- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
2 ਨੰਬਰ ਦੀ ਲੀਡ-ਮਿਸ਼ਨ ਕਲੀਨ ਪੰਜਾਬ-

-ਲੋਕਾਂ ਨੂੰ ਸਵੱਛ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਸਹਿਯੋਗ ਦੇਣ ਦੀ ਕੀਤੀ ਅਪੀਲ
ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ
‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਦੂਸਰੇ ਪੜਾਅ ਦਾ ਆਗਾਜ ਕੀਤਾ ਗਿਆ, ਜਿੱਥੇ ਵੱਖ-ਵੱਖ ਹਲਕਿਆਂ ’ਚ ਵਿਧਾਇਕ ਸਹਿਬਾਨਾਂ ਨੇ ਸਫਾਈ ਮੁਹਿੰਮ ਦੀ ਅਗਵਾਈ ਕੀਤੀ। ਉੱਥੇ ਉਨ੍ਹਾਂ ਵਸਨੀਕਾਂ ਨੂੰ ਸਵੱਛ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਸਹਿਯੋਗ ਕਰਨ ਦੀ ਵੀ ਅਪੀਲ ਕੀਤੀ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰਾਂ ਅਤੇ ਕਸਬਿਆਂ ਨੂੰ ਸਾਫ਼-ਸੁਥਰਾ, ਸੁੰਦਰ ਤੇ ਸਿਹਤਮੰਦ ਬਣਾਉਣ ਦੇ ਉਦੇਸ਼ ਨਾਲ ਇਹ ਮੁਹਿੰਮ ਵਿੱਢੀ ਹੈ।
-ਬਾਕਸ-
48) ਸਫ਼ਾਈ ਮੁਹਿੰਮ ਦੌਰਾਨ ਦਿਖਾਈ ਦੇ ਰਹੇ ਹਲਕਾ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਤੇ ਹੋਰ।
ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਰਹਿਨੁਮਾਈ ਹੇਠ ਬੁੱਧਵਾਰ ਨੂੰ ਹਲਕਾ ਆਤਮ ਨਗਰ ਅਧੀਨ ਵਾਰਡ-44 ਵਿਖੇ ਵਿਸ਼ੇਸ਼ ਸਫਾਈ ਮੁਹਿੰਮ ਚਲਾਈ। ਸਮੁੱਚੀ ਮੁਹਿੰਮ ਦੌਰਾਨ ਵਾਰਡ ਕੌਂਸਲਰ, ਸੀਐੱਸਓ, ਸੀਐਸਆਈ, ਐਸਆਈ, ਬੀ ਐਂਡ ਆਰ ਟੀਮ, ਓ ਐਂਡ ਐਮ ਟੀਮ, ਸੀਐੱਫ ਤੇ ਹੈਲਥ ਟੀਮ ਮੌਜੂਦ ਰਹੀ। ਇਸ ਦੇ ਨਾਲ ਹੀ ਉੱਥੇ ਮੌਜੂਦ ਲੋਕਾਂ ਨੂੰ ਸੋਲਿਡ ਵੇਸਟ ਮੈਨੇਜਮੈਂਟ ਤੇ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣ ਦੀ ਵੀ ਅਪੀਲ ਕੀਤੀ।
-ਬਾਕਸ-
51) ਹਲਕਾ ਲੁਧਿਆਣਾ ਉੱਤਰੀ ਵਿਖੇ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਸਮੇਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਤੇ ਹੋਰ।
ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਵਾਰਡ ਨੰਬਰ 92 ਵਿੱਚ ਅੱਜ ਸਵੱਛ ਸਫਾਈ ਮੁਹਿੰਮ ਚਲਾਈ। ਇਸ ਮੌਕੇ ਹਲਕਾ ਉੱਤਰੀ ਦੇ ਇਲਾਕਾ ਨਿਵਾਸੀਆਂ ਅਤੇ ਦੁਕਾਨਦਾਰਾਂ ਨੂੰ ਆਪਣੇ ਆਲੇ-ਦੁਆਲੇ ਸਫਾਈ ਰੱਖਣ ਅਤੇ ਮਾਰਕੀਟ ਨੂੰ ਸਾਫ਼-ਸੁਥਰਾ ਬਣਾਈ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਵਾਰਡ-92 ਦੇ ਕੌਂਸਲਰ ਬਿੱਟੂ ਭਾਰਦਵਾਜ ਵੀ ਮੌਜੂਦ ਸਨ।
-ਬਾਕਸ-
49) ਮਿਸ਼ਨ ਕਲੀਨ ਪੰਜਾਬ ਮੁਹਿੰਮ ਤਹਿਤ ਸਫ਼ਾਈ ਸੇਵਕਾਂ ਨਾਲ ਸਕੂਲ ਦੇ ਬਾਹਰ ਝਾੜੂ ਲਾਉਂਦੇ ਹਲਕਾ ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ।
ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਅੱਜ ਵਿਸ਼ੇਸ਼ ਸਫਾਈ ਮੁਹਿੰਮ ਤਹਿਤ ਲੁਧਿਆਣਾ ਕੇਂਦਰੀ ਅਧੀਨ ਸੂਫ਼ੀਆਂ ਚੌਂਕ ਨਜ਼ਦੀਕ ਸਕੂਲ ਆਫ ਐਮੀਨੈਂਸ ਤੇ ਨਾਲ ਲੱਗਦੇ ਇਲਾਕਿਆਂ ਵਿੱਚ ਸਫਾਈ ਅਤੇ ਫੋਗਿੰਗ ਕਾਰਜ ਕਰਵਾਏ ਗਏ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਣ ਯਕੀਨੀ ਬਣਾਉਣ ਲਈ ਇਲਾਕੇ ਵਿੱਚ ਸਫਾਈ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਵੱਲ ਲਗਾਤਾਰ ਉਪਰਾਲੇ ਜਾਰੀ ਹਨ।
-ਬਾਕਸ-
50) ਸਫ਼ਾਈ ਕਰਵਾਉਣ ਸਮੇਂ ਹਲਕਾ ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਤੇ ਨਾਲ ਹੋਰ।
ਬੁੱਧਵਾਰ ਨੂੰ ਹਲਕਾ ਪੂਰਬੀ ਦੇ ਵਾਰਡ ਨੰਬਰ-29 ਵਿਖੇ ਮਿਸ਼ਨ ਕਲੀਨ ਪੰਜਾਬ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਗਈ ਜਿੱਥੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵਲੋਂ ਇਲਾਕਾ ਨਿਵਾਸੀਆਂ ਨੂੰ ਨਿਰੰਤਰ ਸਫ਼ਾਈ ਬਣਾਈ ਰੱਖਣ ਵਿੱਚ ਸਹਿਯੋਗ ਦਾ ਸੱਦਾ ਦਿੰਦੇ ਹੋਏ ਖ਼ੁਦ ਹੱਥੀਂ ਵੀ ਸੇਵਾ ਨਿਭਾਈ।
-ਬਾਕਸ-
52) ਲੁਧਿਆਣਾ ਦੇ ਹਲਕਾ ਦੱਖਣੀ ’ਚ ਆਰੰਭ ਕਰਵਾਉਣ ਸਮੇਂ ਵਿਧਾਇਕਾ ਰਾਜਿੰਦਰਪਾਲ ਕੌਰ ਛੀਨਾ ਤੇ ਹੋਰ।
ਵਿਧਾਇਕਾ ਰਾਜਿੰਦਰਪਾਲ ਕੌਰ ਛੀਨਾ ਨੇ ਵਾਰਡ ਨੰਬਰ 43 ਵਿੱਚ ‘ਕਲੀਨ ਪੰਜਾਬ, ਪਰਾਊਡ ਪੰਜਾਬ’ ਮੁਹਿੰਮ ਤਹਿਤ ਮੁਹੱਲੇ ਦੀ ਵਿਸ਼ੇਸ਼ ਸਫ਼ਾਈ ਕਰਵਾ ਕੇ ਇਲਾਕੇ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਵਿੱਚ ਸਹਿਯੋਗ ਦੀ ਅਪੀਲ ਕੀਤੀ। ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਓ, ਅਸੀਂ ਸਭ ਮਿਲ ਕੇ ਆਪਣੇ ਆਲੇ-ਦੁਆਲੇ ਦੀ ਸਫ਼ਾਈ ਬਣਾਈ ਰੱਖੀਏ। ਸਾਫ਼-ਸੁਥਰਾ ਵਾਤਾਵਰਣ ਸਿਹਤਮੰਦ ਸਮਾਜ ਦੀ ਨੀਂਹ ਹੈ। ਆਪਣੇ ਸ਼ਹਿਰ ਤੇ ਇਲਾਕੇ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਈ ਰੱਖਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਆਓ, ਸਾਰੇ ਮਿਲ ਕੇ ਸਵੱਛ ਤੇ ਸੁੰਦਰ ਲੁਧਿਆਣਾ ਬਣਾਉਣ ਵਿੱਚ ਆਪਣਾ ਯੋਗਦਾਨ ਪਾਈਏ।
ਵਿਧਾਇਕ ਸਹਿਬਾਨਾਂ ਨੇ ਦੂਸਰੇ ਪੜਾਅ ਦੇ ਸਫਾਈ ਅਭਿਆਨ ਦੌਰਾਨ, ਖੁਦ ਸਫ਼ਾਈ ਕਾਰਜਾਂ ’ਚ ਹਿੱਸਾ ਲੈ ਕੇ ਸਵੱਛਤਾ ਪ੍ਰਤੀ ਜਾਗਰੂਕਤਾ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਸਾਡਾ ਆਲਾ-ਦੁਆਲਾ ਸਾਫ਼-ਸੁਥਰਾ ਤੇ ਸੁੰਦਰ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਸਾਂਝੇ ਤੌਰ ’ਤੇ ਦੱਸਿਆ ਕਿ ‘ਸਵੱਛ ਅਭਿਆਨ ਪੰਜਾਬ’ ਪੰਜਾਬ ਸਰਕਾਰ ਦੀ ਮਹੱਤਵਪੂਰਨ ਮੁਹਿੰਮ ਹੈ, ਜਿਸ ਦਾ ਉਦੇਸ਼ ਸੂਬੇ ਦੇ ਸ਼ਹਿਰਾਂ ਤੇ ਕਸਬਿਆਂ ਵਿੱਚ ਸਫ਼ਾਈ ਵਿਵਸਥਾ ਨੂੰ ਹੋਰ ਮਜ਼ਬੂਤ ਕਰਨਾ ਤੇ ਲੋਕਾਂ ’ਚ ਸਵੱਛਤਾ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਸਾਫ਼-ਸੁਥਰਾ ਵਾਤਾਵਰਣ ਹਰ ਨਾਗਰਿਕ ਦਾ ਹੱਕ ਵੀ ਹੈ ਤੇ ਜ਼ਿੰਮੇਵਾਰੀ ਵੀ। ਪ੍ਰਤੀ ਜਾਗਰੂਕਤਾ ਤੇ ਸਹੀ ਕੂੜਾ ਪ੍ਰਬੰਧਨ ਨਾਲ ਕਈ ਮੌਸਮੀ ਤੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਵਿਚ ਮਦਦ ਮਿਲ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਸਵੱਛ ਅਭਿਆਨ ਪੰਜਾਬ’ ਨੂੰ ਲੋਕ ਲਹਿਰ ਬਣਾਉਣ ਲਈ ਵੱਧ ਤੋਂ ਵੱਧ ਸਹਿਯੋਗ ਦੇਣ ਤੇ ਹਰ ਨਾਗਰਿਕ ਆਪਣੇ ਘਰ, ਦੁਕਾਨ, ਵਪਾਰਕ ਅਦਾਰੇ ਅਤੇ ਆਲੇ-ਦੁਆਲੇ ਦੇ ਖੇਤਰ ਨੂੰ ਸਾਫ਼ ਰੱਖਣ ਦਾ ਸੰਕਲਪ ਲਵੇ।