- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿਤਾ ਦੀ ਸ਼ਿਕਾਇਤ ’ਤੇ ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਮੁਟਿਆਰ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸ਼ਿਕਾਇਤ ਵਿੱਚ ਲਾਏ ਗਏ ਦੋਸ਼ਾਂ ਦੀ ਪੜਤਾਲ ਕੀਤੀ ਜਾ ਰਹੀ ਹੈ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਜੋਧੇਵਾਲ ਥਾਣਾ ਖੇਤਰ ਦੇ ਵਿਸ਼ਨੂੰ ਨਗਰ (ਰਾਹੋਂ ਰੋਡ) 'ਚ 10ਵੀਂ ਜਮਾਤ ਦੀ 15 ਸਾਲਾ ਵਿਦਿਆਰਥਣ ਵੱਲੋਂ ਕਮਰੇ 'ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉਸ ਦੀ ਲਾਸ਼ ਕਮਰੇ 'ਚ ਲਟਕਦੀ ਮਿਲੀ। ਪਰਿਵਾਰਕ ਮੈਂਬਰਾਂ ਨੇ ਗੋਪਾਲ ਨਗਰ ਦੀ ਰਹਿਣ ਵਾਲੀ 25 ਸਾਲਾ ਮੁਟਿਆਰ ਈਸ਼ੂ 'ਤੇ ਵਿਦਿਆਰਥਣ ਨੂੰ ਸਮਲਿੰਗੀ ਵਿਆਹ ਲਈ ਦਬਾਅ ਪਾਉਣ ਅਤੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ ਹਨ। ਪਰਿਵਾਰ ਦੀ ਸ਼ਿਕਾਇਤ 'ਤੇ ਪੁਲਿਸ ਨੇ ਮੁਟਿਆਰ ਖ਼ਿਲਾਫ਼ ਬੀਐੱਨਐੱਸ ਦੀ ਧਾਰਾ 108 ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਮੁਲਜ਼ਮ ਦੀ ਭਾਲ ਕਰ ਰਹੀ ਹੈ।
ਪੁਲਿਸ ਨੂੰ ਦਿੱਤੇ ਬਿਆਨਾਂ 'ਚ ਵਿਦਿਆਰਥਣ ਦੇ ਪਿਤਾ ਨੇ ਦੱਸਿਆ ਕਿ ਉਹ ਇੱਕ ਫੈਕਟਰੀ 'ਚ ਕੰਮ ਕਰਦੇ ਹਨ। ਪਰਿਵਾਰ 'ਚ ਉਨ੍ਹਾਂ ਦੀਆਂ ਦੋ ਧੀਆਂ ਹਨ। 31 ਅਕਤੂਬਰ ਦੀ ਸ਼ਾਮ ਕਰੀਬ ਪੰਜ ਵਜੇ ਉਨ੍ਹਾਂ ਦੀ 15 ਸਾਲਾ ਧੀ ਨੇ ਆਪਣੇ ਕਮਰੇ 'ਚ ਫਾਹਾ ਲੈ ਕੇ ਜਾਨ ਦੇ ਦਿੱਤੀ।
ਪਰਿਵਾਰਕ ਮੈਂਬਰਾਂ ਮੁਤਾਬਕ, ਕਰੀਬ ਛੇ ਮਹੀਨੇ ਪਹਿਲਾਂ ਵਿਦਿਆਰਥਣ ਦੀ ਇੰਸਟਾਗ੍ਰਾਮ ਰਾਹੀਂ 25 ਸਾਲਾ ਮੁਟਿਆਰ ਨਾਲ ਦੋਸਤੀ ਹੋਈ ਸੀ। ਦੋਸ਼ ਹੈ ਕਿ ਮੁਟਿਆਰ ਲਗਾਤਾਰ ਵਿਦਿਆਰਥਣ 'ਤੇ ਸਮਲਿੰਗੀ ਵਿਆਹ ਕਰਵਾਉਣ ਲਈ ਦਬਾਅ ਪਾ ਰਹੀ ਸੀ। ਇਸੇ ਗੱਲ ਨੂੰ ਲੈ ਕੇ ਵਿਦਿਆਰਥਣ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦੀ ਸੀ।
ਜਾਂਚ ਅਧਿਕਾਰੀ ਐੱਸਆਈ ਸੁਖਵਿੰਦਰ ਸਿੰਘ ਮੁਤਾਬਕ, ਮੁੱਢਲੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਸਬੰਧਤ ਮੁਟਿਆਰ ਪਹਿਲਾਂ ਵੀ ਇੱਕ-ਦੋ ਹੋਰ ਕੁੜੀਆਂ ਨੂੰ ਇਸੇ ਤਰ੍ਹਾਂ ਆਪਣੇ ਜਾਲ 'ਚ ਫਸਾ ਚੁੱਕੀ ਹੈ। ਪੁਲਿਸ ਸਾਰੇ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ। ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਭਾਲ ਜਾਰੀ ਹੈ।