ਵੱਖ-ਵੱਖ ਇਲਾਕਿਆਂ ਤੋਂ ਨਾਬਾਲਿਗ ਲੜਕੀਆਂ ਹੋਈਆਂ ਲਾਪਤਾ
ਵੱਖ-ਵੱਖ ਇਲਾਕਿਆਂ ਤੋਂ ਨਾਬਾਲਿਗ ਲੜਕੀਆਂ ਹੋਈਆਂ ਲਾਪਤਾ
Publish Date: Mon, 09 Feb 2026 07:04 PM (IST)
Updated Date: Mon, 09 Feb 2026 07:05 PM (IST)

ਐੱਸਪੀ ਜੋਸ਼ੀ, ਪੰਜਾਬੀ ਜਾਗਰਣ ਲੁਧਿਆਣਾ ਮਹਾਨਗਰ ਦੇ ਦੋ ਵੱਖ ਵੱਖ ਇਲਾਕਿਆਂ ਵਿੱਚ ਰਹਿਣ ਵਾਲੇ ਪਰਿਵਾਰਾਂ ਦੀਆਂ ਦੋ ਨਾਬਾਲਿਗ ਲੜਕੀਆਂ ਸ਼ੱਕੀ ਹਾਲਾਤ ਵਿੱਚ ਲਾਪਤਾ ਹੋ ਗਈਆਂ। ਪਹਿਲੇ ਮਾਮਲੇ ਵਿੱਚ ਥਾਣਾ ਬਸਤੀ ਜੋਧੇਵਾਲ ਪੁਲਿਸ ਨੇ ਗੁੰਮਸ਼ੁਦਗੀ ਸਬੰਧੀ ਲਾਪਤਾ ਹੋਈ ਨਾਬਾਲਿਗ ਲੜਕੀ ਦੇ ਪਿਤਾ ਦੇ ਬਿਆਨ ਉੱਪਰ ਪਰਚਾ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਮੁਤਾਬਕ ਉਸ ਦੀ ਕਰੀਬ 15 ਸਾਲ ਦੀ ਨਾਬਾਲਿਗ ਲੜਕੀ ਚਾਰ ਦਿਨ ਪਹਿਲਾਂ ਘਰੋਂ ਸਕੂਲ ਗਈ ਸੀ ਪਰ ਘਰ ਵਾਪਸ ਨਹੀਂ ਆਈ। ਕਾਫੀ ਦੇਰ ਇੰਤਜ਼ਾਰ ਕਰਨ ਮਗਰੋਂ ਜਦੋਂ ਉਨਾਂ ਆਪਣੇ ਪੱਧਰ ਤੇ ਲੜਕੀ ਦੀ ਭਾਲ ਸ਼ੁਰੂ ਕੀਤੀ ਤਾਂ ਪਤਾ ਲੱਗਾ ਕਿ ਲੜਕੀ ਘਰੋਂ ਸਕੂਲ ਲਈ ਗਈ ਤਾਂ ਸੀ ਪਰ ਸਕੂਲ ਤੱਕ ਪੁੱਜੀ ਹੀ ਨਹੀਂ ਅਤੇ ਰਸਤੇ ਵਿੱਚ ਹੀ ਕਿਤੇ ਲਾਪਤਾ ਹੋ ਗਈ।। ਉਨਾਂ ਖਦਸ਼ਾ ਜਾਹਰ ਕੀਤਾ ਕਿ ਕਿਸੇ ਨੇ ਉਸ ਦੀ ਨਾਬਾਲਿਗ ਲੜਕੀ ਨੂੰ ਨਿੱਜੀ ਸਵਾਰਥ ਲਈ ਅਗਵਾ ਕਰਕੇ ਆਪਣੀ ਹਿਰਾਸਤ ਵਿੱਚ ਰੱਖਿਆ ਹੋਇਆ ਹੈ। ਅਜਿਹੇ ਹੀ ਦੂਜੇ ਮਾਮਲੇ ਵਿੱਚ ਥਾਣਾ ਹੈਬੋਵਾਲ ਪੁਲਿਸ ਵੱਲੋਂ ਨਾਬਾਲਿਗ ਲੜਕੀ ਨੂੰ ਵਰਗਲਾ ਲੈ ਜਾਣ ਵਾਲੇ ਮੁਲਜਮ ਖਿਲਾਫ ਪਰਚਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਇਹ ਮਾਮਲਾ ਵਰਗਲਾਈ ਗਈ ਨਾਬਾਲਿਗ ਲੜਕੀ ਦੀ ਮਾਂ ਦੇ ਬਿਆਨ ਉੱਪਰ ਉੱਤਰ ਪ੍ਰਦੇਸ਼ ਦੇ ਬਲੀਆ ਜ਼ਿਲਾ ਦੇ ਰਹਿਣ ਵਾਲੇ ਅੰਕਿਤ ਕੁਮਾਰ ਖਿਲਾਫ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਮੁਤਾਬਕ ਉਸਦੀ ਕਰੀਬ 14 ਸਾਲ ਦੀ ਨਾਬਾਲਿਗ ਲੜਕੀ ਪੰਜ ਦਿਨ ਪਹਿਲਾਂ ਬਿਨਾਂ ਕਿਸੇ ਨੂੰ ਦੱਸੇ ਘਰੋਂ ਚਲੀ ਗਈ ਅਤੇ ਹੁਣ ਤੱਕ ਵਾਪਸ ਨਹੀਂ ਆਈ। ਉਨਾਂ ਆਪਣੇ ਪੱਧਰ ਤੇ ਲੜਕੀ ਦੀ ਭਾਲ ਕਰਨੀ ਸ਼ੁਰੂ ਕੀਤੀ ਤਾਂ ਪਤਾ ਲੱਗਾ ਕਿ ਅੰਕਿਤ ਨਾਮ ਦਾ ਲੜਕਾ ਉਸਦੀ ਧੀ ਉੱਪਰ ਮਾੜੀ ਨਜ਼ਰ ਰੱਖਦਾ ਸੀ। ਮਾਂ ਨੇ ਪੁਲਿਸ ਕੋਲ ਖਦਸ਼ਾ ਜਾਹਰ ਕੀਤਾ ਕਿ ਮੁਲਜਮ ਉਸਦੀ ਧੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਆਪਣੇ ਨਾਲ ਲੈ ਗਿਆ ਹੈ।