ਕਰਨਾਲ ਵਿਖੇ ਲੁਧਿਆਣਾ ਦੇ ਮਹਿਕਪ੍ਰੀਤ ਸਿੰਘ ਨੂੰ ਮਿਲਿਆ 'ਰਾਸ਼ਟਰੀ ਗੌਰਵ ਸਨਮਾਨ', ਸਮਾਜ ਸੇਵਾ ਤੇ ਖ਼ੂਨਦਾਨ ਦੇ ਖੇਤਰ ’ਚ ਯੋਗਦਾਨ ਲਈ ਹੋਇਆ ਸਨਮਾਨ
ਮਹਿਕਪ੍ਰੀਤ ਸਿੰਘ ਦੀ ਅਗਵਾਈ ਹੇਠ ਸੰਸਥਾ ਵੱਲੋਂ ਲੰਬੇ ਸਮੇਂ ਤੋਂ ਖ਼ੂਨਦਾਨ ਕੈਂਪ, ਮੁਫ਼ਤ ਮੈਡੀਕਲ ਕੈਂਪ, ਲੋੜਵੰਦ ਮਰੀਜ਼ਾਂ ਦੀ ਸਹਾਇਤਾ, ਰਾਸ਼ਨ ਵੰਡਣ, ਬੱਚਿਆਂ ਦੀ ਸਿੱਖਿਆ ਅਤੇ ਵਾਤਾਵਰਣ ਦੀ ਸੰਭਾਲ ਵਰਗੇ ਸਮਾਜ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ। ਕੋਵਿਡ-19 ਮਹਾਮਾਰੀ ਦੌਰਾਨ ਵੀ ਸੰਸਥਾ ਦੇ ਸੇਵਾਦਾਰਾਂ ਨੇ 2,000 ਤੋਂ ਵੱਧ ਮ੍ਰਿਤਕਾਂ ਦੇ ਅੰਤਿਮ ਸੰਸਕਾਰ ਵਿੱਚ ਸਹਾਇਤਾ ਕਰਕੇ ਮਨੁੱਖਤਾ ਦੀ ਮਿਸਾਲ ਪੇਸ਼ ਕੀਤੀ।
Publish Date: Sun, 29 Nov 2026 04:35 PM (IST)
Updated Date: Sun, 29 Nov 2026 04:44 PM (IST)
ਗੌਰਵ ਸਲੂਜਾ, ਪੰਜਾਬੀ ਜਾਗਰਣ, ਲੁਧਿਆਣਾ। ਮਿਸਾਲ ਦ ਪ੍ਰਾਈਡ ਆਫ ਸੋਸਾਇਟੀ (ਰਜਿ.) ਦੇ ਫਾਊਂਡਰ ਅਤੇ ਮਿਸਾਲ ਯੁਵਕ ਸੇਵਾ ਕਲੱਬ ਵਾਰਡ ਨੰਬਰ 52 ਦੇ ਮੁਖੀ ਮਹਿਕਪ੍ਰੀਤ ਸਿੰਘ ਨੂੰ ਕਰਨਾਲ ਵਿਖੇ ਕਰਵਾਏ ਗਏ ਦੂਜੇ ਰਾਸ਼ਟਰੀ ਪੱਧਰੀ ਸਨਮਾਨ ਸਮਾਰੋਹ ਦੌਰਾਨ ਵੱਕਾਰੀ ‘ਸ੍ਰੀ ਕਾਲੀ ਰਾਮ ਖਿੱਪਲ ਰਾਸ਼ਟਰੀ ਗੌਰਵ ਸਨਮਾਨ’ ਨਾਲ ਸਨਮਾਨਿਤ ਕੀਤਾ ਗਿਆ।
ਇਹ ਸਮਾਗਮ ਸਾਬਕਾ ਭਾਰਤੀ ਸੈਨਿਕ ਸਵਰਗੀ ਸ੍ਰੀ ਕਾਲੀ ਰਾਮ ਖਿੱਪਲ ਦੀ ਯਾਦ ਨੂੰ ਸਮਰਪਿਤ ਸੀ, ਜਿਸ ਵਿੱਚ ਵੱਖ-ਵੱਖ ਖੇਤਰਾਂ ਵਿੱਚ ਯੋਗਦਾਨ ਪਾਉਣ ਵਾਲੀਆਂ 151 ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ।
ਮਹਿਕਪ੍ਰੀਤ ਸਿੰਘ ਦੀ ਅਗਵਾਈ ਹੇਠ ਸੰਸਥਾ ਵੱਲੋਂ ਲੰਬੇ ਸਮੇਂ ਤੋਂ ਖ਼ੂਨਦਾਨ ਕੈਂਪ, ਮੁਫ਼ਤ ਮੈਡੀਕਲ ਕੈਂਪ, ਲੋੜਵੰਦ ਮਰੀਜ਼ਾਂ ਦੀ ਸਹਾਇਤਾ, ਰਾਸ਼ਨ ਵੰਡਣ, ਬੱਚਿਆਂ ਦੀ ਸਿੱਖਿਆ ਅਤੇ ਵਾਤਾਵਰਣ ਦੀ ਸੰਭਾਲ ਵਰਗੇ ਸਮਾਜ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ। ਕੋਵਿਡ-19 ਮਹਾਮਾਰੀ ਦੌਰਾਨ ਵੀ ਸੰਸਥਾ ਦੇ ਸੇਵਾਦਾਰਾਂ ਨੇ 2,000 ਤੋਂ ਵੱਧ ਮ੍ਰਿਤਕਾਂ ਦੇ ਅੰਤਿਮ ਸੰਸਕਾਰ ਵਿੱਚ ਸਹਾਇਤਾ ਕਰਕੇ ਮਨੁੱਖਤਾ ਦੀ ਮਿਸਾਲ ਪੇਸ਼ ਕੀਤੀ।
ਇਸ ਮੌਕੇ ਮਹਿਕਪ੍ਰੀਤ ਸਿੰਘ ਨੇ ਸਮਾਗਮ ਦੇ ਸੰਯੋਜਕ ਡਾ. ਅਸ਼ੋਕ ਕੁਮਾਰ ਵਰਮਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਦੀ ਨਿੱਜੀ ਪ੍ਰਾਪਤੀ ਨਹੀਂ, ਸਗੋਂ ਸੰਸਥਾ ਦੇ ਸਮੂਹ ਮੈਂਬਰਾਂ, ਵਲੰਟੀਅਰਾਂ, ਖ਼ੂਨਦਾਨੀਆਂ ਅਤੇ ਸਹਿਯੋਗੀਆਂ ਦੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਸੰਸਥਾ ਵੱਲੋਂ ਸਮਾਜ ਸੇਵਾ ਅਤੇ ਮਨੁੱਖਤਾ ਦੀ ਭਲਾਈ ਦੇ ਕਾਰਜ ਹੋਰ ਵੱਡੇ ਪੱਧਰ ’ਤੇ ਜਾਰੀ ਰੱਖੇ ਜਾਣਗੇ।