ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਵਰਗਲਾਈ ਨਾਬਾਲਿਗ ਲੜਕੀ, ਮਾਮਲਾ ਦਰਜ
ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਵਾਰਗਲਾਈ ਨਾਬਾਲਿਗ ਲੜਕੀ, ਪਰਚਾ ਦਰਜ
Publish Date: Fri, 20 Mar 2026 10:41 PM (IST)
Updated Date: Fri, 20 Mar 2026 10:43 PM (IST)
ਐੱਸ ਪੀ ਜੋਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲਿਜਾਣ ਵਾਲੇ ਮੁਲਜ਼ਮ ਖ਼ਿਲਾਫ਼ ਥਾਣਾ ਫੋਕਲ ਪੁਆਇੰਟ ਪੁਲਿਸ ਵੱਲੋਂ ਪਰਚਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਇਹ ਮਾਮਲਾ ਵਰਗਲਾਈ ਗਈ ਨਾਬਾਲਿਗਾ ਦੇ ਪਿਤਾ ਦੇ ਬਿਆਨ ਉੱਪਰ ਢੰਡਾਰੀ ਖੁਰਦ ਦੇ ਰਹਿਣ ਵਾਲੇ ਮੁਲਜ਼ਮ ਨਿਤੀਸ਼ ਕੁਮਾਰ ਖ਼ਿਲਾਫ਼ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਮੁਤਾਬਿਕ ਉਸ ਦੀ ਕਰੀਬ 17 ਸਾਲ ਦੀ ਨਾਬਾਲਿਗ ਲੜਕੀ ਬਿਨਾਂ ਕਿਸੇ ਨੂੰ ਦੱਸੇ ਘਰੋਂ ਚਲੀ ਗਈ। ਜਦੋਂ ਉਨ੍ਹਾਂ ਆਪਣੇ ਪੱਧਰ ’ਤੇ ਲੜਕੀ ਦੀ ਭਾਲ ਸ਼ੁਰੂ ਕੀਤੀ ਤਾਂ ਪਤਾ ਲੱਗਾ ਕੀ ਮੁਲਜ਼ਮ ਨਿਤੀਸ਼ ਉਸ ਦੀ ਧੀ ਉੱਪਰ ਬੁਰੀ ਨਜ਼ਰ ਰੱਖਦਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਮੁਲਜ਼ਮ ਉਸ ਦੀ ਧੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਆਪਣੇ ਨਾਲ ਲੈ ਗਿਆ ਹੈ। ਅਜਿਹੇ ਹੀ ਇੱਕ ਹੋਰ ਮਾਮਲੇ ਵਿੱਚ ਥਾਣਾ ਡਵੀਜ਼ਨ ਨੰਬਰ 3 ਦੀ ਪੁਲਿਸ ਵੱਲੋਂ ਅਣਪਛਾਤੇ ਮੁਲਜ਼ਮ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ। ਔਰਤ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਉਂਦੇ ਹੋਏ ਦੱਸਿਆ ਕਿ ਉਸ ਦੀ ਕਰੀਬ 16 ਸਾਲ ਦੀ ਨਾਬਾਲਿਗ ਬੇਟੀ ਰੋਜ਼ ਦੀ ਤਰ੍ਹਾਂ ਸਕੂਲ ਜਾਣ ਲਈ ਘਰੋਂ ਗਈ, ਪਰ ਛੁੱਟੀ ਹੋਣ ਮਗਰੋਂ ਘਰ ਵਾਪਸ ਨਹੀਂ ਆਈ। ਉਨ੍ਹਾਂ ਆਪਣੇ ਪੱਧਰ ’ਤੇ ਕਾਫੀ ਭਾਲ ਕੀਤੀ, ਪਰ ਲੜਕੀ ਬਾਰੇ ਕੁਝ ਪਤਾ ਨਾ ਲੱਗਾ ਤਾਂ ਇਹ ਮਾਮਲਾ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਗਿਆ।