ਵਿਆਹ ਦਾ ਝਾਂਸਾ ਦੇ ਕੇ ਨਾਬਾਲਿਗ ਲੜਕੀ ਕੀਤੀ ਅਗਵਾ
ਵਿਆਹ ਦਾ ਝਾਂਸਾ ਦੇ ਕੇ ਨਬਾਲਗ ਲੜਕੀ ਕੀਤੀ ਅਗਵਾ
Publish Date: Sun, 19 Apr 2026 06:23 PM (IST)
Updated Date: Sun, 19 Apr 2026 06:24 PM (IST)
ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ ਲੁਧਿਆਣਾ ਜਸਪਾਲ ਬਾਂਗੜ ਇਲਾਕੇ ਵਿਚੋਂ ਵਿਆਹ ਦਾ ਝਾਂਸਾ ਦੇ ਕੇ 16 ਸਾਲ ਦੀ ਲੜਕੀ ਨੂੰ ਅਗਵਾ ਕਰ ਲੈਣ ਦੀ ਘਟਨਾ ਸਾਹਮਣੇ ਆਈ ਹੈ। ਇਸ ਕੇਸ ਵਿਚ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਲੜਕੀ ਦੇ ਰਿਸ਼ਤੇਦਾਰ ਦੀ ਸ਼ਿਕਾਇਤ ’ਤੇ ਜਸਪਾਲ ਬਾਂਗੜ ਇਲਾਕੇ ਦੇ ਹੀ ਰਹਿਣ ਵਾਲੇ ਇੱਕ ਲੜਕੇ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ। ਪੁਲਿਸ ਨੂੰ ਜਾਣਕਾਰੀ ਦਿੰਦਿਆਂ ਵਿਅਕਤੀ ਨੇ ਦੱਸਿਆ ਕਿ ਉਸਦੀ 16 ਸਾਲ ਦੀ ਸਾਲੀ ਪਿਛਲੇ ਕੁੱਝ ਮਹੀਨਿਆਂ ਤੋਂ ਉਸਦੇ ਕੋਲ ਆ ਕੇ ਰਹਿ ਰਹੀ ਸੀ, 31 ਮਾਰਚ ਨੂੰ ਲੜਕੀ ਘਰ ਤੋਂ ਬਾਹਰ ਗਈ ਅਤੇ ਘਰ ਵਾਪਸ ਨਾ ਪਰਤੀ। ਕਈ ਦਿਨਾਂ ਤੱਕ ਲੜਕੀ ਦੀ ਤਲਾਸ਼ ਕੀਤੀ ਗਈ ਪਰ ਉਸ ਸਬੰਧੀ ਕੋਈ ਜਾਣਕਾਰੀ ਨਾ ਮਿਲ ਸਕੀ। ਇਸੇ ਦੌਰਾਨ ਪਰਿਵਾਰ ਨੂੰ ਸੂਚਨਾ ਮਿਲੀ ਕਿ ਜਸਪਾਲ ਬਾਂਗੜ ਇਲਾਕੇ ਦਾ ਹੀ ਰਹਿਣ ਵਾਲਾ ਨੌਜਵਾਨ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਲੜਕੇ ਦੇ ਖਿਲਾਫ ਐੱਫਆਈਆਰ ਦਰਜ ਕਰ ਕੇ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਹੈ।