ਗੁਰਜੀਤ ਸਿੰਘ ਖ਼ਾਲਸਾ, ਰਾੜਾ ਸਾਹਿਬ

ਗੁਰਦੁਆਰਾ ਸ਼ਹੀਦਗੜ੍ਹ ਸਾਹਿਬ ਨਿਜਾਮਪੁਰ ਵਿਖੇ ਅਸਥਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਧਰਮਪਾਲ ਸਿੰਘ ਦੇ ਯੋਗ ਪ੍ਰਬੰਧਾਂ ਹੇਠ ਸੰਤ ਅਤਰ ਸਿੰਘ ਜੀ ਰੇਰੂ ਸਾਹਿਬ, ਸੰਤ ਬਲਵੰਤ ਸਿੰਘ ਲੰਗਰ ਰਾੜਾ ਸਾਹਿਬ, ਬਾਬਾ ਬਘੇਲ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਸਾਲਾਨਾ ਯਾਦ ਨੂੰ ਸਮਰਪਿਤ ਆਰੰਭ ਕੀਤੇ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਮਹਾਂਪੁਰਸ਼ਾਂ ਦੀ ਯਾਦ ਨੂੰ ਸਮਰਪਿਤ ਭਾਈ ਘਨ੍ਹਈਆ ਜੀ ਵੈਲਫ਼ੇਅਰ ਸੁਸਾਇਟੀ ਕਰਮਸਰ ਰਾੜਾ ਸਾਹਿਬ ਦੇ ਸਹਿਯੋਗ ਨਾਲ ਸੁਖਮਨੀ ਹਸਪਤਾਲ ਪਾਇਲ ਵਲੋਂ ਹੱਡੀਆਂ-ਜੋੜਾਂ ਦੇ ਦਰਦਾਂ ਤੇ ਜਨਰਲ ਬਿਮਾਰੀਆਂ ਦਾ ਮੁਫ਼ਤ ਚੈਕਅਪ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਸੁਆਮੀ ਸ਼ੰਕਰਾ ਨੰਦ ਜੀ ਭੂਰੀ ਵਾਲਿਆਂ ਤੇ ਅਸਥਾਨ ਦੇ ਮੁਖੀ ਬਾਬਾ ਧਰਮਪਾਲ ਸਿੰਘ ਵਲੋਂ ਸਾਂਝੇ ਤੌਰ 'ਤੇ ਕੀਤਾ। ਕੈਂਪ ਦੌਰਾਨ ਮਹਾਂਪੁਰਸਾਂ ਵਲੋਂ ਡਾਕਟਰਾਂ ਦੀ ਟੀਮ ਦਾ ਵਿਸ਼ੇਸ਼ ਸਨਮਾਨ ਕੀਤਾ। ਕੈਂਪ 'ਚ ਡਾ: ਜਗਰੂਪ ਸਿੰਘ, ਡਾ: ਬਲਵਿੰਦਰ ਕੌਰ ਤੇ ਡਾ: ਅਨੂਪਮਦੀਪ ਸਿੰਘ ਨੇ 260 ਮਰੀਜਾ ਦਾ ਮੁਫਤ ਚੈਕਅਪ ਤੇ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ ਇਸ ਮੌਕੇ ਸਾਬਕਾ ਬਲਾਕ ਸੰਮਤੀ ਮੈਂਬਰ ਸੁਖਵਿੰਦਰ ਕੌਰ, ਸਰਪੰਚ ਗੁਰਜੰਟ ਸਿੰਘ, ਧਰਮ ਸਿੰਘ ਪੰਚ, ਪੁਸ਼ਮਿੰਦਰ ਕੌਰ ਪੰਚ, ਮਸਤ ਸਿੰਘ, ਜਥੇਦਾਰ ਹਰਨਾਮ ਸਿੰਘ, ਭਾਈ ਹਰਬੰਸ ਸਿੰਘ, ਭਾਈ ਗੁਰਬਚਨ ਸਿੰਘ, ਜਸਵੀਰ ਸਿੰਘ, ਗੁਰਪ੍ਰਰੀਤ ਸਿੰਘ, ਨੰਬਰਦਾਰ ਸੇਰ ਸਿੰਘ, ਕੁਲਦੀਪ ਸਿੰਘ ਆਦਿ ਹਾਜਰ ਸਨ।