ਗੁਰੂ ਘਰ ਨਤਮਸਤਕ ਹੋਏ ਕੌਮੀ ਵਿਰਸਾ ਸੰਭਾਲ ਸੇਵਾ ਸੁਸਾਇਟੀ ਦੇ ਮੈਂਬਰ
ਗੁਰੂ ਘਰ ਨਤਮਸਤਕ ਹੋਏ ਕੌਮੀ ਵਿਰਸਾ ਸੰਭਾਲ ਸੇਵਾ ਸੁਸਾਇਟੀ ਦੇ ਮੈਂਬਰ
Publish Date: Mon, 13 Apr 2026 06:23 PM (IST)
Updated Date: Mon, 13 Apr 2026 06:28 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਲੁਧਿਆਣਾ ਖਾਲਸਾ ਸਾਜਨਾ ਦਿਵਸ ਦੇ ਮੌਕੇ ’ਤੇ ਡਾਇਰੈਕਟਰ ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਕੌਮੀ ਵਿਰਸਾ ਸੰਭਾਲ ਸੇਵਾ ਸੁਸਾਇਟੀ ਜੱਸੀਆ ਰੋਡ ਦੇ ਮੈਂਬਰ ਅਤੇ ਬੱਚੇ ਵਿਸ਼ੇਸ਼ ਤੌਰ ’ਤੇ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਨਤਮਸਤਕ ਹੋਏ ਅਤੇ ਸਿੱਖ ਕੌਮ ਨਾਲ ਸਬੰਧਿਤ ਅਹਿਮ ਜਾਣਕਾਰੀਆਂ ਹਾਸਿਲ ਕੀਤੀਆਂ। ਉਨ੍ਹਾਂ ਜਿੱਥੇ ਕੀਰਤਨ ਸਰਵਣ ਕੀਤਾ ਉੱਥੇ ਨਾਲ ਹੀ ਲੰਗਰ ਵੀ ਛਕਿਆ। ਗੱਲ ਕਰਦੇ ਹੋਏ ਡਾਇਰੈਕਟਰ ਅਮਨਪ੍ਰੀਤ ਕੌਰ ਨੇ ਕਿਹਾ ਕਿ ਬੱਚਿਆਂ ਨੂੰ ਗੁਰੂ ਘਰ ਦੇ ਦਰਸ਼ਨ ਕਰਵਾਉਣ ਦਾ ਉਦੇਸ਼ ਉਨ੍ਹਾਂ ਨੂੰ ਗੁਰਸਿੱਖੀ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਸੁਸਾਇਟੀ ਲਗਾਤਾਰ ਇਹ ਯਤਨ ਕਰ ਰਹੀ ਹੈ ਅਤੇ ਕਰਦੀ ਰਹੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਪ੍ਰੀਤ ਸਿੰਘ, ਜਗਪ੍ਰੀਤ ਸਿੰਘ ਅਤੇ ਨਰਿੰਦਰ ਸਿੰਘ ਵੀ ਹਾਜ਼ਰ ਸਨ।