- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਰਨ ਦੱਸੋ ਨੋਟਿਸ ਰੱਦ ਕਰਨ ਲਈ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਨੂੰ ਭੇਜਿਆ ਮੰਗ ਪੱਤਰ

-ਨੋਟਿਸ ਨਾ ਰੱਦ ਹੋਣ 'ਤੇ 16 ਨੂੰ ਮੁੱਖ ਮੰਤਰੀ ਦੇ ਨਿਵਾਸ ਸਥਾਨ ਅੱਗੇ ਦਿੱਤਾ ਜਾਵੇਗਾ ਰੋਸ ਧਰਨਾ
ਸੁਖਦੇਵ ਸਿੰਘ, ਪੰਜਾਬੀ ਜਾਗਰਣ ਲੁਧਿਆਣਾ
ਰੀਕਾਸਟ ਸੂਚੀਆਂ ਪ੍ਰਭਾਵਿਤ ਅਧਿਆਪਕ ਫਰੰਟ ਦੇ ਦਿੱਤੇ ਸੱਦੇ ਤਹਿਤ ਜ਼ਿਲ੍ਹਾ ਲੁਧਿਆਣਾ ਦੇ ਅਧਿਆਪਕਾਂ ਵੱਲੋਂ ਇਕੱਤਰ ਹੋ ਕੇ ਸਹਾਇਕ ਕਮਿਸ਼ਨਰ ਜਨਰਲ ਪਾਇਲ ਗੋਇਲ ਰਾਹੀਂ ਮੁੱਖ ਮੰਤਰੀ ਪੰਜਾਬ ਤੇ ਸਿੱਖਿਆ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜਿਆ। ਇਸ ਮੌਕੇ ਡੀਟੀਐੱਫ ਲੁਧਿਆਣਾ ਦੇ ਜਨਰਲ ਸਕੱਤਰ ਰੁਪਿੰਦਰਪਾਲ ਸਿੰਘ ਗਿੱਲ ਨੇ ਦੱਸਿਆ ਕਿ ਵਿਭਾਗੀ /ਦਫ਼ਤਰੀ ਗਲਤੀਆਂ ਕਾਰਨ ਪੰਜਾਬ ਸਕੂਲ ਸਿੱਖਿਆ ਵਿਭਾਗ, ਪੰਜਾਬ ਅਧੀਨ ਪਿਛਲੇ ਸਮੇਂ ਵਿੱਚ ਹੋਈਆਂ ਵੱਖ-ਵੱਖ ਭਰਤੀਆਂ (4161 ਮਾਸਟਰ ਕਾਡਰ, 2392 ਮਾਸਟਰ ਕਾਡਰ, 6635 ਈਟੀਟੀ ਕਾਡਰ ਦੀਆਂ ਸਿਲੈਕਸ਼ਨ ਸੂਚੀਆਂ ਦਫ਼ਤਰੀ/ਵਿਭਾਗੀ ਗਲਤੀਆਂ ਕਾਰਨ ਵੱਖ-ਵੱਖ ਆਧਾਰ (ਈਡਬਲਿਊਐਸ ਦੀ ਰਿਜਰਵੇਸ਼ਨ ਵੰਡ ਸਹੀ ਨਾ ਹੋਣ ਕਰਕੇ ਜਾਂ ਉੱਤਰਕੂੰਜੀਆਂ ਰਿਵਾਇਜ਼ ਹੋਣ ਕਰਕੇ ਆਦਿ) ਬਣਾ ਕੇ ਰੀਕਾਸਟ ਕੀਤੀਆਂ ਹਨ, ਜਿਸ ਤਹਿਤ ਲੰਮੇਂ ਸਮੇਂ ਤੋਂ ਆਪਣੇ-ਆਪਣੇ ਸਕੂਲਾਂ ’ਚ ਸੇਵਾਵਾਂ ਨਿਭਾਅ ਰਹੇ ਅਧਿਆਪਕਾਂ ਨੂੰ ਸਿਲੈਕਸ਼ਨ ਜੋਨ ਤੋਂ ਬਾਹਰ ਕਰ ਦਿੱਤਾ ਗਿਆ ਹੈ ਤੇ ਟਰਮੀਨੇਸ਼ਨ ਸੰਬੰਧੀ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ। ਇਸ ’ਚ ਉਪਰੋਕਤ ਭਰਤੀਆਂ ਦੇ ਪ੍ਰਭਾਵਿਤ ਅਧਿਆਪਕਾਂ ਦੀ ਗਿਣਤੀ 4161 ਮਾਸਟਰ ਕਾਡਰ ਭਰਤੀ ਦੇ ਪ੍ਰਭਾਵਿਤ ਅਧਿਆਪਕ 253 ਤੇ 2392 ਮਾਸਟਰ ਕਾਡਰ ਭਰਤੀ ਦੇ ਪ੍ਰਭਾਵਿਤ ਅਧਿਆਪਕ 40 ਅਤੇ 6635 ਈਟੀਟੀ ਦੇ ਪ੍ਰਭਾਵਿਤ ਅਧਿਆਪਕ-108 ਤੇ ਉਪਰੋਕਤ 4161 ਮਾਸਟਰ ਕਾਡਰ ਭਰਤੀ ਤੇ 6635 ਈਟੀਟੀ ਕਾਡਰ ਭਰਤੀ ਦੇ ਪ੍ਰਭਾਵਿਤ ਅਧਿਆਪਕਾਂ ਦਾ ਪ੍ਰਬੇਸ਼ਨ ਪੀਰੀਅਡ ਵੀ ਕਲੀਅਰ ਨਹੀਂ ਕੀਤਾ, ਜਦੋਂਕਿ ਉਹਨਾਂ ਦੇ ਪਰਖਕਾਲ ਦੇ 3 ਸਾਲ ਵੀ ਪੂਰੇ ਹੋ ਚੁੱਕੇ ਹਨ ਤੇ ਨਾ ਹੀ ਕੋਈ ਬਦਲੀਆਂ ਵਿੱਚ ਮੌਕਾ ਦਿੱਤਾ ਗਿਆ ਹੈ। ਆਗੂ ਅਧਿਆਪਕ ਅਵਤਾਰ ਸਿੰਘ ਖ਼ਾਲਸਾ ਨੇ ਮੰਗ ਕੀਤੀ ਕਿ ਟਰਮੀਨੇਸ਼ਨ ਸਬੰਧੀ ਭੇਜੇ• ਕਾਰਨ ਦੱਸੋ ਨੋਟਿਸ ਤੁਰੰਤ ਵਾਪਿਸ ਲੈ ਕੇ ਇਹਨਾਂ ਅਧਿਆਪਕਾਂ ਦਾ ਭਵਿੱਖ ਪੂਰਨ ਰੂਪ ਵਿੱਚ ਸੁਰੱਖਿਅਤ ਕੀਤਾ ਜਾਵੇ, ਤੁਰੰਤ ਪਰਖਕਾਲ ਸਮਾਂ ਕਲੀਅਰ ਕਰਕੇ ਬਣਦੇ ਭੱਤੇ ਪੰਜਾਬ ਪੇਅ ਸਕੇਲ ਅਨੁਸਾਰ ਲਾਗੂ ਕੀਤੇ ਜਾਣ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਨੋਟਿਸ ਨਾ ਰੱਦ ਹੋਣ 'ਤੇ 16 ਅਗਸਤ ਨੂੰ ਪੰਜਾਬ ਦੀਆਂ ਭਰਾਤਰੀ ਜਥੇਬੰਦੀਆਂ ਨਾਲ ਮਿਲ ਕੇ ਮੁੱਖ ਮੰਤਰੀ ਦੇ ਨਿਵਾਸ ਸਥਾਨ ਅੱਗੇ ਵਿਸ਼ਾਲ ਰੋਸ ਧਰਨਾ ਲਾਇਆ ਜਾਵੇਗਾ। ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਰੀਕਾਸਟ ਸੂਚੀਆਂ ਕਰ ਕੇ ਅਧਿਆਪਕਾਂ ਨੂੰ ਨੌਕਰੀ ਤੋਂ ਬਾਹਰ ਕਰਨ ਦੀ ਨੀਤੀ ਬੰਦ ਕੀਤੀ ਜਾਵੇ, ਸਕੂਲਾਂ ਵਿੱਚ ਪਹਿਲਾਂ ਹੀ ਅਧਿਆਪਕਾਂ ਦੀ ਵੱਡੀ ਘਾਟ ਨੂੰ ਦੇਖਦੇ ਹੋਏ, ਤੁਰੰਤ ਇਸ ਸੰਵੇਦਨਸ਼ੀਲ ਮਸਲੇ ਵੱਲ ਧਿਆਨ ਦੇ ਕੇ ਜਲਦੀ ਤੋਂ ਜਲਦੀ ਇਸ ਸਮੱਸਿਆ ਨੂੰ ਹੱਲ ਕੀਤਾ ਜਾਵੇ। ਇਸ ਮੌਕੇ 4161 ਮਾਸਟਰ ਕਾਡਰ ਅਧਿਆਪਕ ਯੁਨੀਅਨ ਵੱਲੋਂ ਜਸਵਿੰਦਰ ਸਿੰਘ ਐਤੀਆਣਾ ਸੂਬਾ ਵਿੱਤ ਸਕੱਤਰ ਅਤੇ ਰਿੰਕੂ ਕੰਬੋਜ਼ ਅਤੇ 6635 ਅਧਿਆਪਕ ਯੂਨੀਅਨ ਤੋਂ ਜਿਲ੍ਹਾ ਪ੍ਰਧਾਨ ਪਰਮਿੰਦਰ ਮਲੌਦ, ਅਰਮਿੰਦਰ ਸਿੰਘ ਆਦਿ ਅਧਿਆਪਕ ਸਾਥੀ ਹਾਜ਼ਰ ਸਨ।