ਵਿਧਾਇਕ ਬੱਗਾ ਨੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
ਵਿਧਾਇਕ ਬੱਗਾ ਨੇ ਨਾਨਕ ਨਗਰ 'ਚ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
Publish Date: Fri, 27 Feb 2026 07:33 PM (IST)
Updated Date: Sat, 28 Feb 2026 04:05 AM (IST)

ਰਾਣਾ ਮੱਲ ਤੇਜ਼ੀ, ਪੰਜਾਬੀ ਜਾਗਰਣ, ਲੁਧਿਆਣਾ ਵਿਧਾਨ ਸਭਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 87 ਅਧੀਨ ਨਾਨਕ ਨਗਰ ਵਿਖੇ ਕਰੀਬ 1.41 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਬੱਗਾ ਨੇ ਦੱਸਿਆ ਕਿ ਇਸ ਖੇਤਰ ਵਿੱਚ ਦਹਾਕਿਆਂ ਪੁਰਾਣੀ ਸੀਵਰ ਲਾਈਨ ਲੋਡ ਚੁੱਕਣ ਦੇ ਯੋਗ ਨਹੀਂ ਹੈ ਅਤੇ ਇਲਾਕੇ ਦੇ ਵਸਨੀਕਾਂ ਵੱਲੋਂ ਅਕਸਰ ਸੀਵਰੇਜ ਜਾਮ ਦੀ ਸਮੱਸਿਆ ਸਬੰਧੀ ਸ਼ਿਕਾਇਤਾਂ ਕੀਤੀਆਂ ਜਾਂਦੀਆਂ ਸਨ। ਇਨ੍ਹਾਂ ਮੁਸ਼ਕਿਲਾਂ ਨੂੰ ਧਿਆਨ ਵਿੱਚ ਰੱਖਦਿਆਂ ਕਰੀਬ 60.81 ਲੱਖ ਰੁਪਏ ਦੀ ਲਾਗਤ ਨਾਲ ਨਵੀਆਂ ਪਾਈਪਾਂ ਵਿਛਾਈਆਂ ਜਾ ਰਹੀਆਂ ਹਨ ਤਾਂ ਜੋ ਓਵਰਫਲੋਅ ਤੇ ਬੰਦ ਸੀਵਰਲਾਈਨ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ। ਇਸ ਤੋਂ ਇਲਾਵਾ ਵਿਧਾਇਕ ਬੱਗਾ ਵੱਲੋਂ ਸੜਕ ਨਿਰਮਾਣ ਕਾਰਜ਼ਾਂ ਦਾ ਵੀ ਉਦਘਾਟਨ ਕੀਤਾ ਅਤੇ ਇਸ ਪ੍ਰੋਜੈਕਟ ਤਹਿਤ ਕਰੀਬ 80 ਲੱਖ ਰੁਪਏ ਖਰਚ ਕੀਤੇ ਜਾਣੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਇਹ ਨਿਰਦੇਸ਼ ਜਾਰੀ ਕੀਤੇ ਗਏ ਕਿ ਇਨ੍ਹਾ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਨੇਪਰੇ ਚਾੜਿਆ ਜਾਵੇ ਤਾਂ ਜੋ ਵਸਨੀਕਾਂ ਨੂੰ ਲਾਭ ਮਿਲ ਸਕੇ। ਵਿਧਾਇਕ ਚੋਧਰੀ ਬੱਗਾ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇੱਥੇ ਕੰਮ ਕਰਨ ਵਾਲੀ ਏਜੰਸੀ ਦੇ ਕੰਮਕਾਜ ’ਤੇ ਤਿੱਖੀ ਨਜ਼ਰ ਰੱਖਣ ਤਾਂ ਜੋ ਕੰਮ ਦੀ ਗੁਣਵੱਤਾ ਦੇ ਮਿਆਰ ’ਚ ਕਮੀ ਨਾ ਆਵੇ। ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਕਿਹਾ ਕਿ ਸੂਬੇ ’ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਇੱਕ-ਇੱਕ ਕਰ ਕੇ ਪੂਰਾ ਕੀਤਾ ਜਾ ਰਿਹਾ ਹੈ।