- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਰੋਡਵੇਜ਼/ਪਨਬਸ ਅਤੇ ਪੀਆਰਟੀਸੀ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਜਥੇਬੰਦੀ ਦੇ ਆਗੂਆਂ ਵੱਲੋਂ ਅੱਜ ਚੰਡੀਗੜ੍ਹ 'ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਜੋ ਟਰਾਂਸਪੋਰਟ ਵਿਭਾਗ ਦੇ ਮੰਤਰੀ ਵੀ ਹਨ, ਦੇ ਨਾਲ ਮੀਟਿੰਗ ਰੱਖੀ ਗਈ ਸੀ। ਇਸ ਦੌਰਾਨ ਵਿੱਤ ਮੰਤਰੀ ਵੱਲੋਂ ਮੰਗਾਂ ਪੂਰੀਆਂ ਕਰਨ ਲਈ ਕੋਈ ਵੀ ਠੋਸ ਉਪਰਾਲਾ ਨਹੀ ਕੀਤਾ ਗਿਆ।

ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ ਲੁਧਿਆਣਾ : ਅਗਸਤ-ਵੱਖ-ਵੱਖ ਮੰਗਾਂ ਨੂੰ ਲੈ ਕੇ ਟਰਾਂਸਪੋਰਟ ਵਿਭਾਗ ਦੇ ਕੱਚੇ ਕਾਮਿਆਂ ਦੀ ਅੱਜ ਪੰਜਾਬ ਸਰਕਾਰ ਨਾਲ ਹੋਈ ਮੀਟਿੰਗ ਬਿਨਾਂ ਕਿਸੇ ਸਾਰਥਕ ਸਿੱਟੇ ਤੋਂ ਸਮਾਪਤ ਹੋ ਗਈ ਹੈ, ਜਿਸ ਕਰਕੇ ਕਾਮਿਆਂ ਦੀ ਹੜਤਾਲ ਨਿਰਵਿਘਨ ਜਾਰੀ ਰਹੇਗੀ।
ਪੰਜਾਬ ਰੋਡਵੇਜ਼/ਪਨਬਸ ਅਤੇ ਪੀਆਰਟੀਸੀ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਜਥੇਬੰਦੀ ਦੇ ਆਗੂਆਂ ਵੱਲੋਂ ਅੱਜ ਚੰਡੀਗੜ੍ਹ 'ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਜੋ ਟਰਾਂਸਪੋਰਟ ਵਿਭਾਗ ਦੇ ਮੰਤਰੀ ਵੀ ਹਨ, ਦੇ ਨਾਲ ਮੀਟਿੰਗ ਰੱਖੀ ਗਈ ਸੀ। ਇਸ ਦੌਰਾਨ ਵਿੱਤ ਮੰਤਰੀ ਵੱਲੋਂ ਮੰਗਾਂ ਪੂਰੀਆਂ ਕਰਨ ਲਈ ਕੋਈ ਵੀ ਠੋਸ ਉਪਰਾਲਾ ਨਹੀ ਕੀਤਾ ਗਿਆ। ਉਨ੍ਹਾਂ ਅੱਗੇ ਕਿਹਾ ਕਿ ਮੰਗਾਂ ਦੇ ਸਬੰਧ 'ਚ ਸਰਕਾਰ ਵੱਲੋਂ ਕੋਈ ਵੀ ਪੱਤਰ ਤੁਰੰਤ ਜਾਰੀ ਕਰਨ ਲਈ ਕੋਈ ਵੀ ਹੁਕਮ ਜਾਰੀ ਨਹੀਂ ਕੀਤੇ ਗਏ ਜਿਸ ਕਾਰਨ ਕੱਚੇ ਕਾਮਿਆਂ ਦੇ ਪੱਲੇ ਨਿਰਾਸ਼ਾ ਪਈ ਹੈ। ਉਨ੍ਹਾਂ ਅੱਗੇ ਕਿਹਾ ਕਿ ਮੰਗਾਂ ਨਾ ਮੰਨਣ ਦੀ ਸੂਰਤ 'ਚ ਕੱਲ੍ਹ 4 ਅਗਸਤ ਨੂੰ ਸੂਬਾ ਦੇ ਸਾਰੇ ਬੱਸ ਡਿਪੂਆਂ ਦੇ ਕੱਚੇ ਕਾਮੇ ਸਵੇਰ ਵੇਲੇ ਮੋਹਾਲੀ ਇਕੱਠੇ ਹੋਣਗੇ ਅਤੇ ਫਿਰ ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਦੇ ਹੋਏ ਉਨ੍ਹਾਂ ਦੀਆਂ ਰਿਹਾਇਸ਼ਾਂ ਦਾ ਘਿਰਾਓ ਕਰਨਗੇ ।ਇਸ ਮੌਕੇ ਸੂਬਾ ਜਨਰਲ ਸਕੱਤਰ ਸਮਸ਼ੇਰ ਸਿੰਘ ਸਮੇਤ ਹੋਰ ਸੂਬਾਈ ਆਗੂ ਵੀ ਮੌਜੂਦ ਸਨ।