ ਤੇ ਵਿਦਿਆਰਥਣਾਂ ਨੂੰ ਲੋਹੜੀ ਦੀ ਵਧਾਈ ਦਿੱਤੀ।