- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ’ਚ ਦੁਸ਼ਹਿਰੇ ਦੇ ਤਿਉਹਾਰ ਮੌਕੇ ਵਿਧਾਇਕ ਭੋਲਾ ਨੇ ਵੱਖ-ਵੱਖ ਥਾਵਾਂ ’ਤੇ ਹਾਜ਼ਰੀ ਲਵਾਈ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ
ਸੂਬੇ ਭਰ ’ਚ ਅੱਜ ਦੁਸਹਿਰੇ ਦਾ ਤਿਉਹਾਰ ਬੜੇ ਹੀ ਉਤਸ਼ਾਹ ਨਾਲ ਮਨਾਇਆ, ਇਸੇ ਹੀ ਲੜੀ ਤਹਿਤ ਲੁਧਿਆਣਾ ਦੇ ਹਲਕਾ ਪੂਰਬੀ ਵਿਖੇ ਵੱਖ-ਵੱਖ ਥਾਵਾਂ ’ਤੇ ਦੁਸਹਿਰਾ ਮਨਾਇਆ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ’ਤੇ ਹਲਕਾ ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਵਿਧਾਇਕ ਗਰੇਵਾਲ ਨੇ ਕਿਹਾ ਕਿ ਅੱਜ ਦੇ ਦਿਨ ਤੋਂ ਸਾਨੂੰ ਇਹ ਸਿੱਖਿਆ ਮਿਲਦੀ ਹੈ ਕਿ ਬੁਰਾਈ ਜਿੰਨੀ ਵੀ ਵੱਡੀ ਕਿਉਂ ਨਾ ਹੋਵੇ ਇੱਕ ਨਾ ਇੱਕ ਦਿਨ ਉਹ ਸੱਚਾਈ ਅੱਗੇ ਹਾਰ ਜਾਂਦੀ ਹੈ, ਨੇਕੀ ਦੀ ਜਿੱਤ ਬੱਦੀ ਦੀ ਹਾਰ ਵਾਲੀ ਕਹਾਵਤ ਦਾ ਇਹੀ ਮਤਲਬ ਹੈ, ਸੋ ਸਾਨੂੰ ਮਿਲ ਕੇ ਬੁਰਾਈਆਂ ਦੇ ਖ਼ਿਲਾਫ਼, ਭ੍ਰਿਸ਼ਟਾਚਾਰ ਖਿਲਾਫ, ਨਸ਼ਿਆਂ ਖ਼ਿਲਾਫ ਹਮੇਸ਼ਾ ਬਿਨਾਂ ਕਿਸੇ ਭੇਦਭਾਵ ਤੋਂ ਖੜਨਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਅੱਜ ਦੇ ਦਿਨ ’ਤੇ ਵਧਾਈ ਦਿੰਦਿਆਂ ਕਿਹਾ ਕਿ ਆਓ ਸਭ ਮਿਲ ਕੇ ਇੱਕਜੁੱਟ ਹੋ ਕੇ ਰਾਵਣ ਰੂਪੀ ਸਮਾਜ ਚ ਫੈਲੀਆਂ ਬੁਰਾਈਆਂ ਨੂੰ ਖਤਮ ਕਰ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਚ ਆਪਣਾ ਬਣਦਾ ਯੋਗਦਾਨ ਪਾਈਏ। ਇਸ ਮੌਕੇ ਤੇ ਵੱਖ-ਵੱਖ ਕਮੇਟੀਆਂ ਦੇ ਮੈਂਬਰਾਂ ਵੱਲੋਂ ਵਿਧਾਇਕ ਗਰੇਵਾਲ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਦੌਰਾਨ ਟਿੱਬਾ ਰੋਡ, 32 ਸੈਕਟਰ, ਚੰਡੀਗੜ੍ਹ ਰੋਡ, ਦਾਣਾ ਮੰਡੀ ਅਤੇ ਹੋਰ ਥਾਵਾਂ ਤੇ ਦੁਸ਼ਹਿਰੇ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਪਾਰਟੀ ਵਰਕਰਾਂ ਤੇ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ’ਚ ਇਲਾਕਾ ਨਿਵਾਸੀ ਹਾਜ਼ਰ ਸਨ।