- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਮ ਸਮੇਤ 40 ਉਮੀਦਵਾਰਾਂ ਵਿੱਚ ਪੁਲਿਸ ਜ਼ਿਲ੍ਹਾ ਖੰਨਾ ਨਾਲ ਸਬੰਧਤ 3 ਹਲਕਿਆਂ ਵਿਚੋਂ ਖੰਨਾ ਹਲਕੇ ਤੋਂ ਵਿਧਾਇਕ ਅਤੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦਾ ਨਾਮ ਸ਼ਾਮਿਲ ਨਹੀਂ ਹੈ ਜਦਕਿ ਪੁਲਿਸ ਜ਼ਿਲ੍ਹਾ ਖੰਨਾ ਦੇ ਦੋ ਹਲਕਿਆਂ ਸਮਰਾਲਾ ਅਤੇ ਪਾਇਲ ਦੇ ਉਮੀਦਵਾਰਾਂ ਦਾ ਨਾਮ ਐਲਾਨਿਆ ਗਿਆ ਹੈ।

ਕੁਲਵਿੰਦਰ ਸਿੰਘ ਰਾਏ, ਖੰਨਾ: ਆਮ ਆਦਮੀ ਪਾਰਟੀ ਵਲੋਂ ਅਗਾਮੀ ਵਿਧਾਨ ਸਭਾ ਚੋਣਾਂ ਲਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ। ਜਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਮ ਸਮੇਤ 40 ਉਮੀਦਵਾਰਾਂ ਵਿੱਚ ਪੁਲਿਸ ਜ਼ਿਲ੍ਹਾ ਖੰਨਾ ਨਾਲ ਸਬੰਧਤ 3 ਹਲਕਿਆਂ ਵਿਚੋਂ ਖੰਨਾ ਹਲਕੇ ਤੋਂ ਵਿਧਾਇਕ ਅਤੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦਾ ਨਾਮ ਸ਼ਾਮਿਲ ਨਹੀਂ ਹੈ ਜਦਕਿ ਪੁਲਿਸ ਜ਼ਿਲ੍ਹਾ ਖੰਨਾ ਦੇ ਦੋ ਹਲਕਿਆਂ ਸਮਰਾਲਾ ਅਤੇ ਪਾਇਲ ਦੇ ਉਮੀਦਵਾਰਾਂ ਦਾ ਨਾਮ ਐਲਾਨਿਆ ਗਿਆ ਹੈ। ਜਿਸ ਵਿੱਚ ਕ੍ਰਮਵਾਰ ਮਨਵਿੰਦਰ ਸਿੰਘ ਗਿਆਸਪੁਰਾ ਤੇ ਜਗਤਾਰ ਸਿੰਘ ਦਿਆਲਪੁਰਾ ਦਾ ਨਾਮ ਵੀ ਸ਼ਾਮਿਲ ਹੈ।
ਇਹ ਪਹਿਲੀ ਸੂਚੀ ਵਿੱਚ ਮੰਤਰੀ ਸੌਂਦ ਦਾ ਨਾਮ ਨਾ ਆਉਣਾ ਕਈ ਤਰ੍ਹਾਂ ਦੀਆਂ ਸ਼ੰਕਾਵਾਂ ਖੜ੍ਹੀਆਂ ਹੋ ਗਈਆਂ ਹਨ। ਕਿਉਂਕਿ ਪਾਰਟੀ ਵਲੋਂ ਅਗਾਮੀ ਚੋਣਾਂ ਵਿੱਚ ਨਵੇਂ ਚਿਹਰੇ ਚੋਣ ਮੈਦਾਨ ਵਿੱਚ ਉਤਾਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਵੀ ਦੱਸਣਯੋਗ ਹੈ ਕਿ ਖੰਨਾ ਤੋਂ ਆਮ ਆਦਮੀ ਪਾਰਟੀ ਦੇ ਕਈ ਆਗੂਆਂ ਵੱਲੋਂ ਟਿਕਟ ਲੈਣ ਲਈ ਜੋੜ ਤੋੜ ਵੀ ਕੀਤਾ ਜਾ ਰਿਹਾ ਹੈ।