ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਮੀਰੀ ਪੀਰੀ ਦਿਵਸ
ਗੁਰਦੁਆਰਾ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਲਲਹੇੜੀ ਰੋਡ ਖੰਨਾ ਵਿਖੇ ਮੀਰੀ ਪੀਰੀ ਦਿਵਸ ਬਹੁਤ ਹੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਵੱਡੀ ਗਿਣਤੀ 'ਚ ਇਲਾਕੇ ਦੀ ਸੰਗਤ ਨੇ ਸ਼ਮੂਲੀਅਤ ਕੀਤੀ, ਜਿਸ 'ਚ ਸਵੇਰੇ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਪਰਮਜੀਤ ਸਿੰਘ ਰਹਿਮਤ ਦੇ ਜਥੇ ਵੱਲੋਂ ਮੀਰੀ ਪੀਰੀ ਦੇ ਇਤਹਾਸ ਤੇ ਗੁਰਬਾਣੀ ਦੇ ਮਨੋਹਰ ਕੀਰਤਨ ਤੇ ਕਥਾ ਨਾਲ ਸੰਗਤ ਨੂੰ ਨਿਹਾਲ ਕੀਤਾ। ਭਾਈ ਗੁਰਸ਼ਰਨ ਸਿੰਘ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਚਾਹ ਦੇ ਲੰਗਰ ਅਤੁੱਟ ਵਰਤਾਏ ਗਏ। ਅੱਜ ਦੇ ਦਿਨ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਅਕਾਲ ਤਖ਼ਤ ਦੇ ਸਨਮੁੱਖ ਮੀਰੀ ਤੇ ਪੀਰੀ ਦੀਆਂ ਦੋ ਤਲਵਾਰਾਂ ਧਾਰਨ ਕੀਤੀਆਂ ਸਨ ਜੋ ਕਿ ਭਗਤੀ ਦੇ ਨਾਲ ਸ਼ਕਤੀ ਦਾ ਪ੍ਰਤੀਕ ਹਨ। ਇਸ ਮੌਕੇ ਸੰਤ ਨਾਮਦੇਵ ਸਭਾ ਰਜਿ ਖੰਨਾ ਦੇ ਪ੍ਰਧਾਨ ਕਰਮਜੀਤ ਸਿੰਘ, ਜਨਰਲ ਸਕੱਤਰ ਦਵਿੰਦਰ ਸਿੰਘ ਤੱਗੜ, ਖਜ਼ਾਨਚੀ ਗੁਰਦਰਸ਼ਨ ਸਿੰਘ ਮੋਹਲ, ਮਨੀ ਸਿੰਘ ਬੇਦੀ, ਮੰਗਤ ਸਿੰਘ, ਸੁਖਦੇਵ ਸਿੰਘ, ਦਵਿੰਦਰ ਸਿੰਘ ਮੋਹਲ, ਗੁਰਮੀਤ ਸਿੰਘ, ਭਾਗ ਸਿੰਘ, ਹਰਸ਼, ਲਵਲੀ, ਜਗਤਰਨ ਜੀਤ ਸਿੰਘ, ਮਨਜੀਤ ਕੌਰ, ਗੁਰਮੀਤ ਕੌਰ, ਗਿਆਨ ਕੌਰ ਆਦਿ ਹਾਜ਼ਰ ਸਨ।
Publish Date: Wed, 28 Jun 2023 07:31 PM (IST)
Updated Date: Wed, 28 Jun 2023 07:31 PM (IST)
ਸਟਾਫ ਰਿਪੋਰਟਰ, ਖੰਨਾ : ਗੁਰਦੁਆਰਾ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਲਲਹੇੜੀ ਰੋਡ ਖੰਨਾ ਵਿਖੇ ਮੀਰੀ ਪੀਰੀ ਦਿਵਸ ਬਹੁਤ ਹੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਵੱਡੀ ਗਿਣਤੀ 'ਚ ਇਲਾਕੇ ਦੀ ਸੰਗਤ ਨੇ ਸ਼ਮੂਲੀਅਤ ਕੀਤੀ, ਜਿਸ 'ਚ ਸਵੇਰੇ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਪਰਮਜੀਤ ਸਿੰਘ ਰਹਿਮਤ ਦੇ ਜਥੇ ਵੱਲੋਂ ਮੀਰੀ ਪੀਰੀ ਦੇ ਇਤਹਾਸ ਤੇ ਗੁਰਬਾਣੀ ਦੇ ਮਨੋਹਰ ਕੀਰਤਨ ਤੇ ਕਥਾ ਨਾਲ ਸੰਗਤ ਨੂੰ ਨਿਹਾਲ ਕੀਤਾ।
ਭਾਈ ਗੁਰਸ਼ਰਨ ਸਿੰਘ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਚਾਹ ਦੇ ਲੰਗਰ ਅਤੁੱਟ ਵਰਤਾਏ ਗਏ। ਅੱਜ ਦੇ ਦਿਨ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਅਕਾਲ ਤਖ਼ਤ ਦੇ ਸਨਮੁੱਖ ਮੀਰੀ ਤੇ ਪੀਰੀ ਦੀਆਂ ਦੋ ਤਲਵਾਰਾਂ ਧਾਰਨ ਕੀਤੀਆਂ ਸਨ ਜੋ ਕਿ ਭਗਤੀ ਦੇ ਨਾਲ ਸ਼ਕਤੀ ਦਾ ਪ੍ਰਤੀਕ ਹਨ।
ਇਸ ਮੌਕੇ ਸੰਤ ਨਾਮਦੇਵ ਸਭਾ ਰਜਿ ਖੰਨਾ ਦੇ ਪ੍ਰਧਾਨ ਕਰਮਜੀਤ ਸਿੰਘ, ਜਨਰਲ ਸਕੱਤਰ ਦਵਿੰਦਰ ਸਿੰਘ ਤੱਗੜ, ਖਜ਼ਾਨਚੀ ਗੁਰਦਰਸ਼ਨ ਸਿੰਘ ਮੋਹਲ, ਮਨੀ ਸਿੰਘ ਬੇਦੀ, ਮੰਗਤ ਸਿੰਘ, ਸੁਖਦੇਵ ਸਿੰਘ, ਦਵਿੰਦਰ ਸਿੰਘ ਮੋਹਲ, ਗੁਰਮੀਤ ਸਿੰਘ, ਭਾਗ ਸਿੰਘ, ਹਰਸ਼, ਲਵਲੀ, ਜਗਤਰਨ ਜੀਤ ਸਿੰਘ, ਮਨਜੀਤ ਕੌਰ, ਗੁਰਮੀਤ ਕੌਰ, ਗਿਆਨ ਕੌਰ ਆਦਿ ਹਾਜ਼ਰ ਸਨ।