‘ਧੀਆਂ ਦੀ ਲੋਹੜੀ’ ਰਾਹੀਂ ਨੌਜਵਾਨ ਸਸ਼ਕਤੀਕਰਨ ਦਾ ਦਿੱਤਾ ਸੁਨੇਹਾ
ਸਨ ਫਾਊਂਡੇਸ਼ਨ ਦੇ ਐਮਐਸਡੀਸੀ ਵਿਖੇ ‘ਧੀਆਂ ਦੀ ਲੋਹੜੀ’ ਰਾਹੀਂ ਨੌਜਵਾਨ ਸਸ਼ਕਤੀਕਰਨ ਦਾ ਦਿੱਤਾ ਸੁਨੇਹਾ
Publish Date: Tue, 13 Jan 2026 07:30 PM (IST)
Updated Date: Wed, 14 Jan 2026 04:12 AM (IST)
ਸਟਾਫ ਪ੍ਰਤੀਨਿਧ, ਪੰਜਾਬੀ ਜਾਗਰਣ, ਲੁਧਿਆਣਾ ਬਹੁਪੱਖੀ ਹੁਨਰ ਵਿਕਾਸ ਕੇਂਦਰ (ਐੱਮਐੱਸਡੀਸੀ) ਲੁਧਿਆਣਾ ਵਿਖੇ ਲੋਹੜੀ ਦਾ ਤਿਉਹਾਰ ਪਰੰਪਰਾਗਤ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਖ਼ਾਸ ਵਿਸ਼ੇਸ਼ਤਾ ਇਹ ਰਹੀ ਕਿ ਸਿਖਲਾਈ ਲੈ ਰਹੇ ਨੌਜਵਾਨਾਂ ਨੇ ਖੁਦ ਟ੍ਰੇਨਰਾਂ ਦੀ ਭੂਮਿਕਾ ਨਿਭਾਈ ਤੇ ਸੱਭਿਆਚਾਰਕ ਤੇ ਸਕਿਲ-ਆਧਾਰਿਤ ਗਤਿਵਿਧੀਆਂ ਦੀ ਅਗਵਾਈ ਕੀਤੀ। ਇਹ ਸਮਾਰੋਹ ਧੀਆਂ ਦੀ ਲੋਹੜੀ ਵਜੋਂ ਮਨਾਇਆ ਗਿਆ, ਜੋ ਸਿਖ਼ਲਾਈ ਪ੍ਰਾਪਤ ਕਰ ਰਹੀਆਂ ਧੀਆਂ ਤੇ ਨੌਜਵਾਨਾਂ ਦੇ ਸਸ਼ਕਤੀਕਰਨ, ਆਤਮ-ਵਿਸ਼ਵਾਸ ਤੇ ਅਗਵਾਈ ਦਾ ਪ੍ਰਤੀਕ ਹੈ। ਇਹ ਸਮਾਗਮ ਡਾ. ਵਿਕਰਮਜੀਤ ਸਿੰਘ ਸਾਹਨੀ ਸੰਸਦ ਮੈਂਬਰ (ਰਾਜ ਸਭਾ), ਚੇਅਰਮੈਨ ਸਨ ਫਾਊਂਡੇਸ਼ਨ ਤੇ ਵਰਲਡ ਪੰਜਾਬੀ ਆਰਗੇਨਾਈਜ਼ੇਸ਼ਨ ਦੇ ਅੰਤਰਰਾਸ਼ਟਰੀ ਪ੍ਰਧਾਨ ਦੀ ਰਹਿਨੁਮਾਈ ਤੇ ਪ੍ਰੇਰਣਾ ਹੇਠ ਕਰਵਾਇਆ ਗਿਆ। ਪੰਜਾਬੀ ਸੱਭਿਆਚਾਰ ਦੇ ਪ੍ਰਚਾਰਕ ਡਾ. ਸਹਨੀ ਨੇ ਕਿਹਾ ਕਿ ਹੁਨਰ ਵਿਕਾਸ ਨਾਲ ਸੱਭਿਆਚਾਰਕ ਪਰੰਪਰਾਵਾਂ ਦਾ ਸਨਮਾਨਯੋਗ ਨੌਜਵਾਨਾਂ ਵਿੱਚ ਪਛਾਣ, ਆਤਮ-ਬਲ ਤੇ ਸਮੂਹਕ ਮੁੱਲਾਂ ਨੂੰ ਮਜ਼ਬੂਤ ਕਰਦਾ ਹੈ ਤੇ ਆਤਮ-ਨਿਰਭਰਤਾ ਤੇ ਸਮਾਵੇਸ਼ੀ ਵਿਕਾਸ ਦੇ ਸੰਦੇਸ਼ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਦਾ ਹੈ।