ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਵਰਗਲਾਈ ਨਾਬਾਲਿਗ ਲੜਕੀ
ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਵਰਗਲਾਈ ਨਾਬਾਲਿਗ ਲੜਕੀ
Publish Date: Mon, 12 Jan 2026 07:56 PM (IST)
Updated Date: Mon, 12 Jan 2026 07:57 PM (IST)
-ਮੁਹੱਲੇ ਦੇ ਹੀ ਰਹਿਣ ਵਾਲੇ ਲੜਕੇ ਖਿਲਾਫ਼ ਪਰਚਾ ਦਰਜ ਐਸਪੀ ਜੋਸ਼ੀ, ਪੰਜਾਬੀ ਜਾਗਰਣ ਲੁਧਿਆਣਾ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਜਾਣ ਵਾਲੇ ਕਥਿਤ ਮੁਲਜ਼ਮ ਖਿਲਾਫ਼ ਥਾਣਾ ਮਿਹਰਬਾਨ ਪੁਲਿਸ ਵੱਲੋਂ ਪਰਚਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਇਹ ਮਾਮਲਾ ਵਰਗਲਾਈ ਗਈ ਨਾਬਾਲਗ ਲੜਕੀ ਦੇ ਪਿਤਾ ਦੇ ਬਿਆਨ ਉੱਪਰ ਉਹਨਾਂ ਦੇ ਮੁਹੱਲੇ ਵਿੱਚ ਹੀ ਰਹਿਣ ਵਾਲੇ ਪ੍ਰੀਤ ਵਿਹਾਰ ਕਲੋਨੀ ਵਾਸੀ ਕਰਨ ਕੁਮਾਰ ਦੇ ਖਿਲਾਫ਼ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਉਂਦੇ ਹੋਏ ਦੱਸਿਆ ਕਿ ਉਸ ਦੀ ਕਰੀਬ 16 ਸਾਲ ਦੀ ਨਾਬਾਲਿਗ ਲੜਕੀ ਕਰੀਬ ਇੱਕ ਹਫਤਾ ਪਹਿਲਾਂ ਬਿਨਾਂ ਕਿਸੇ ਨੂੰ ਦੱਸੇ ਘਰੋਂ ਚਲੀ ਗਈ। ਉਹਨਾਂ ਆਪਣੇ ਪੱਧਰ ’ਤੇ ਲੜਕੀ ਦੀ ਕਾਫੀ ਭਾਲ ਕੀਤੀ। ਤਾਂ ਪਤਾ ਲੱਗਾ ਕਿ ਮੁਹੱਲੇ ਦਾ ਹੀ ਰਹਿਣ ਵਾਲਾ ਕਰਨ ਨਾਮ ਦਾ ਲੜਕਾ ਉਸ ਦੀ ਧੀ ਉੱਪਰ ਮਾੜੀ ਨਜ਼ਰ ਰੱਖਦਾ ਸੀ। ਮੁਦੱਈ ਨੇ ਖਦਸ਼ਾ ਜਾਹਿਰ ਕੀਤਾ ਕਿ ਮੁਲਜਮ ਕਰਨ ਕੁਮਾਰ ਹੀ ਉਸਦੀ ਨਾਬਾਲਿਗ ਧੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਆਪਣੇ ਨਾਲ ਲੈ ਗਿਆ ਹੈ।