ਨਾਬਾਲਿਗ ਲੜਕੀ ਸ਼ੱਕੀ ਹਾਲਤ ’ਚ ਲਾਪਤਾ
ਨਾਬਾਲਿਗ ਲੜਕੀ ਸ਼ੱਕੀ ਹਾਲ ਵਿੱਚ ਹੋਈ ਲਾਪਤਾ
Publish Date: Tue, 27 Jan 2026 07:01 PM (IST)
Updated Date: Wed, 28 Jan 2026 04:10 AM (IST)
ਐੱਸਪੀ ਜੋਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਸਥਾਨਕ ਹੈਬੋਵਾਲ ਕਲਾਂ ਸਥਿਤ ਲਕਸ਼ਮੀ ਨਗਰ ਇਲਾਕੇ ਵਿੱਚ ਰਹਿਣ ਵਾਲੇ ਪਰਿਵਾਰ ਦੀ ਇੱਕ ਨਾਬਾਲਿਗ ਲੜਕੀ ਸ਼ੱਕੀ ਹਾਲਾਤ ਵਿੱਚ ਲਾਪਤਾ ਹੋ ਗਈ। ਇਸ ਘਟਨਾ ਦੀ ਜਾਣਕਾਰੀ ਮਿਲਣ ਮਗਰੋਂ ਥਾਣਾ ਹੈਬਿਵਾਲ ਪੁਲਿਸ ਨੇ ਲਾਪਤਾ ਹੋਈ ਲੜਕੀ ਦੇ ਪਿਤਾ ਦੇ ਬਿਆਨ ਉਪਰ ਪਰਚਾ ਦਰਜ ਕਰਕੇ ਗੁੰਮਸ਼ੁਦਾ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਕੋਲ ਬਿਆਨ ਦਰਜ ਕਰਵਾਉਂਦੇ ਹੋਏ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦੀ ਕਰੀਬ 15 ਸਾਲ ਦੀ ਨਾਬਾਲਿਗ ਲੜਕੀ 8 ਦਿਨ ਪਹਿਲਾਂ ਬਿਨਾਂ ਕਿਸੇ ਨੂੰ ਦੱਸੇ ਘਰੋਂ ਚਲੀ ਗਈ ਅਤੇ ਹੁਣ ਤੱਕ ਵਾਪਸ ਨਹੀਂ ਆਈ। ਉਨ੍ਹਾਂ ਆਪਣੇ ਪੱਧਰ ’ਤੇ ਲੜਕੀ ਦੀ ਕਾਫੀ ਭਾਲ ਕੀਤੀ ਪਰ ਕੋਈ ਸਰਾਗ ਹੱਥ ਨਾ ਲੱਗਾ ਤਾਂ ਇਹ ਮਾਮਲਾ ਥਾਣਾ ਹੈਬੋਵਾਲ ਪੁਲਿਸ ਤੇ ਧਿਆਨ ’ਚ ਲਿਆਂਦਾ ਗਿਆ। --