ਨਿਊ ਕੁੰਦਨਪੁਰੀ ’ਚ ਵਿਧਾਇਕ ਬੱਗਾ ਨੇ ਕੀਤਾ ਟਿਊਬਵੈੱਲ ਦਾ ਉਦਘਾਟਨ
ਨਿਊ ਕੁੰਦਨਪੁਰੀ ਵਿੱਚ ਵਿਧਾਇਕ ਬੱਗਾ ਨੇ ਕੀਤਾ ਟਿਊਬਵੈੱਲ ਦਾ ਉਦਘਾਟਨ
Publish Date: Tue, 05 May 2026 10:15 PM (IST)
Updated Date: Wed, 06 May 2026 04:18 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ : ਮਹਾਨਗਰ ਲੁਧਿਆਣਾ ਦੇ ਵਿਧਾਨ ਸਭਾ ਉੱਤਰੀ ਦੇ ਵਾਰਡ-91 ਦੇ ਇਲਾਕੇ ਨਿਊ ਕੁੰਦਨਪੁਰੀ ਦੇ ਨਿਵਾਸੀਆਂ ਦੀ ਪਾਣੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਨਵੇਂ ਲੱਗੇ ਟਿਊਬਵੈੱਲ ਦਾ ਉਦਘਾਟਨ ਕੀਤਾ। ਇਸ ਮੌਕੇ ਕੌਂਸਲਰ ਤਜਿੰਦਰ ਕੌਰ ਰਾਜਾ ਅਤੇ ਆਪ ਆਗੂ ਤਜਿੰਦਰ ਸਿੰਘ ਰਾਜਾ ਵੀ ਮੌਜੂਦ ਸਨ। ਇਸ ਟਿਊਬਵੈੱਲ ਦੇ ਸ਼ੁਰੂ ਹੋਣ ਨਾਲ ਹੀ ਆਸ-ਪਾਸ ਦੇ ਸੈਂਕੜੇ ਪਰਿਵਾਰਾਂ ਦੇ ਘਰਾਂ ਤੱਕ ਸਾਫ ਸੁਥਰਾ ਪਾਣੀ ਪਹੁੰਚਣ ਲੱਗ ਪਿਆ। ਜਿਸ ਨਾਲ ਅੱਤ ਦੀ ਗਰਮੀ ਵਿੱਚ ਸਥਾਨਕ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਵਿਧਾਇਕ ਚੌਘਰੀ ਮਦਨ ਲਾਲ ਬੱਗਾ ਨੇ ‘ਹਰ ਘਰ ਤੱਕ ਸ਼ੁੱਧ ਜਲ ਯੋਜਨਾ’ ਦੇ ਤਹਿਤ ਮੰਗਲਵਾਰ ਨੂੰ ਸ਼ੁਰੂ ਹੋਏ ਟਿਊਬਵੈੱਲ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਮ ਆਦਮੀ ਪਾਰਟੀ ਸਰਕਾਰ ਦਾ ਮਕਸਦ ਵਿਧਾਨ ਸਭਾ ਉੱਤਰੀ ਦੇ ਆਖਰੀ ਕੋਨੇ ’ ਚ ਬੈਠੇ ਹਰ ਨਾਗਰਿਕ ਤੱਕ ਮੁਢਲੀਆਂ ਸਹੂਲਤਾਂ ਪਹੁੰਚਾ ਕੇ ਸਮਾਜ ਪ੍ਰਤੀ ਆਪਣਾ ਫਰਜ ਨਿਭਾਉਣਾ ਹੈ। ਇਸ ਦੌਰਾਨ ਉਨ੍ਹਾਂ ਹਲਕੇ ਦੀਆਂ ਸੜਕਾਂ, ਸੀਵਰੇਜ ਅਤੇ ਨਿਰਵਿਘਨ ਤੇ ਮੁਫ਼ਤ ਬਿਜਲੀ ਸੇਵਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਹਲਕੇ ਵਿੱਚ ਹਰ ਤਰ੍ਹਾਂ ਦੀ ਸਹੂਲਤ ਪਹੁੰਚਾਈ ਜਾ ਰਹੀ ਹੈ। ਭਵਿੱਖ ਦੀਆਂ ਯੋਜਨਾਵਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸਥਾਨਕ ਲੋਕਾਂ ਦੀ ਮੰਗ ਅਨੁਸਾਰ ਵਿਕਾਸ ਕਾਰਜ ਸ਼ੁਰੂ ਕਰਵਾਏ ਜਾ ਰਹੇ ਹਨ। ਇਸ ਮੌਕੇ ਤੇ ਕੌਂਸਲਰ ਤਜਿੰਦਰ ਕੌਰ ਰਾਜਾ ਅਤੇ ਤਜਿੰਦਰ ਸਿੰਘ ਰਾਜਾ ਨੇ ਵਿਧਾਇਕ ਬੱਗਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਨਾਲ ਨਿਊ ਕੁੰਦਨਪੁਰੀ ਵਿੱਚ ਨਵੇਂ ਟਿਊਬਵੈੱਲ ਦੇ ਸ਼ੁਰੂ ਹੋਣ ਨਾਲ ਸਥਾਨਕ ਲੋਕਾਂ ਨੂੰ ਕਾਫ਼ੀ ਰਾਹਤ ਮਿਲੇਗੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ, ਬਲਾਕ ਅਤੇ ਵਾਰਡ ਪੱਧਰ ਦੇ ਅਹੁਦੇਦਾਰਾਂ ਸਮੇਤ ਸਥਾਨਕ ਨਿਵਾਸੀ ਹਾਜ਼ਰ ਸਨ।