ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਦੀ ਮੰਗ ਨੂੰ ਵਿਧਾਇਕ ਇਆਲੀ ਨੇ ਫਿਰ ਦੁਹਰਾਇਆ, ਸਰਕਾਰ ਖ਼ਿਲਾਫ਼ ਖੜ੍ਹੇ ਕੀਤੇ ਸਵਾਲ
ਉਨ੍ਹਾਂ ਇਸ ਦੇ ਨਾਲ ਹੀ ਲੰਬੇ ਸਮੇਂ ਤੋਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਦੀ ਮੰਗ ਵੀ ਦੁਹਰਾਈ। ਆਪਣੇ ਭਾਸ਼ਣ ਦੌਰਾਨ ਮਨਪ੍ਰੀਤ ਸਿੰਘ ਇਆਲੀ ਨੇ ਮਜ਼ਦੂਰਾਂ ਤੇ ਵਿਦਿਆਰਥੀਆਂ ਨਾਲ ਹੋ ਰਹੇ ਧੱਕੇਸ਼ਾਹੀ ਵਾਲੇ ਵਤੀਰੇ ਖ਼ਿਲਾਫ਼ ਵੀ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਪੰਜਾਬ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਮਨਰੇਗਾ ਵਰਕਰਾਂ ਤੇ ਸਫਾਈ ਮਜ਼ਦੂਰਾਂ 'ਤੇ ਹੋਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ।
Publish Date: Thu, 06 Aug 2026 12:10 PM (IST)
Updated Date: Thu, 06 Aug 2026 12:13 PM (IST)
ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ। ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਮੌਨਸੂਨ ਸੈਸ਼ਨ ਦੌਰਾਨ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਸਦਨ ’ਚ ਪੰਜਾਬ ਅਤੇ ਪੰਜਾਬੀਆਂ ਨਾਲ ਜੁੜੇ ਕਈ ਅਹਿਮ ਮੁੱਦੇ ਜ਼ੋਰਦਾਰ ਢੰਗ ਨਾਲ ਚੁੱਕੇ। ਅੰਮ੍ਰਿਤਪਾਲ ਸਿੰਘ ਉੱਪਰੋਂ ਐੱਨ.ਐੱਸ.ਏ. ਹਟਾਏ ਜਾਣ ਦੇ ਬਾਵਜੂਦ ਵੀ ਉਨ੍ਹਾਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਦੀ ਕਿਸੇ ਜੇਲ੍ਹ ’ਚ ਸ਼ਿਫਟ ਨਹੀਂ ਕੀਤਾ ਜਾ ਰਿਹਾ।
ਉਨ੍ਹਾਂ ਇਸ ਦੇ ਨਾਲ ਹੀ ਲੰਬੇ ਸਮੇਂ ਤੋਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਦੀ ਮੰਗ ਵੀ ਦੁਹਰਾਈ। ਆਪਣੇ ਭਾਸ਼ਣ ਦੌਰਾਨ ਮਨਪ੍ਰੀਤ ਸਿੰਘ ਇਆਲੀ ਨੇ ਮਜ਼ਦੂਰਾਂ ਤੇ ਵਿਦਿਆਰਥੀਆਂ ਨਾਲ ਹੋ ਰਹੇ ਧੱਕੇਸ਼ਾਹੀ ਵਾਲੇ ਵਤੀਰੇ ਖ਼ਿਲਾਫ਼ ਵੀ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਪੰਜਾਬ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਮਨਰੇਗਾ ਵਰਕਰਾਂ ਤੇ ਸਫਾਈ ਮਜ਼ਦੂਰਾਂ 'ਤੇ ਹੋਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ।
ਇਸ ਤੋਂ ਇਲਾਵਾ ਦਿੱਲੀ ਵਿੱਚ ਆਪਣੇ ਹੱਕਾਂ ਲਈ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਹੋਏ ਲਾਠੀਚਾਰਜ ਦਾ ਮੁੱਦਾ ਚੁੱਕਦਿਆਂ ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਆਪਣੇ ਹੱਕਾਂ ਲਈ ਆਵਾਜ਼ ਉਠਾਉਣ ਵਾਲੇ ਲੋਕਾਂ 'ਤੇ ਜ਼ਬਰ ਕਰਨਾ ਬੇਹੱਦ ਮੰਦਭਾਗਾ ਹੈ।
ਵਿਧਾਇਕ ਇਆਲੀ ਨੇ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਸਾਰੇ ਮਾਮਲਿਆਂ ਨੂੰ ਗੰਭੀਰਤਾ ਨਾਲ ਲਿਆ ਜਾਵੇ। ਸੀਨੀਅਰ ਆਗੂ ਦਰਸ਼ਨ ਸਿੰਘ ਸ਼ਿਵਾਲਿਕ ਨੇ ਇਆਲੀ ਵੱਲੋਂ ਚੁੱਕੇ ਗਏ ਮੁੱਦਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਅਤੇ ਹੱਕਾਂ ਨਾਲ ਜੁੜੇ ਅਸਲ ਮੁੱਦਿਆਂ ਨੂੰ ਬੇਬਾਕੀ ਨਾਲ ਸਦਨ ਵਿੱਚ ਰੱਖਿਆ ਹੈ।