ਵਿਧਾਇਕ ਬੱਗਾ ਵੱਲੋਂ ਉੱਦਮੀ ਮਹਿਲਾਵਾਂ ਦਾ ਵਿਸ਼ੇਸ਼ ਸਨਮਾਨ
ਵਿਧਾਇਕ ਬੱਗਾ ਵੱਲੋਂ ਆਪਣਾ ਕਾਰੋਬਾਰ, ਆਪਣੀ ਪਹਿਚਾਨ ਮੁਹਿੰਮ ਤਹਿਤ ਉੱਦਮੀ ਮਹਿਲਾਵਾਂ ਦਾ ਵਿਸ਼ੇਸ਼ ਸਨਮਾਨ
Publish Date: Thu, 05 Mar 2026 10:03 PM (IST)
Updated Date: Fri, 06 Mar 2026 04:15 AM (IST)

- ਮਹਿਲਾ ਉੱਦਮੀ ਸਨਮਾਨ-2026 ਫੋਟੋ 40, 41 ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ : ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਨੂੰ ਆਰਥਿਕ ਤੇ ਸਮਾਜਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਵਚਨਬੱਧ ਹੈ ਤਾਂ ਜੋ ਉਹ ਆਪਣੇ ਪਰਿਵਾਰ ਤੇ ਸਮਾਜ ਦੀ ਤਰੱਕੀ ਵਿੱਚ ਹੋਰ ਵੱਡਾ ਯੋਗਦਾਨ ਪਾ ਸਕਣ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਸਥਾਨਕ ਜਲੰਧਰ ਬਾਈਪਾਸ ਨੇੜੇ ਇੱਕ ਨਿੱਜੀ ਹੋਟਲ ਵਿੱਚ ਆਪਣਾ ਕਾਰੋਬਾਰ, ਆਪਣੀ ਪਹਿਚਾਣ ਸਿਰਲੇਖ ਹੇਠ ‘ਮਹਿਲਾ ਉੱਦਮੀ ਸਨਮਾਨ-2026’ ਦੇ ਆਯੋਜਨ ਮੌਕੇ ਕੀਤਾ। ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਉੱਦਮੀ ਮਹਿਲਾਵਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਵਿਧਾਇਕ ਬੱਗਾ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਮੁੱਖ ਟੀਚਾ ਇਨ੍ਹਾਂ ਮਹਿਲਾਵਾਂ ਨੂੰ ਸਮਾਜ ਵਿੱਚ ਇੱਕ ਵੱਖਰੀ ਪਹਿਚਾਣ ਦੇਣਾ ਅਤੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕਰਨਾ ਹੈ ਤਾਂ ਜੋ ਹੋਰਨਾਂ ਮਹਿਲਾਵਾਂ ਨੂੰ ਵੀ ਪੈਰਾਂ ਸਿਰ ਹੋਣ ਲਈ ਪ੍ਰੇਰਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਮਹਿਲਾਵਾਂ ਘਰ ਬੈਠੇ ਟਿਫਿਨ ਸੇਵਾ, ਸੈਲੂਨ, ਸਿਲਾਈ-ਕਢਾਈ, ਬਿਊਟੀ ਵਰਕ ਤੇ ਹੋਰ ਛੋਟੇ ਕਾਰੋਬਾਰਾਂ ਰਾਹੀਂ ਆਪਣਾ ਯੋਗਦਾਨ ਪਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਖੁਦਮੁਖਤਿਆਰ ਬਣਾਉਣ ਤੇ ਉਨ੍ਹਾਂ ਦੇ ਛੋਟੇ ਕਾਰੋਬਾਰਾਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ‘ਆਪਣਾ ਕਾਰੋਬਾਰ, ਆਪਣੀ ਪਹਿਚਾਨ’ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਹਲਕਾ ਲੁਧਿਆਣਾ ਉੱਤਰੀ ਵਿੱਚ ਵੀ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵੱਖ-ਵੱਖ ਖੇਤਰਾਂ ‘ਚ ਆਪਣਾ ਛੋਟਾ ਕਾਰੋਬਾਰ ਚਲਾ ਰਹੀਆਂ ਮਹਿਲਾਵਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨਗਰ ਨਿਗਮ ਦੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਤਹਿਸੀਲਦਾਰ ਕਿਰਨ, ਮਹਿਲਾ ਵਿੰਗ ਜ਼ਿਲ੍ਹਾ ਪ੍ਰਧਾਨ ਮਨੀਸ਼ਾ ਕਪੂਰ, ਹਲਕਾ ਇੰਚਾਰਜ ਪੂਨਮ ਅਰੋੜਾ, ਜ਼ੋਨ ਮੁਖੀ ਅਜਿੰਦਰ, ਕੌਂਸਲਰ ਸ਼ਰਨਜੀਤ ਕੌਰ ਬਾਜਵਾ, ਕੌਂਸਲਰ ਤਜਿੰਦਰ ਕੌਰ ਰਾਜਾ, ਸ਼ਿਵਾਂਗੀ, ਨਵਨੀਤ, ਉਰਵਸ਼ੀ, ਕੁਲਦੀਪ, ਬਿਮਲਾ ਬੱਸੀ, ਪਿੰਕੀ, ਸ਼ਿੰਕੀ, ਰੀਟਾ ਕਟੋਚ, ਸ਼ਾਲੂ, ਰਿਤੂ, ਸੁਰਿੰਦਰ ਕੌਰ, ਪੂਜਾ ਸੋਨੀ, ਪਿੰਕੀ ਬੰਗਾ ਤੋ ਹੋਰ ਮੌਜੂਦ ਸਨ। ----