ਵਿਧਾਇਕ ਬੱਗਾ ਵੱਲੋਂ ਭਗਤ ਸਿੰਘ ਕਾਲੋਨੀ ’ਚ ਮੁਹੱਲਾ ਕਲੀਨਿਕ ਦਾ ਉਦਘਾਟਨ
ਵਿਧਾਇਕ ਬੱਗਾ ਵੱਲੋਂ ਭਗਤ ਸਿੰਘ ਕਲੋਨੀ ’ਚ ਮੁਹੱਲਾ ਕਲੀਨਿਕ ਦਾ ਉਦਘਾਟਨ
Publish Date: Mon, 30 Mar 2026 06:56 PM (IST)
Updated Date: Tue, 31 Mar 2026 04:10 AM (IST)

ਪੰਜਾਬੀ ਜਾਗਰਣ ਟੀਮ ,ਲੁਧਿਆਣਾ : ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਦਿਨ-ਰਾਤ ਕੰਮ ਕਰ ਰਹੀ ਜਿਸ ਵਿੱਚ ਪੰਜਾਬ ਦੇ ਕਰੀਬ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੀ ਸਹੂਲਤ ਦਾ ਲਾਭ ਮਿਲੇਗਾ। ਇਹ ਪ੍ਰਗਟਾਵਾ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 94 ਅਧੀਨ ਭਗਤ ਸਿੰਘ ਕਾਲੋਨੀ ਵਿਖੇ ਮੁਹੱਲਾ ਕਲੀਨਿਕ ਦਾ ਉਦਘਾਟਨ ਕਰਦਿਆਂ ਕੀਤਾ। ਇਸ ਮੌਕੇ ਵਿਧਾਇਕ ਬੱਗਾ ਦੇ ਨਾਲ ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ, ਕੌਂਸਲਰ ਅਮਨ ਬੱਗਾ ਖੁਰਾਨਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ। ਵਿਧਾਇਕ ਬੱਗਾ ਨੇ ਕਿਹਾ ਕਿ ਹੁਣ ਕੋਈ ਵੀ ਪੰਜਾਬੀ ਸਿਹਤ ਸਹੂਲਤਾਂ ਤੋਂ ਵਾਂਝਾ ਨਹੀਂ ਰਹੇਗਾ ਅਤੇ ਇਨ੍ਹਾਂ ਮੁਹੱਲਾ ਕਲੀਨਿਕਾਂ ਵਿੱਚ ਮੁਫ਼ਤ ਦਵਾਈਆਂ ਦੇ ਨਾਲ ਹਰ ਪ੍ਰਕਾਰ ਦਾ ਇਲਾਜ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਕਲੀਨਿਕ ਦੇ ਖੁੱਲਣ ਨਾਲ ਗਰੀਬਾਂ ਦੀ ਹੋ ਰਹੀ ਲੁੱਟ ਬੰਦ ਹੋ ਜਾਵੇਗੀ। ਵਿਧਾਇਕ ਬੱਗਾ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਨੂੰ ਭਾਗ ਲੱਗੇ ਹਨ ਜਿਸਦੇ ਤਹਿਤ ਸੂਬੇ ਦੇ ਹਰ ਹਲਕੇ, ਮੁਹੱਲੇ ਅਤੇ ਪਿੰਡਾਂ ਵਿੱਚ ਮੁਹੱਲਾ ਕਲੀਨਿਕ ਖੁਲ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਹਨਾਂ ਕਲੀਨਿਕਾਂ ਵਿੱਚ ਜਿੱਥੇ ਲੋਕ ਆਪਣੇ ਟੈਸਟ ਮੁਫ਼ਤ ਕਰਵਾ ਰਹੇ ਹਨ ਉੱਥੇ ਪੰਜਾਬ ਸਰਕਾਰ ਵੱਲੋਂ ਮੁਫ਼ਤ ਇਲਾਜ ਦੀ ਸੁਵਿਧਾ ਵੀ ਉਪਲੱਬਧ ਕਰਵਾਈ ਜਾ ਰਹੀ ਹੈ।