ਕੁਲਵਿੰਦਰ ਸਿੰਘ ਵਿਰਦੀ, ਸਿੱਧਵਾਂ ਬੇਟ

ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਮੁਖੀ ਵਿਵੇਕਸ਼ੀਲ ਸੋਨੀ ਦੀਆਂ ਹਦਾਇਤਾਂ 'ਤੇ ਡੀਐੱਸਪੀ ਸੁਖਪਾਲ ਸਿੰਘ ਤੇ ਥਾਣਾ ਸਿੱਧਵਾਂ ਬੇਟ ਦੇ ਐੱਸਐੱਚਓ ਰਾਜੇਸ਼ ਠਾਕਰ ਦੀ ਅਗਵਾਈ 'ਚ ਪੁਲਿਸ ਪਾਰਟੀ ਵੱਲੋਂ ਸਥਾਨਕ ਕਸਬੇ ਦੇ ਮੁੱਖ ਬਾਜ਼ਾਰ ਵਿੱਚ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਮਾਸਕ ਵੰਡੇ ਗਏ। ਇਸ ਮੌਕੇ ਪੁਲਿਸ ਦੀ ਟੀਮ ਨੇ ਬਿਨਾਂ ਮਾਸਕ ਪਾਏ ਬਾਜ਼ਾਰ ਵਿੱਚ ਘੁੰਮ ਰਹੇ ਲੋਕਾਂ ਅਤੇ ਦੁਕਾਨਦਾਰਾਂ ਨੂੰ ਜਿੱਥੇ ਮੁਫਤ ਵਿੱਚ ਮਾਸਕ ਦਿੱਤੇ, ਉੱਥੇ ਉਨ੍ਹਾਂ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫਤਹਿ ਤਹਿਤ ਜਾਗਰੂਕ ਵੀ ਕੀਤਾ। ਇਸ ਦੇ ਨਾਲ ਹੀ ਲੋਕਾਂ ਨੂੰ ਕੋਵਾ ਐਪ ਨੂੰ ਡਾਊਨਲੋਡ ਕਰਨ ਅਤੇ ਇਸ ਦੇ ਫਾਇਦਿਆਂ ਸਬੰਧੀ ਵੀ ਜਾਣੂੰ ਕਰਵਾਇਆ।