ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ : ਹੈਵਾਨ ਬਣੇ ਇੱਕ ਨੌਜਵਾਨ ਨੇ ਗੁਆਂਢ 'ਚ ਰਹਿਣ ਵਾਲੀ ਸੱਤ ਸਾਲਾ ਬੱਚੀ ਨਾਲ ਜਬਰਜਨਾਹ ਕੀਤਾ। ਭੈੜੀ ਕਰਤੂਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਬੱਚੀ ਨੂੰ ਲਹੂ-ਲੁਹਾਨ ਛੱਡ ਕੇ ਫਰਾਰ ਹੋ ਗਿਆ। ਇਸ ਮਾਮਲੇ 'ਚ ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਉੱਤਮ ਨਗਰ ਦੇ ਰਹਿਣ ਵਾਲੇ ਖ਼ਾਨ ਜੈਫ਼ੂਦੀਨ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।

ਲਾਟਰੀ ਡਰਾਅ ਕੱਢਣ ਦੇ ਨਾਂ 'ਤੇ ਪਹਿਲਾਂ ਭੋਲੇ-ਭਾਲੇ ਲੋਕਾਂ ਨੂੰ ਬਣਾਇਆ ਠੱਗੀ ਦਾ ਸ਼ਿਕਾਰ ਤੇ ਫਿਰ...

ਇਸ ਮਾਮਲੇ ਸਬੰਧੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਬੱਚੀ ਦੇ ਪਿਤਾ ਨੇ ਦੱਸਿਆ ਕਿ ਉਹ ਹਰ ਰੋਜ਼ ਵਾਂਗ ਆਪਣੀ ਪਤਨੀ ਨਾਲ ਕੰਮ 'ਤੇ ਚਲਾ ਗਿਆ। ਸ਼ਿਕਾਇਤ ਕਰਤਾ ਨੇ ਦੱਸਿਆ ਕਿ ਜਦ ਦੁਪਹਿਰ ਸਮੇਂ ਉਸ ਦੀ ਪਤਨੀ ਘਰ ਰੋਟੀ ਖਾਣ ਆਈ ਤਾਂ ਉਸ ਨੇ ਦੇਖਿਆ ਕਿ ਬੱਚੀ ਬੁਰੀ ਤਰ੍ਹਾਂ ਜ਼ਖ਼ਮੀ ਸੀ। ਉਸ ਦੇ ਖੂਨ ਨਿਕਲ ਰਿਹਾ ਸੀ। ਡਰੀ ਸਹਿਮੀ ਬੱਚੀ ਨੂੰ ਜਦ ਉਸ ਦੀ ਮਾਂ ਨੇ ਪਿਆਰ ਨਾਲ ਪੁੱਛਿਆ ਤਾਂ ਉਸ ਨੇ ਗੁਆਂਢੀ ਦੀ ਸਾਰੀ ਕਰਤੂਤ ਦੱਸੀ। ਬੱਚੀ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਜ਼ਖ਼ਮੀ ਹਾਲਤ 'ਚ ਹਸਪਤਾਲ ਦਾਖ਼ਲ ਕਰਵਾਇਆ ਤੇ ਇਸ ਸਾਰੇ ਮਾਮਲੇ ਦੀ ਜਾਣਕਾਰੀ ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੂੰ ਦਿੱਤੀ। ਇਸ ਮਾਮਲੇ 'ਚ ਕੇਸ ਦੀ ਪੜਤਾਲ ਕਰ ਰਹੇ ਏਐਸਆਈ ਕੁਲਵੰਤ ਚੰਦ ਨੇ ਦੱਸਿਆ ਕਿ ਮੁਲਜ਼ਮ ਖਿਲਾਫ਼ ਜਬਰ ਜਨਾਹ ਦਾ ਮਾਮਲਾ ਦਰਜ ਕਰ ਕੇ ਉਸ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

Posted By: Amita Verma