ਵਿਆਹ ਦਾ ਝਾਂਸਾ ਦੇ ਕੇ ਨਬਾਲਿਗਾ ਅਗਵਾ, ਇਕ ਨਾਮਜ਼ਦ
ਵਿਆਹ ਦਾ ਝਾਂਸਾ ਦੇ ਕੇ ਨਬਾਲਿਗ ਲੜਕੀ ਕੀਤੀ ਅਗਵਾ
Publish Date: Sat, 14 Mar 2026 08:41 PM (IST)
Updated Date: Sun, 15 Mar 2026 04:16 AM (IST)
ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ : ਸਨਅਤੀ ਸ਼ਹਿਰ ਲੁਧਿਆਣਾ ਦੇ ਹਰਗੋਬਿੰਦਪੁਰਾ ਇਸਲਾਮਗੰਜ ਇਲਾਕੇ ’ਚੋਂ ਵਿਆਹ ਦਾ ਝਾਂਸਾ ਦੇ ਕੇ ਇਕ 17 ਸਾਲ ਦੀ ਨਾਬਾਲਿਗ ਲੜਕੀ ਨੂੰ ਅਗਵਾ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਸਬੰਧੀ ਥਾਣਾ-2 ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਲੜਕੀ ਦੇ ਪਿਤਾ ਨੇ ਦੱਸਿਆ 8 ਮਾਰਚ ਨੂੰ ਸਵੇਰੇ 5 ਵਜੇ ਦੇ ਕਰੀਬ ਉਸ ਦੀ ਲੜਕੀ ਅਚਾਨਕ ਲਾਪਤਾ ਹੋ ਗਈ। ਪਰਿਵਾਰ ਨੇ ਕਈ ਦਿਨਾਂ ਤੱਕ ਲੜਕੀ ਦੀ ਤਲਾਸ਼ ਕੀਤੀ, ਪਰ ਉਸ ਸਬੰਧੀ ਕੋਈ ਸੂਚਨਾ ਨਾ ਮਿਲ ਸਕੀ। ਕੁਝ ਦਿਨਾਂ ਬਾਅਦ ਲੜਕੀ ਦੇ ਪਰਿਵਾਰਿਕ ਮੈਂਬਰਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੀ ਧੀ ਨੂੰ ਉੱਤਰ ਪ੍ਰਦੇਸ਼ ਦੇ ਬਹਿਰਾਇਜ਼ ਇਲਾਕੇ ਦਾ ਰਹਿਣ ਵਾਲਾ ਇਕ ਲੜਕਾ ਵਿਆਹ ਦਾ ਝਾਂਸਾ ਦੇ ਕੇ ਲੈ ਗਿਆ ਹੈ। ਇਸ ਮਾਮਲੇ ’ਚ ਪੁਲਿਸ ਨੇ ਲੜਕੇ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਹੈ।