ਸੰਤੋਸ਼ ਕੁਮਾਰ ਸਿੰਗਲਾ, ਮਲੌਦ

ਚਾਲੂ ਹੋਣ ਜਾ ਰਹੇ ਕਣਕ ਦੇ ਖ੍ਰੀਦ ਪ੍ਰਬੰਧਾਂ ਸਬੰਧੀ ਮਾਰਕੀਟ ਕਮੇਟੀ ਮਲੌਦ ਵਿਖੇ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ, ਜ਼ਿਲ੍ਹਾ ਪ੍ਰਰੀਸ਼ਦ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ, ਚੇਅਰਮੈਨ ਮਾਰਕੀਟ ਕਮੇਟੀ ਕਮਲਜੀਤ ਸਿੰਘ ਸਿਆੜ ਤੇ ਉਪ-ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ ਵਲੋਂ ਖ੍ਰੀਦ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਮੱਦੇਨਜ਼ਰ ਮਾਰਕੀਟ ਕਮੇਟੀ ਮਲੌਦ ਅਧੀਨ ਪੈਂਦੀਆਂ ਦਾਣਾ ਮੰਡੀਆਂ ਮਲੌਦ, ਸਿਆੜ, ਰਾਮਗੜ੍ਹ ਸਰਦਾਰਾਂ, ਸਿਹੌੜਾ, ਸੀਹਾਂ ਦੌਦ ਸਮੇਤ ਆਰਜੀ ਖ੍ਰੀਦ ਕੇਂਦਰਾਂ ਵਿਚ ਸੈੱਲਰਾਂ, ਖੇਡ ਮੈਦਾਨਾਂ ਨੂੰ ਵਰਤੋਂ 'ਚ ਲਿਆ ਕੇ ਵਿਅਕਤੀਆਂ ਦੀ ਘੱਟ ਗਿਣਤੀ ਨੂੰ ਅਮਲ ਵਿਚ ਲਿਆਂਦਾ ਜਾਵੇਗਾ। ਬੈਠਕ ਦੌਰਾਨ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ਪੰਜਾਬ ਸਰਕਾਰ ਕੋਰੋਨਾ ਵਾਇਰਸ ਤੋਂ ਬਚਾਅ ਦੇ ਨਾਲ ਨਾਲ ਕਿਸਾਨਾਂ ਦਾ ਇੱਕ ਇੱਕ ਦਾਣਾ ਚੁੱਕਣ ਲਈ ਵਚਨਬੱਧ ਅਤੇ ਯਤਨਸ਼ੀਲ ਹੈ। ਇਸ ਮੌਕੇ ਗੁਰਮੁੱਖ ਸਿੰਘ ਗੋਮੀ ਸਿਆੜ, ਗੁਰਦੀਪ ਸਿੰਘ ਲਸਾੜਾ ਆਦਿ ਹਾਜ਼ਰ ਸਨ।