- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
3 ਨੰਬਰ ਲਈ:ਨਸ਼ਾ ਮੁਕਤੀ ਮੋਰਚਾ ਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ

ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ : ਆਮ ਆਦਮੀ ਪਾਰਟੀ ਪੰਜਾਬ ਵੱਲੋਂ ਗਠਿਤ ਨਸ਼ਾ ਮੁਕਤੀ ਮੋਰਚਾ ਦੇ ਲੁਧਿਆਣਾ ਈਸਟ ਵਿੰਗ ਵੱਲੋਂ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਲਾਕੇ ’ਚ ਨਸ਼ਿਆਂ ਦੀ ਰੋਕਥਾਮ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਪੁਲਿਸ ਤੇ ਮੋਰਚੇ ਦੇ ਅਹੁਦੇਦਾਰਾਂ ਵਿਚਾਲੇ ਆਪਸੀ ਤਾਲਮੇਲ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ’ਤੇ ਜ਼ੋਰ ਦਿੱਤਾ ਗਿਆ। ਮੋਰਚੇ ਦੇ ਅਹੁਦੇਦਾਰਾਂ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਾ ਮੁੱਖ ਉਦੇਸ਼ ਪੰਜਾਬ ਵਿੱਚੋਂ ਨਸ਼ਿਆਂ ਦੇ ਕਾਰੋਬਾਰ ਨੂੰ ਖ਼ਤਮ ਕਰਨਾ ਹੈ। ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੁਲਿਸ ਪ੍ਰਸ਼ਾਸਨ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਦਾ ਸਹਿਯੋਗ ਜ਼ਰੂਰੀ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਸਾਂਝੇ ਤੌਰ ’ਤੇ ਯਤਨ ਕਰਨ ਦੀ ਲੋੜ ’ਤੇ ਵੀ ਚਰਚਾ ਕੀਤੀ ਗਈ। ਇਸ ਮੀਟਿੰਗ ਵਿੱਚ ਡੀਸੀਪੀ ਰੂਰਲ ਲੁਧਿਆਣਾ ਗੁਰਸੇਵਕ ਸਿੰਘ ਪੀਪੀਐੱਸ, ਡੀਸੀਪੀ ਇਨਵੈਸਟੀਗੇਸ਼ਨ ਰੁਪਿੰਦਰ ਕੌਰ ਭੱਟੀ ਪੀਪੀਐੱਸ, ਏਸੀਪੀ ਈਸਟ ਰਾਜ ਕੁਮਾਰ ਪੀਪੀਐੱਸ, ਏਸੀਪੀ ਟ੍ਰੈਫਿਕ ਗੁਰਬਿੰਦਰ ਸਿੰਘ ਪੀਪੀਐੱਸ ਤੇ ਥਾਣਾ-7 ਦੇ ਐੱਸਐੱਚਓ ਗਗਨਦੀਪ ਸਿੰਘ ਤੋਂ ਇਲਾਵਾ ਨਸ਼ਾ ਮੁਕਤੀ ਮੋਰਚਾ ਵੱਲੋਂ ਹਲਕਾ ਈਸਟ ਦੇ ਕੋਆਰਡੀਨੇਟਰ ਪੰਕਜ ਮਹਿਤਾ, ਬਲਾਕ ਕੋਆਰਡੀਨੇਟਰ ਅਭਿਸ਼ੇਕ ਜਲੋਟਾ, ਬਲਾਕ ਕੋਆਰਡੀਨੇਟਰ ਮੋਹਿਤ ਮਿੱਤਲ, ਬਲਾਕ ਕੋਆਰਡੀਨੇਟਰ ਯੋਗੇਸ਼ ਜਿੰਦਲ, ਫੀਲਡ ਅਫ਼ਸਰ ਅਮਨ ਸਿੰਘ ਅਤੇ ਵਲੰਟੀਅਰ ਮੋਹਿਤ ਬਾਗਲਾ ਸਮੇਤ ਹੋਰ ਅਹੁਦੇਦਾਰ ਵੀ ਮੀਟਿੰਗ ’ਚ ਸ਼ਾਮਲ ਹੋਏ।