ਸੂਬੇ ਦੇ ਲੋਕਾਂ ਦਾ ਸਰਕਾਰ ਤੋਂ ਮੋਹ ਭੰਗ : ਲੱਖਾ ਪਾਇਲ
ਸੂਬੇ ਦੇ ਲੋਕਾਂ ਦਾ ਸਰਕਾਰ ਤੋਂ ਮੋਹ ਭੰਗ - ਲੱਖਾ ਪਾਇਲ
Publish Date: Wed, 06 May 2026 07:49 PM (IST)
Updated Date: Thu, 07 May 2026 04:12 AM (IST)

ਕਾਂਗਰਸ ਦੇ ਮੰਡਲ ਰੌਣੀ ਦੇ ਸਮੂਹ ਬੀਐੱਲਏ ਦੀ ਮੀਟਿੰਗ ਹੋਈ ਪੀ 17 : ਮੀਟਿੰਗ ਸਮੇ ਸਾਬਕਾ ਵਿਧਾਇਕ ਲੱਖਾ ਪਾਇਲ ਨਾਲ ਹੈਪੀ ਰੌਣੀ, ਗੋਲਡੀ ਰੰਧਾਵਾ, ਗੋਲੂ ਮੁੱਲਾਂਪੁਰ, ਸੋਨੀ ਜਰਗ, ਪ੍ਰਧਾਨ ਮਲਕਪੁਰ ਸਮੇਤ ਮੰਡਲ ਰੌਣੀ ਦੀ ਸਮੁੱਚੀ ਲੀਡਰਸ਼ਿਪ ਤੇ ਸਮੂਹ ਬੀਐਲਏਜ਼ ਤੇ ਕਾਂਗਰਸੀ ਵਰਕਰ। ਹਰਪ੍ਰੀਤ ਸਿੰਘ ਮਾਂਹਪੁਰ, ਪੰਜਾਬੀ ਜਾਗਰਣ ਜੌੜੇਪੁਲ ਜਰਗ : ਕਾਂਗਰਸ ਦੇ ਮੰਡਲ ਰੌਣੀ ਦੇ ਸਮੂਹ ਪਿੰਡਾਂ ਨਾਲ ਸਬੰਧਿਤ ਕਾਂਗਰਸ ਦੇ ਬੀਐੱਲਏਜ ਅਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਇਕ ਅਹਿਮ ਮੀਟਿੰਗ ਮੰਡਲ ਪ੍ਰਧਾਨ ਹੈਪੀ ਰੌਣੀ ਦੀ ਦੇਖਰੇਖ ਹੇਠ ਬਲਾਕ ਕਾਂਗਰਸ ਕਮੇਟੀ ਦੋਰਾਹਾ ਦੇ ਸੀਨੀਅਰ ਉਪ ਪ੍ਰਧਾਨ ਸਾਬਕਾ ਸਰਪੰਚ ਰੁਪਿੰਦਰ ਸਿੰਘ ਗੋਲਡੀ ਭਰਥਲਾ ਰੰਧਾਵਾ ਦੇ ਗ੍ਰਹਿ ਪਿੰਡ ਭਰਥਲਾ ਰੰਧਾਵਾ ਵਿਖੇ ਹੋਈ ,ਜਿਸ ਵਿਚ ਕਾਂਗਰਸ ਦੇ ਜਿਲਾ ਪ੍ਰਧਾਨ ਤੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਨੇ ਵਿਸੇਸ਼ ਤੌਰ ’ਤੇ ਸ਼ਿਰਕਤ ਕੀਤੀ ਤੇ ਉਹਨਾਂ ਦੇ ਨਾਲ ਇਲਾਕੇ ਦੀ ਸਮੁੱਚੀ ਲੀਡਰਸ਼ਿਪ ਅਤੇ ਸਮੂਹ ਪਿੰਡਾਂ ਦੇ ਬੀਐੱਲਏਜ਼ ਨੇ ਸਮੂਲੀਅਤ ਕੀਤੀ । ਮੀਟਿੰਗ ਦੌਰਾਨ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਚਰਚਾ ਕੀਤੀ ਗਈ ਅਤੇ ਮਿਊਸੀਪਲ ਕਮੇਟੀ ਦੀਆਂ ਆ ਰਹੀਆਂ ਚੋਣਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ । ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਜਿਲਾ ਪ੍ਰਧਾਨ ਤੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਨੇ ਆਖਿਆ ਕਿ ਪੰਜਾਬ ਵਿਚਲੀ ਆਪ ਸਰਕਾਰ ਹਰ ਮੁਹਾਜ ਤੇ ਪੂਰੀ ਤਰਾਂ ਫੇਲ ਹੋ ਚੁਕੀ ਹੈ ਅਤੇ ਸੂਬੇ ਦੇ ਲੋਕਾਂ ਦਾ ਸਰਕਾਰ ਤੋਂ ਮੋਹ ਪੂਰੀ ਤਰਾਂ ਭੰਗ ਹੋ ਚੁਕਾ ਹੈ। ਉਹਨਾਂ ਆਖਿਆ ਕਿ ਅਗਾਮੀ ਵਿਧਾਨ ਸਭਾ ਚੋਣਾਂ ਅਤੇ ਮਿਊਸੀਪਲ ਕਮੇਟੀ ਦੀਆਂ ਚੋਣਾਂ ਚ ਕਾਂਗਰਸ ਪਾਰਟੀ ਪੂਰੀ ਸ਼ਾਨ ਨਾਲ ਜਿੱਤ ਪ੍ਰਾਪਤ ਕਰੇਗੀ ਅਤੇ ਸੂਬੇ ਦੇ ਲੋਕ 2027 ਚ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣ ਨੂੰ ਉਤਾਵਲੇ ਨਜ਼ਰ ਆ ਰਹੇ ਹਨ। ਉਨ੍ਹਾਂ ਅਖੀਰ ਤੇ ਸਮੂਹ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਅਗਾਮੀ ਚੋਣਾਂ ਦੇ ਮੱਦੇਨਜ਼ਰ ਹੁਣੇ ਤੋਂ ਡੱਟ ਜਾਣ ਦੀ ਅਪੀਲ ਕੀਤੀ। ਇਸ ਮੌਕੇ ਮੰਡਲ ਪ੍ਰਧਾਨ ਹੈਪੀ ਰੌਣੀ ਤੋਂ ਇਲਾਵਾ ਬਲਾਕ ਕਾਂਗਰਸ ਦੇ ਸੀਨੀਅਰ ਉਪ ਪ੍ਰਧਾਨ ਸਾਬਕਾ ਸਰਪੰਚ ਰੁਪਿੰਦਰ ਸਿੰਘ ਗੋਲਡੀ ਭਰਥਲਾ ਰੰਧਾਵਾ ,ਸਾਬਕਾ ਸਰਪੰਚ ਜਸਪ੍ਰੀਤ ਸਿੰਘ ਸੋਨੀ ਬਾਈ ਜਰਗ, ਸਾਬਕਾ ਸਰਪੰਚ ਗੁਰਮੀਤ ਸਿੰਘ ਗੋਲੂ ਮੁੱਲਾਂਪੁਰ, ਮੁੱਲਾਂਪੁਰ ਸੁਸਾਇਟੀ ਦੇ ਪ੍ਰਧਾਨ ਸਾਬਕਾ ਸਰਪੰਚ ਦਰਸ਼ਨ ਸਿੰਘ ਮਲਕਪੁਰ, ਸਾਬਕਾ ਸਰਪੰਚ ਕੁਲਦੀਪ ਸਿੰਘ ਰਾਮਪੁਰ ,ਪੰਡਤ ਦੇਵਿੰਦਰਜੀਤ ਸ਼ਰਮਾ ਦੀਵਾ ਮੰਡੇਰ , ਹਲਕਾ ਗਿੱਲ ਦੇ ਕੋਆਰਡੀਨੇਟਰ ਕੁਲਵਿੰਦਰ ਸਿੰਘ ਗਿੱਲ , ਪ੍ਰਧਾਨ ਸਵਰਨਜੀਤ ਸਿੰਘ ਬੀਓ ਮਲਕਪੁਰ, ਧਰਮਿੰਦਰ ਸਿੰਘ ਮੰਡੇਰ ਬੱਸ ਵਾਲੇ, ਬਲਾਕ ਕਾਂਗਰਸ ਦੇ ਸੈਕਟਰੀ ਪੰਚ ਗੁਰਪ੍ਰੀਤ ਸਿੰਘ ਗੁਰੀ ਜਰਗ, ਚੇਅਰਮੈਂਨ ਗੁਰਪ੍ਰੀਤ ਸਿੰਘ ਰੌਣੀ, ਰਿਟਾ, ਪ੍ਰਿੰਸੀਪਲ ਇੰਦਰ ਦਾਸ, ਅਮਰਜੀਤ ਸਿੰਘ, ਰਾਣਾ ਕੁਲਦੀਪ ਸਹੀ, ਨਰਿੰਦਰ ਸਿੰਘ, ਗੁਰਮੀਤ ਸਿੰਘ, ਬਲਕਾਰ ਸਿੰਘ, ਦਰਸ਼ਨ ਸਿੰਘ, ਰੁਲਦਾ ਸਿੰਘ ,ਗੁਰਜਿੰਦਰ ਸਿੰਘ, ਸੁਰਿੰਦਰ ਸਿੰਘ ਚੇਅਰਮੈਨ , ਪ੍ਰੀਤ ਸਿੰਘ, ਅਵਤਾਰ ਸਿੰਘ, ਯੂਥ ਆਗੂ ਹਰਮਨ ਬਿਲਿੰਗ ਮਾਂਹਪੁਰ ਤੇ ਅੰਮ੍ਰਿਤ ਰੌਣੀ ਸਮੇਤ ਹੋਰ ਹਾਜ਼ਰ ਸਨ।