ਨਾਬਾਲਿਗ ਲੜਕੀ ਸ਼ੱਕੀ ਹਾਲਾਤ ਵਿੱਚ ਹੋਈ ਲਾਪਤਾ
ਨਾਬਾਲਿਗ ਲੜਕੀ ਸ਼ੱਕੀ ਹਾਲਾਤ ਵਿੱਚ ਹੋਈ ਲਾਪਤਾ
Publish Date: Fri, 13 Feb 2026 07:19 PM (IST)
Updated Date: Fri, 13 Feb 2026 07:21 PM (IST)
ਐਸਪੀ ਜੋਸ਼ੀ, ਪੰਜਾਬੀ ਜਾਗਰਣ ਲੁਧਿਆਣਾ ਸਥਾਨਕ ਵਿਜੇ ਨਗਰ ਟਿੱਬਾ ਰੋਡ ਇਲਾਕੇ ਵਿੱਚ ਰਹਿਣ ਵਾਲੇ ਪਰਿਵਾਰ ਦੀ ਨਾਬਾਲਿਗ ਲੜਕੀ ਸ਼ੱਕੀ ਹਾਲਾਤ ਵਿੱਚ ਲਾਪਤਾ ਹੋ ਗਈ। ਉਕਤ ਘਟਨਾ ਦੀ ਜਾਣਕਾਰੀ ਮਿਲਣ ਮਗਰੋਂ ਥਾਣਾ ਟਿੱਬਾ ਪੁਲਿਸ ਨੇ ਲਾਪਤਾ ਹੋਈ ਲੜਕੀ ਦੀ ਮਾਂ ਦੇ ਬਿਆਨ ਉੱਪਰ ਪਰਚਾ ਦਰਜ ਕਰਕੇ ਨਾਬਾਲਿਗਾ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਸ਼ਿਕਾਇਤ ਕਰਤਾ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਉਂਦੇ ਹੋਏ ਦੱਸਿਆ ਕਿ ਉਸ ਦੀ ਕਰੀਬ 16 ਸਾਲ ਦੀ ਨਾਬਾਲਿਗ ਲੜਕੀ ਘਰੋਂ ਸਮਾਨ ਲੈਣ ਲਈ ਬਾਜ਼ਾਰ ਗਈ ਸੀ, ਪਰ ਦੇਰ ਰਾਤ ਤੱਕ ਵਾਪਸ ਨਹੀਂ ਆਈ। ਉਨ੍ਹਾਂ ਆਪਣੇ ਪੱਧਰ ਤੇ ਲੜਕੀ ਦੀ ਕਾਫੀ ਭਾਲ ਕੀਤੀ, ਪਰ ਕੋਈ ਸੁਰਾਗ ਹੱਥ ਨਾ ਲੱਗਾ ਤਾਂ ਇਹ ਮਾਮਲਾ ਥਾਣਾ ਟਿੱਬਾ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਗਿਆ। ਸ਼ਿਕਾਇਤ ਕਰਤਾ ਨੇ ਖਦਸ਼ਾ ਜਾਹਰ ਕੀਤਾ ਕਿ ਕਿਸੇ ਨੇ ਉਸ ਦੀ ਨਾਬਾਲਿਗ ਲੜਕੀ ਨੂੰ ਨਿੱਜੀ ਸਵਾਰਥ ਲਈ ਅਗਵਾ ਕਰਕੇ ਆਪਣੇ ਕਬਜ਼ੇ ਵਿੱਚ ਰੱਖਿਆ ਹੋਇਆ ਹੈ।