- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਥਾਣਾ ਡਾਬਾ ਦੀ ਪੁਲਿਸ ਦੇ ਮੁਤਾਬਕ ਮ੍ਰਿਤਕ ਦੀ ਪਛਾਣ ਮੁਹੱਲਾ ਮਹਿੰਦਰ ਨਗਰ ਦੇ ਰਹਿਣ ਵਾਲੇ ਪਰਮਜੀਤ ਸਿੰਘ ਵਜੋਂ ਹੋਈ ਹੈ। ਥਾਣਾ ਡਾਬਾ ਦੀ ਪੁਲਿਸ ਨੇ ਪਰਮਜੀਤ ਸਿੰਘ ਦੀ ਪਤਨੀ ਅਮਨਦੀਪ ਕੌਰ ਦੀ ਸ਼ਿਕਾਇਤ ਤੇ ਈਸ਼ਰ ਨਗਰ ਦੇ ਵਾਸੀ ਜਤਿੰਦਰ ਸ਼ਰਮਾ, ਗੁਰੂ ਗੋਬਿੰਦ ਸਿੰਘ ਨਗਰ ਦੇ ਰਹਿਣ ਵਾਲੇ ਲਵਿਸ਼ ਕੁਮਾਰ, ਅਤੇ ਸੁਖਦੇਵ ਨਗਰ ਦੇ ਵਾਸੀ ਰੋਹਿਤ ਕੁਮਾਰ ਸਮੇਤ ਚਾਰ ਅਣਪਛਾਤੇ ਹਮਲਾਵਰਾਂ ਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ। ਥਾਣਾ ਡਾਬਾ ਦੇ ਇੰਚਾਰਜ ਜਤਿੰਦਰ ਕੁਮਾਰ ਨੇ ਦੱਸਿਆ ਕਿ ਪੁਲਿਸ ਮੁਲਜ਼ਮਾਂ ਦੀ ਤਲਾਸ਼ ਕਰ ਰਹੀ ਹੈ ਜਲਦੀ ਹੀ ਉਹਨਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ: ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਦੁਸ਼ਮਣੀ ਇਸ ਕਦਰ ਵੱਧ ਗਈ ਕਿ ਇੱਕ ਧਿਰ ਦੇ ਤਿੰਨ ਹਮਲਾਵਰਾਂ ਨੇ ਅਧਖੜ੍ਹ ਉਮਰ ਦੇ ਵਿਅਕਤੀ ਨੂੰ ਰਾਹ ਵਿੱਚ ਰੋਕ ਕੇ ਤੇਜ਼ਧਾਰ ਹਥਿਆਰਾਂ ਨਾਲ ਸੱਟਾਂ ਮਾਰੀਆਂ ਅਤੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਥਾਣਾ ਡਾਬਾ ਦੀ ਪੁਲਿਸ ਦੇ ਮੁਤਾਬਕ ਮ੍ਰਿਤਕ ਦੀ ਪਛਾਣ ਮੁਹੱਲਾ ਮਹਿੰਦਰ ਨਗਰ ਦੇ ਰਹਿਣ ਵਾਲੇ ਪਰਮਜੀਤ ਸਿੰਘ ਵਜੋਂ ਹੋਈ ਹੈ। ਥਾਣਾ ਡਾਬਾ ਦੀ ਪੁਲਿਸ ਨੇ ਪਰਮਜੀਤ ਸਿੰਘ ਦੀ ਪਤਨੀ ਅਮਨਦੀਪ ਕੌਰ ਦੀ ਸ਼ਿਕਾਇਤ ਤੇ ਈਸ਼ਰ ਨਗਰ ਦੇ ਵਾਸੀ ਜਤਿੰਦਰ ਸ਼ਰਮਾ, ਗੁਰੂ ਗੋਬਿੰਦ ਸਿੰਘ ਨਗਰ ਦੇ ਰਹਿਣ ਵਾਲੇ ਲਵਿਸ਼ ਕੁਮਾਰ, ਅਤੇ ਸੁਖਦੇਵ ਨਗਰ ਦੇ ਵਾਸੀ ਰੋਹਿਤ ਕੁਮਾਰ ਸਮੇਤ ਚਾਰ ਅਣਪਛਾਤੇ ਹਮਲਾਵਰਾਂ ਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ। ਥਾਣਾ ਡਾਬਾ ਦੇ ਇੰਚਾਰਜ ਜਤਿੰਦਰ ਕੁਮਾਰ ਨੇ ਦੱਸਿਆ ਕਿ ਪੁਲਿਸ ਮੁਲਜ਼ਮਾਂ ਦੀ ਤਲਾਸ਼ ਕਰ ਰਹੀ ਹੈ ਜਲਦੀ ਹੀ ਉਹਨਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਥਾਣਾ ਡਾਬਾ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਅਮਨਦੀਪ ਕੌਰ ਨੇ ਦੱਸਿਆ ਕਿ ਉਸਦੇ ਪਤੀ ਪਰਮਜੀਤ ਸਿੰਘ ਦੀ ਰੰਜਿਸ਼ ਮੁਲਜ਼ਮਾਂ ਨਾਲ ਚੱਲ ਰਹੀ ਸੀ। ਬੀਤੇ ਦਿਨ ਸਵੇਰੇ 5:30 ਵਜੇ ਦੇ ਕਰੀਬ ਉਸਦਾ ਪਤੀ ਪਰਮਜੀਤ ਸਿੰਘ ਕਿਸੇ ਜ਼ਰੂਰੀ ਕੰਮ ਲਈ ਬਾਪੂ ਮਾਰਕੀਟ ਗਿਆ। ਔਰਤ ਨੇ ਸ਼ਿਕਾਇਤ ਵਿੱਚ ਦੱਸਿਆ ਕਿ ਜਿਵੇਂ ਹੀ ਪਰਮਜੀਤ ਸਿੰਘ ਛਾਬੜਾ ਮੈਡੀਕਲ ਸਟੋਰ ਦੇ ਨੇੜੇ ਪਹੁੰਚਿਆ ਤਾਂ ਮੁਲਜ਼ਮਾਂ ਨੇ ਉਸਨੂੰ ਘੇਰ ਲਿਆ ਅਤੇ ਤਲਵਾਰਾਂ ਨਾਲ ਸੱਟਾਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ। ਮੁਲਜ਼ਮ ਉਸ ਨੂੰ ਆਪਣੇ ਮੋਟਰਸਾਈਕਲ 'ਤੇ ਬਿਠਾ ਕੇ ਚਾਹਲ ਰੋਡ 'ਤੇ ਲੈ ਗਏ। ਮੁਲਜ਼ਮਾਂ ਨੇ ਉਸ ਉੱਪਰ ਫਿਰ ਤੋਂ ਤੇਜ਼ਧਾਰ ਹਥਿਆਰਾਂ ਨਾਲ ਕਈ ਵਾਰ ਕੀਤੇ ਅਤੇ ਉਸ ਨੂੰ ਮਰਿਆ ਸਮਝ ਕੇ ਸੜਕ 'ਤੇ ਸੁੱਟ ਕੇ ਫਰਾਰ ਹੋ ਗਏ। ਗੰਭੀਰ ਰੂਪ ਵਿੱਚ ਫੱਟੜ ਹੋਏ ਪਰਮਜੀਤ ਸਿੰਘ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਕੁਝ ਸਮੇਂ ਬਾਅਦ ਉਸ ਦੀ ਮੌਤ ਹੋ ਗਈ। ਉਧਰੋਂ ਇਸ ਮਾਮਲੇ ਵਿੱਚ ਥਾਣਾ ਡਾਬਾ ਦੀ ਪੁਲਿਸ ਦਾ ਕਹਿਣਾ ਹੈ ਕਿ ਅਮਨਦੀਪ ਕੌਰ ਦੀ ਸ਼ਿਕਾਇਤ 'ਤੇ ਮੁਲਜ਼ਮਾਂ ਦੇ ਖਿਲਾਫ ਐਫਆਈਆਰ ਦਰਜ ਕਰ ਲਈ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੀ ਤਲਾਸ਼ ਕੀਤੀ ਜਾ ਰਹੀ ਹੈ ਜਲਦੀ ਹੀ ਉਹਨਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।