ਮਿਸ਼ਰਾ ਕੁਰਾਲੀ ਨਗਰ ਕੌਂਸਲ ਲਈ ਚੋਣ ਇੰਚਾਰਜ ਨਿਯੁਕਤ
ਮਿਸ਼ਰਾ ਕੁਰਾਲੀ ਨਗਰ ਕੌਂਸਲ ਲਈ ਚੋਣ ਇੰਚਾਰਜ ਨਿਯੁਕਤ
Publish Date: Wed, 29 Apr 2026 07:04 PM (IST)
Updated Date: Wed, 29 Apr 2026 07:07 PM (IST)
ਅਵਤਾਰ ਸਿੰਘ ਮੀਤ, ਪੰਜਾਬੀ ਜਾਗਰਣ, ਲੁਧਿਆਣਾ : ਭਾਰਤੀ ਜਨਤਾ ਪਾਰਟੀ ਨੇ ਹੋਣ ਜਾ ਰਹੀਆਂ ਨਿਗਮ ਅਤੇ ਕੌਂਸਲ ਚੋਣਾਂ ਲਈ ਸੂਬੇ ਵਿੱਚ ਚੋਣ ਇੰਚਾਰਜਾਂ ਦੀ ਸੂਚੀ ਨੂੰ ਜਾਰੀ ਕੀਤਾ ਹੈ। ਇਸੇ ਲੜੀ ਤਹਿਤ ਕੌਂਸਲਰ ਰਾਜੇਸ਼ ਮਿਸ਼ਰਾ ਨੂੰ ਕੁਰਾਲੀ ਨਗਰ ਕੌਂਸਲ ਲਈ ਭਾਜਪਾ ਵੱਲੋਂ ਚੋਣ ਇੰਚਾਰਜ ਨਿਯੁਕਤ ਕੀਤਾ ਹੈ। ਇਸ ਮੌਕੇ ਰਾਜੇਸ਼ ਮਿਸ਼ਰਾ ਨੇ ਭਾਜਪਾ ਪੰਜਾਬ ਦੇ ਇੰਚਾਰਜ ਡਾ. ਨਰਿੰਦਰ ਰੈਨਾ, ਸੂਬਾ ਭਾਜਪਾ ਪ੍ਰਧਾਨ ਸੁਨੀਲ ਜਾਖੜ, ਸੂਬਾ ਭਾਜਪਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਸੂਬਾ ਸੰਗਠਨ ਮੰਤਰੀ ਸ਼੍ਰੀ ਨਿਵਾਸਲੂ, ਪੰਜਾਬ ਭਾਜਪਾ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ, ਅਨਿਲ ਸਰੀਨ, ਸੂਬਾ ਮੀਤ ਪ੍ਰਧਾਨ ਜਤਿੰਦਰ ਮਿੱਤਲ ਅਤੇ ਭਾਜਪਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਰਜਨੀਸ਼ ਧੀਮਾਨ ਸਮੇਤ ਸਮੁੱਚੀ ਲੀਡਰਸ਼ਿਪ ਦਾ ਜ਼ਿੰਮੇਵਾਰੀ ਦੇਣ ’ਤੇ ਧੰਨਵਾਦ ਕੀਤਾ ਹੈ। ਮਿਸ਼ਰਾ ਨੇ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਇਹਨਾਂ ਨਿਗਮ ਅਤੇ ਕੌਂਸਲ ਚੋਣਾਂ ਵਿੱਚ ਭਾਜਪਾ ਦਾ ਝੰਡਾ ਬੁਲੰਦ ਹੋਵੇਗਾ। ਲੋਕਾਂ ਦੀ ਆਸ ਅਤੇ ਉਮੀਦ ਭਾਰਤੀ ਜਨਤਾ ਪਾਰਟੀ ਹੈ। ਮੌਜੂਦਾ ਹਾਲਤਾਂ ਵਿੱਚ ਪੰਜਾਬ ਜਿਸ ਦੌਰ ਤੋਂ ਗੁਜ਼ਰ ਰਿਹਾ ਹੈ ਉਸ ਨੂੰ ਵੇਖ ਕੇ ਇੰਝ ਜਾਪਦਾ ਹੈ ਜਿਵੇਂ ਸੂਬੇ ਵਿੱਚ ਐਮਰਜੈਂਸੀ ਵਾਲੇ ਹਾਲਾਤ ਹਨ। ਲੋਕ ਹਰ ਸੁੱਖ ਸਹੂਲਤ ਤੋਂ ਵਾਂਝੇ ਹਨ।