ਸਨਮਤੀ ਸਕੂਲ ’ਚ ਆਪਸੀ ਭਾਈਚਾਰੇ ਦਾ ਦਿੱਤਾ ਸੁਨੇਹਾ
ਸਨਮਤੀ ਸਕੂਲ ’ਚ ਆਪਸੀ ਭਾਈਚਾਰੇ ਦਾ ਦਿੱਤਾ ਸੁਨੇਹਾ
Publish Date: Tue, 24 Nov 2026 08:18 PM (IST)
Updated Date: Tue, 24 Nov 2026 08:19 PM (IST)
ਸੁਖਦੇਵ ਗਰਗ, ਪੰਜਾਬੀ ਜਾਗਰਣ ਜਗਰਾਓਂ : ਜਗਰਾਓਂ ਦੇ ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਪਿ੍ਰੰਸੀਪਲ ਸੁਪਿ੍ਰਆ ਖੁਰਾਣਾ ਦੀ ਅਗਵਾਈ ਹੇਠ ਕਰਵਾਏ ਸਮਾਗਮ ਵਿਚ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਜੈਨ, ਸੈਕਟਰੀ ਮਹਾਵੀਰ ਜੈਨ, ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸ਼ਰਧਾਪੂਰਵਕ ਸ਼ਮੂਲੀਅਤ ਕੀਤੀ। ਇਸ ਮੌਕੇ ਪਾਠ ਤੇ ਸ਼ਬਦ ਕੀਰਤਨ ਨਾਲ ਸਕੂਲ ਦਾ ਮਾਹੌਲ ਭਗਤੀ ਰੰਗ ਵਿਚ ਰੰਗਿਆ ਗਿਆ। ਪਿ੍ਰੰਸੀਪਲ ਸੁਪਿ੍ਰਆ ਖੁਰਾਣਾ ਅਤੇ ਸਟਾਫ਼ ਨੇ ਕੀਰਤਨ ਵਿਚ ਹਿੱਸਾ ਲਿਆ, ਜਦਕਿ ਵਿਦਿਆਰਥੀਆਂ ਨੇ ਸਿਰ ਢੱਕ ਕੇ ਸਤਿਕਾਰ ਸਹਿਤ ਹਾਜ਼ਰੀ ਭਰੀ। ਸਮਾਗਮ ਦੌਰਾਨ ਗੁਰੂ ਸਾਹਿਬ ਦੇ ਉਪਦੇਸ਼ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦੀ ਮਹੱਤਤਾ ਉਜਾਗਰ ਕਰਦਿਆਂ ਸੱਚਾਈ, ਮਿਹਨਤ, ਸੇਵਾ ਅਤੇ ਆਪਸੀ ਭਾਈਚਾਰੇ ਦਾ ਸੁਨੇਹਾ ਦਿੱਤਾ ਗਿਆ। ਇਸ ਮੌਕੇ ਸਕੂਲ ਦੀ ਚੜ੍ਹਦੀ ਕਲਾ, ਤਰੱਕੀ ਅਤੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਦੀ ਭਲਾਈ ਲਈ ਅਰਦਾਸ ਵੀ ਕੀਤੀ ਗਈ। ਸਮਾਗਮ ਦੀ ਸਮਾਪਤੀ ਉਪਰੰਤ ਸਮੂਹ ਸਕੂਲ ਸਟਾਫ਼ ਨੂੰ ਦੇਗ ਵਰਤਾਈ ਗਈ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸਨ।