ਪਰਿਵਾਰ ਦਾ ਕਹਿਣਾ ਹੈ ਕਿ ਉਹ ਸਕੂਟਰ ਉਹਨਾਂ ਦਾ ਨਹੀਂ ਸੀ। ਇਸ ਦੇ ਬਾਵਜੂਦ ਵਿਅਕਤੀ ਨੇ ਗਾਲੀ ਗਲੋਚ ਸ਼ੁਰੂ ਕਰ ਦਿੱਤੀ ਅਤੇ ਕੁਝ ਹੀ ਸਮੇਂ ਬਾਅਦ ਉਹ ਹੱਥਾ ਪਾਈ ਤੇ ਉੱਤਰ ਆਇਆ। ਪਰਿਵਾਰ ਦੇ ਦੋਸ਼ ਹਨ ਕਿ ਇਸੇ ਦੌਰਾਨ ਨਿਹੰਗ ਸਿੰਘਾਂ ਦਾ ਬਾਣਾ ਪਹਿਨੇ ਇੱਕ ਵਿਅਕਤੀ ਨੇ ਅਚਾਨਕ ਤੇਜ਼ਧਾਰ ਹਥਿਆਰਾਂ ਨਾਲ ਪਰਿਵਾਰ ਤੇ ਹਮਲਾ ਕਰ ਦਿੱਤਾ। ਸ਼ਿਕਾਇਤ ਕਰਤਾ ਨੇ ਦੱਸਿਆ ਕਿ ਹਮਲੇ ਦੇ ਦੌਰਾਨ ਉਨਾਂ ਦੇ ਪਰਿਵਾਰ ਦਾ ਇੱਕ ਜੀਅ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਦੋ ਵਾਹਨਾਂ ਦੀ ਪਾਰਕਿੰਗ ਨੂੰ ਲੈ ਕੇ ਵੀਰਵਾਰ ਨੂੰ ਮਾਮੂਲੀ ਵਿਵਾਦ ਨੇ ਅਚਾਨਕ ਹਿੰਸਕ ਰੂਪ ਧਾਰਨ ਕਰ ਲਿਆ। ਇਸ ਝਗੜੇ ਦੇ ਦੌਰਾਨ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਫੱਟੜ ਹੋ ਗਿਆ ਜਿਸ ਨੂੰ ਤੁਰੰਤ ਲੁਧਿਆਣਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ।
ਸਾਰੀ ਘਟਨਾ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਇਸ ਘਟਨਾ ਦੇ ਕੁਝ ਸਮੇਂ ਬਾਅਦ ਹੀ ਫੁਟੇਜ ਸੋਸ਼ਲ ਮੀਡੀਆ ਤੇ ਵਾਇਰਲ ਵੀ ਹੋ ਗਈ। ਜ਼ਖਮੀ ਹੋਏ ਵਿਅਕਤੀ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਘਟਨਾ ਉਸ ਵੇਲੇ ਵਾਪਰੀ ਜਦੋਂ ਗੁਆਂਢੀ ਨੇ ਤੰਗ ਗਲੀ ਵਿੱਚੋਂ ਆਪਣੀ ਕਾਰ ਕੱਢਣ ਦੀ ਕੋਸ਼ਿਸ਼ ਕੀਤੀ। ਉਸਨੇ ਘਰ ਦੇ ਐਕਟਵਾ ਸਕੂਟਰ ਖੜਾ ਕਰਨ ਤੇ ਇਤਰਾਜ਼ ਜਤਾਇਆ।
ਪਰਿਵਾਰ ਦਾ ਕਹਿਣਾ ਹੈ ਕਿ ਉਹ ਸਕੂਟਰ ਉਹਨਾਂ ਦਾ ਨਹੀਂ ਸੀ। ਇਸ ਦੇ ਬਾਵਜੂਦ ਵਿਅਕਤੀ ਨੇ ਗਾਲੀ ਗਲੋਚ ਸ਼ੁਰੂ ਕਰ ਦਿੱਤੀ ਅਤੇ ਕੁਝ ਹੀ ਸਮੇਂ ਬਾਅਦ ਉਹ ਹੱਥਾ ਪਾਈ ਤੇ ਉੱਤਰ ਆਇਆ। ਪਰਿਵਾਰ ਦੇ ਦੋਸ਼ ਹਨ ਕਿ ਇਸੇ ਦੌਰਾਨ ਨਿਹੰਗ ਸਿੰਘਾਂ ਦਾ ਬਾਣਾ ਪਹਿਨੇ ਇੱਕ ਵਿਅਕਤੀ ਨੇ ਅਚਾਨਕ ਤੇਜ਼ਧਾਰ ਹਥਿਆਰਾਂ ਨਾਲ ਪਰਿਵਾਰ ਤੇ ਹਮਲਾ ਕਰ ਦਿੱਤਾ। ਸ਼ਿਕਾਇਤ ਕਰਤਾ ਨੇ ਦੱਸਿਆ ਕਿ ਹਮਲੇ ਦੇ ਦੌਰਾਨ ਉਨਾਂ ਦੇ ਪਰਿਵਾਰ ਦਾ ਇੱਕ ਜੀਅ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।
ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਜੋ ਬਾਅਦ ਵਿੱਚ ਸੋਸ਼ਲ ਮੀਡੀਆ ਤੇ ਵਾਇਰਲ ਕਰ ਦਿੱਤੀ ਗਈ। ਫੁਟੇਜ ਵਿੱਚ ਸਾਫ ਦਿਖਾਈ ਦੇ ਰਿਹਾ ਹੈ ਕਿ ਮੁਲਜ਼ਮ ਪਹਿਲੋਂ ਆਪਣੀ ਕਾਰ ਅੱਗੇ ਪਿੱਛੇ ਕਰ ਰਿਹਾ ਹੈ ਅਤੇ ਬਾਅਦ ਵਿੱਚ ਘਰ ਦੇ ਬਾਹਰ ਖੜੀ ਔਰਤ ਤੋਂ ਉੱਪਰ ਹਮਲਾ ਕਰ ਦਿੱਤਾ ਗਿਆ।
ਤਸਵੀਰਾਂ ਵਿੱਚ ਸਾਹਮਣੇ ਆਇਆ ਕਿ ਕੁਝ ਹੀ ਸਮੇਂ ਬਾਅਦ ਇਸ ਝਗੜੇ ਵਿੱਚ ਹੋਰ ਲੋਕ ਵੀ ਸ਼ਾਮਿਲ ਹੋ ਗਏ ਅਤੇ ਪਰਿਵਾਰ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉਧਰੋਂ ਹੀ ਇਸ ਮਾਮਲੇ ਵਿੱਚ ਥਾਣਾ ਸ਼ਿਮਲਾਪੁਰੀ ਦੇ ਮੁਖੀ ਜਤਿੰਦਰ ਕੁਮਾਰ ਨੇ ਦੱਸਿਆ ਕਿ ਗਲੀ ਵਿੱਚੋਂ ਕਾਰ ਕੱਢਣ ਦੇ ਮਾਮਲੇ ਕਾਰਨ ਵਿਵਾਦ ਹੋਇਆ ਸੀ, ਇਸ ਝਗੜੇ ਨੇ ਕੁਝ ਸਮੇਂ ਬਾਅਦ ਹਿੰਸਕ ਰੂਪ ਧਾਰਨ ਕਰ ਲਿਆ। ਉਹਨਾਂ ਦੱਸਿਆ ਕਿ ਇਸ ਘਟਨਾ ਵਿੱਚ ਇੱਕ ਵਿਅਕਤੀ ਗੰਭੀਰ ਫੱਟੜ ਹੋਇਆ। ਐਸਐਚ ਓ ਦੇ ਮੁਤਾਬਕ ਸੀਸੀਟੀਵੀ ਫੁਟੇਜ ਕਬਜ਼ੇ ਵਿੱਚ ਲੈ ਲਈ ਗਈ ਹੈ ਮੁਲਜਮਾਂ ਦੇ ਖਿਲਾਫ ਕਾਨੂੰਨਾਂ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ।