- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਿਕਾਇਤਕਰਤਾ ਮੁਤਾਬਕ ਜਦੋਂ ਉਹ ਵਾਪਸ ਘਰ ਪਹੁੰਚੇ ਤਾਂ ਘਰ ਵਿਚ ਕੰਮ ਕਰਨ ਵਾਲੀਆਂ ਤਿੰਨੋਂ ਮਹਿਲਾ ਮੁਲਾਜ਼ਮਾਂ ਹਸਪਤਾਲ 'ਚ ਦਾਖਲ ਸਨ, ਜਦਕਿ ਡਰਾਈਵਰ ਘਰ ਦੇ ਬਾਹਰ ਮੌਜੂਦ ਸੀ। ਘਰ ਦੀ ਜਾਂਚ ਕਰਨ 'ਤੇ ਪਤਾ ਲੱਗਾ ਕਿ ਅਣਪਛਾਤੇ ਚੋਰ ਘਰ ਵਿਚੋਂ ਸੋਨੇ ਦੇ ਗਹਿਣੇ, ਰਕਮ, ਕੀਮਤੀ ਘੜੀਆਂ ਅਤੇ ਸੀਸੀਟੀਵੀ ਸਿਸਟਮ ਦਾ ਡੀਵੀਆਰ ਚੋਰੀ ਕਰਕੇ ਲੈ ਗਏ ਹਨ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ : ਸ਼ਹਿਰ ਦੇ ਰਾਜਗੁਰੂ ਨਗਰ ਇਲਾਕੇ ਵਿੱਚ ਇੱਕ ਹੈਰਾਨ ਕਰ ਦੇਣ ਵਾਲੀ ਚੋਰੀ ਦੀ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਅਣਪਛਾਤੇ ਲੁਟੇਰਿਆਂ ਨੇ ਘਰ 'ਚ ਦਾਖਲ ਹੋ ਕੇ ਪਹਿਲਾਂ ਉੱਥੇ ਮੌਜੂਦ 3 ਨੌਕਰਾਣੀਆਂ ਨੂੰ ਕੋਈ ਨਸ਼ੀਲੀ ਵਸਤੂ ਖਵਾ ਕੇ ਬੇਹੋਸ਼ ਕਰ ਦਿੱਤਾ ਤੇ ਫਿਰ ਘਰ 'ਚੋਂ ਕੀਮਤੀ ਸਾਮਾਨ ਚੋਰੀ ਕ ਰਕੇ ਫਰਾਰ ਹੋ ਗਏ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਰਾਜਗੁਰੂ ਨਗਰ ਦੇ ਰਜਿੰਦਰ ਸਿੰਘ ਧਵਨ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਥਾਈਲੈਂਡ ਗਏ ਹੋਏ ਸਨ। ਇਸੇ ਦੌਰਾਨ ਉਨ੍ਹਾਂ ਦੇ ਡਰਾਈਵਰ ਵਿਕੀ ਵੱਲੋਂ ਫੋਨ ਕਰਕੇ ਸੂਚਨਾ ਦਿੱਤੀ ਗਈ ਕਿ ਕੁਝ ਅਣਪਛਾਤੇ ਵਿਅਕਤੀ ਜ਼ਬਰਦਸਤੀ ਉਨ੍ਹਾਂ ਦੇ ਘਰ ਵਿੱਚ ਦਾਖਲ ਹੋਏ ਅਤੇ ਘਰ ਵਿੱਚ ਮੌਜੂਦ ਨੌਕਰਾਣੀ ਰੇਖਾ ਦੋ ਹੋਰ ਨੌਕਰਾਣੀਆਂ ਨੂੰ ਕੋਈ ਗਲਤ ਚੀਜ਼ ਖਵਾ ਕੇ ਬੇਹੋਸ਼ ਕਰ ਗਏ।
ਸ਼ਿਕਾਇਤਕਰਤਾ ਮੁਤਾਬਕ ਜਦੋਂ ਉਹ ਵਾਪਸ ਘਰ ਪਹੁੰਚੇ ਤਾਂ ਘਰ ਵਿਚ ਕੰਮ ਕਰਨ ਵਾਲੀਆਂ ਤਿੰਨੋਂ ਮਹਿਲਾ ਮੁਲਾਜ਼ਮਾਂ ਹਸਪਤਾਲ 'ਚ ਦਾਖਲ ਸਨ, ਜਦਕਿ ਡਰਾਈਵਰ ਘਰ ਦੇ ਬਾਹਰ ਮੌਜੂਦ ਸੀ। ਘਰ ਦੀ ਜਾਂਚ ਕਰਨ 'ਤੇ ਪਤਾ ਲੱਗਾ ਕਿ ਅਣਪਛਾਤੇ ਚੋਰ ਘਰ ਵਿਚੋਂ ਸੋਨੇ ਦੇ ਗਹਿਣੇ, ਰਕਮ, ਕੀਮਤੀ ਘੜੀਆਂ ਅਤੇ ਸੀਸੀਟੀਵੀ ਸਿਸਟਮ ਦਾ ਡੀਵੀਆਰ ਚੋਰੀ ਕਰਕੇ ਲੈ ਗਏ ਹਨ।
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਰਾਭਾ ਨਗਰ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ 305 ਅਤੇ 3(5) ਬੀਐਨਐਸ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਆਲੇ ਦੁਆਲੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ ਅਤੇ ਬਦਮਾਸ਼ਾਂ ਦੀ ਪਛਾਣ ਲਈ ਤਫਤੀਸ਼ ਜਾਰੀ ਹੈ।