ਮੇਅਰ ਨੇ ਜ਼ੋਨ-ਡੀ ’ਚ ਲਹਿਰਾਇਆ ਰਾਸ਼ਟਰੀ ਝੰਡਾ
77ਵੇਂ ਗਣਤੰਤਰ ਦਿਵਸ ਸਮਾਰੋਹ ਦੌਰਾਨ ਮੇਅਰ ਨੇ ਜ਼ੋਨ ਡੀ ਵਿਖੇ ਲਹਿਰਾਇਆ ਰਾਸ਼ਟਰੀ ਝੰਡਾ
Publish Date: Wed, 28 Jan 2026 06:17 PM (IST)
Updated Date: Thu, 29 Jan 2026 04:05 AM (IST)

ਫੋਟੋ 2 ਸਤਵਿੰਦਰ ਸ਼ਰਮਾ, ਪੰਜਾਬੀ ਜਾਗਰਣ, ਲੁਧਿਆਣਾ : ਗਣਤੰਤਰ ਦਿਵਸ ਸਮਾਰੋਹ ਦੌਰਾਨ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਸਰਾਭਾ ਨਗਰ ਸਥਿਤ ਨਗਰ ਨਿਗਮ ਜ਼ੋਨ-ਡੀ ਦਫਤਰ ਵਿਖੇ ਕੌਮੀ ਝੰਡਾ ਲਹਿਰਾਇਆ। ਇਸ ਤੋਂ ਪਹਿਲਾ ਉਨ੍ਹਾਂ ਆਸਮਾਨ ’ਚ ਤਿਰੰਗੇ ਗੁਬਾਰੇ ਛੱਡ ਕੇ ਸ਼ਾਂਤੀ ਤੇ ਖੁਸ਼ਹਾਲੀ ਦਾ ਸੁਨੇਹਾ ਦਿੱਤਾ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਡਿਪਟੀ ਮੇਅਰ ਪ੍ਰਿੰਸ ਜੌਹਰ, ਵਧੀਕ ਕਮਿਸ਼ਨਰ ਪਰਮਦੀਪ ਸਿੰਘ ਸਮੇਤ ਕੌਂਸਲਰ ਅਤੇ ਹੋਰ ਨਗਰ ਨਿਗਮ ਅਧਿਕਾਰੀ ਹਾਜ਼ਰ ਸਨ। ਸਮਾਗਮ ਨੂੰ ਸੰਬੋਧਨ ਕਰਦਿਆਂ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਸਭ ਤੋਂ ਪਹਿਲਾ ਦੇਸ਼ ਦੀ ਅਜ਼ਾਦੀ ਤੇ ਰਾਖੀ ਲਈ ਆਪਣੀਆਂ ਕੀਮਤੀ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਉਨ੍ਹਾਂ ਸੰਵਿਧਾਨ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕਿਹਾ ਕਿ ਅੱਜ ਅਸੀਂ ਉਨ੍ਹਾਂ ਕਰ ਕੇ ਲੋਕਤੰਤਰ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਲੁਧਿਆਣਾ ਵਾਸੀਆਂ ਨੂੰ ਆਪਣੇ ਫਰਜ਼ ਨਿਭਾਉਣ ਤੇ ਸ਼ਹਿਰ ਨੂੰ ਸਾਫ਼ ਅਤੇ ਹਰਿਆ-ਭਰਿਆ ਰੱਖਣ ’ਚ ਨਗਰ ਨਿਗਮ ਅਧਿਕਾਰੀਆਂ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਸਮਾਰੋਹ ਦੌਰਾਨ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਵਿਨੀਤ ਕੁਮਾਰ, ਸੰਯੁਕਤ ਕਮਿਸ਼ਨਰ ਅਭਿਸ਼ੇਕ ਸ਼ਰਮਾ, ਸਹਾਇਕ ਕਮਿਸ਼ਨਰ ਨੀਰਜ ਜੈਨ, ਸਹਾਇਕ ਕਮਿਸ਼ਨਰ ਜਸਦੇਵ ਸੇਖੋਂ, ਜ਼ੋਨਲ ਕਮਿਸ਼ਨਰ ਗੁਰਪਾਲ ਸਿੰਘ, ਡੀਐਸਪੀ ਰਾਜ ਚੌਧਰੀ ਸਮੇਤ ਹੋਰ ਅਧਿਕਾਰੀ ਮੌਜੂਦ ਸਨ।