ਸਰਕਾਰੀ ਪ੍ਰਾਇਮਰੀ ਸਕੂਲ ਕਾਰਾਬਾਰਾ ’ਚ ਕਰਵਾਈ ਮੈਗਾ ਪੀਟੀਐੱਮ
ਸਰਕਾਰੀ ਪ੍ਰਾਇਮਰੀ ਸਕੂਲ ਕਾਰਾਬਾਰਾ ’ਚ ਮੈਗਾ ਪੀਟੀਐਮ, ਮਾਪਿਆਂ ਦੀ ਭਾਰੀ ਸ਼ਮੂਲੀਅਤ ਰਹੀ
Publish Date: Sat, 30 May 2026 08:02 PM (IST)
Updated Date: Sun, 31 May 2026 04:06 AM (IST)
ਮਾਪਿਆਂ ਦੀ ਭਾਰੀ ਸ਼ਮੂਲੀਅਤ ਰਹੀ
ਰਵੀ, ਪੰਜਾਬੀ ਜਾਗਰਣ ਲੁਧਿਆਣਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਉਲੀਕੇ ਗਏ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਕਾਰਾਬਾਰਾ ਵਿਖੇ ਵਿਭਾਗੀ ਹਦਾਇਤਾਂ ਅਨੁਸਾਰ ਮੈਗਾ ਪੀਟੀਐਮ (ਪੇਰੈਂਟਸ-ਟੀਚਰ ਮੀਟਿੰਗ) ਕਰਵਾਈ ਗਈ। ਉਕਤ ਸਮਾਗਮ ਮਾਨਯੋਗ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਡਿੰਪਲ ਮਦਾਨ, ਉਪ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਮਨੋਜ ਕੁਮਾਰ ਅਤੇ ਬੀਪੀਈਓ ਸ੍ਰੀਮਤੀ ਇੰਦੂ ਸੂਦ ਦੀ ਯੋਗ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਮੈਗਾ ਪੀਟੀਐਮ ਦੌਰਾਨ ਮਾਪਿਆਂ ਦੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਰਹੀ।
ਅਧਿਆਪਕਾਂ ਵੱਲੋਂ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ, ਕਾਰਗੁਜ਼ਾਰੀ ਅਤੇ ਅਕਾਦਮਿਕ ਪ੍ਰਗਤੀ ਬਾਰੇ ਸਕਾਰਾਤਮਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਦੌਰਾਨ ਮਾਪਿਆਂ ਨੂੰ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਨੂੰ ਦੇਸ਼ ਵਿੱਚ ਨੰਬਰ ਇੱਕ ਸੂਬਾ ਬਣਾਉਣ ਦੇ ਟੀਚੇ ਬਾਰੇ ਜਾਣੂ ਕਰਵਾਇਆ ਗਿਆ ਅਤੇ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਸਕੂਲ ਦੇ ਅਧਿਆਪਕਾਂ ਵੱਲੋਂ ਸਿੱਖਿਆ ਖੇਤਰ ਵਿੱਚ ਪਾਏ ਜਾ ਰਹੇ ਯੋਗਦਾਨ ਲਈ ਵਿਭਾਗ ਵੱਲੋਂ ਸਮੂਹ ਅਧਿਆਪਕਾਂ ਨੂੰ ਸਨਮਾਨ ਪੱਤਰ ਵੀ ਭੇਟ ਕੀਤੇ ਗਏ। ਇਸ ਮੌਕੇ ਮਾਪਿਆਂ ਲਈ ਠੰਡੇ ਅਤੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ। ਮਾਪਿਆਂ ਨੇ ਬੱਚਿਆਂ ਦੀ ਸਿੱਖਿਆ ਵਿੱਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਬੱਚਿਆਂ ਨੂੰ ਸਮੇਂ ਸਿਰ ਅਤੇ ਸਾਫ-ਸੁਥਰੇ ਕੱਪੜਿਆਂ ਵਿੱਚ ਸਕੂਲ ਭੇਜਣ ਅਤੇ ਛੁੱਟੀਆਂ ਦਾ ਕੰਮ ਕਰਵਾ ਕੇ ਭੇਜਣ ਦਾ ਵਾਅਦਾ ਕੀਤਾ। ਸਮਾਗਮ ਚ ਸੈਂਟਰ ਹੈਡ ਟੀਚਰ ਚੇਤਨ ਕੁਮਾਰੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਦੌਰਾਨ ਮੁੱਖ ਅਧਿਆਪਕ ਸਰਦਾਰ ਕਮਲਜੀਤ ਸਿੰਘ ਹੈਡ ਟੀਚਰ ਨੇ ਮਾਪਿਆਂ ਨੂੰ ਸਕੂਲ ਨਾਲ ਤਾਲਮੇਲ ਬਣਾਈ ਰੱਖਣ ਅਤੇ ਬੱਚਿਆਂ ਦੀ ਬਿਹਤਰ ਸਿੱਖਿਆ ਲਈ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ। ਨਾਲ ਹੀ ਵਿਭਾਗ ਵੱਲੋਂ ਭੇਜੇ ਗਏ ਪੈਂਫਲੈਟ ਅਤੇ ਪੋਲੀ ਬੈਗ ਵੀ ਵੰਡੇ ਗਏ। ਇਸ ਮੌਕੇ ਐਸਐਮਸੀ ਮੈਂਬਰਾਂ, ਸਮਾਜਿਕ ਵਰਕਰਾਂ, ਮਾਪਿਆਂ ਅਤੇ ਸਕੂਲ ਸਟਾਫ਼ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।
ਸਕੂਲ ਦੇ ਅਧਿਆਪਕ ਗੁਰਪ੍ਰੀਤ ਕੌਰ, ਦਰਸ਼ਨਾ ਰਾਣੀ, ਅਨੁ ਬਜਾਜ, ਚੇਤਨਾ ਅਨੇਜਾ, ਅਸ਼ੋਕ ਕੁਮਾਰ, ਮਹਿਕਪ੍ਰੀਤ ਸਿੰਘ, ਸ਼ਿਵਾਨੀ, ਸਿਮਰਜੀਤ ਕੌਰ, ਬਲਜਿੰਦਰ ਕੌਰ, ਹਰਵਿੰਦਰ ਕੌਰ, ਸੁਨੀਤਾ ਰਾਣੀ, ਕੁਲਵੰਤ ਕੌਰ, ਅਜੇ ਕੁਮਾਰ, ਕਮਲੇਸ਼ ਰਾਣੀ ਅਤੇ ਸੀਮਾ ਆਨੰਦ ਵੀ ਹਾਜ਼ਰ ਰਹੇ। ਸਮਾਗਮ ਦੇ ਅੰਤ ਵਿੱਚ ਸਕੂਲ ਪ੍ਰਬੰਧਕਾਂ ਵੱਲੋਂ ਸਮੂਹ ਮਾਪਿਆਂ, ਐਸਐਮਸੀ ਮੈਂਬਰਾਂ ਅਤੇ ਸਮਾਜਿਕ ਵਰਕਰਾਂ ਦਾ ਧੰਨਵਾਦ ਕੀਤਾ ਗਿਆ।