ਵਿਧਾਇਕ ਛੀਨਾ ਵੱਲੋ ਵਿਕਾਸ ਕਾਰਜ਼ਾਂ ਦਾ ਉਦਘਾਟਨ
ਵਿਧਾਇਕ ਛੀਨਾ ਵੱਲੋ ਵਿਕਾਸ ਕਾਰਜ਼ਾਂ ਦਾ ਉਦਘਾਟਨ
Publish Date: Tue, 21 Apr 2026 06:09 PM (IST)
Updated Date: Tue, 21 Apr 2026 06:13 PM (IST)

ਅਵਤਾਰ ਸਿੰਘ ਮੀਤ, ਪੰਜਾਬੀ ਜਾਗਰਣ ਲੁਧਿਆਣਾ ਵਾਰਡ ਨੰਬਰ 43, ਨੇੜੇ ਅਪੋਲੋ ਹਸਪਤਾਲ ਦੇ ਵਿਖੇ 97.84, ਲੱਖ ਰੁਪਏ ਨਾਲ ਬਣਨ ਵਾਲੀਆਂ ਆਰਐੱਮਸੀ ਗਲੀਆਂ ਬਣਾਉਣ ਦੇ ਮਹੱਤਵਪੂਰਨ ਵਿਕਾਸ ਕਾਰਜਾਂ ਦਾ ਉਦਘਾਟਨ ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾਂ ਵੱਲੋਂ ਕੀਤਾ ਗਿਆ। ਇਸ ਮੌਕੇ ਵਿਧਾਇਕ ਬੀਬੀ ਛੀਨਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਲੋਕਾਂ ਨੂੰ ਸਿਰਫ਼ ਅਧੂਰੇ ਕੰਮ, ਟੁੱਟੀਆਂ ਸੜਕਾਂ ਅਤੇ ਖਾਲੀ ਵਾਅਦੇ ਹੀ ਮਿਲੇ ਸਨ ਪਰ ਮੌਜੂਦਾ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਰਾਜਨੀਤੀ ਨਹੀਂ, ਸੇਵਾ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ, ਜਿਸ ਕਾਰਨ ਅੱਜ ਵਿਕਾਸ ਸਿਰਫ਼ ਕਾਗਜ਼ਾਂ ਵਿਚ ਨਹੀਂ ਸਗੋਂ ਸਿੱਧਾ ਜ਼ਮੀਨੀ ਪੱਧਰ ‘ਤੇ ਨਜ਼ਰ ਆ ਰਿਹਾ ਹੈ। ਵਿਧਾਇਕ ਛੀਨਾ ਨੇ ਅੱਗੇ ਕਿਹਾ ਕਿ ਇਲਾਕੇ ਦੇ ਹਰ ਮੁਹੱਲੇ ਤੱਕ ਬੁਨਿਆਦੀ ਸਹੂਲਤਾਂ ਪਹੁੰਚਾਉਣਾ ਸਰਕਾਰ ਦੀ ਪਹਿਲ ਹੈ ਅਤੇ ਇਹ ਵਿਕਾਸ ਯਾਤਰਾ ਆਉਣ ਵਾਲੇ ਸਮੇਂ ਵਿੱਚ ਵੀ ਲਗਾਤਾਰ ਜਾਰੀ ਰਹੇਗੀ। ਇਸ ਮੌਕੇ ਇਲਾਕਾ ਨਿਵਾਸੀਆਂ ਵੱਲੋਂ ਖੁਸ਼ੀ ਜਤਾਉਂਦੇ ਹੋਏ ਕਿਹਾ ਗਿਆ ਕਿ ਲੰਮੇ ਸਮੇਂ ਬਾਅਦ ਇਲਾਕੇ ਵਿਚ ਅਸਲ ਵਿਕਾਸ ਦੇ ਕੰਮ ਸ਼ੁਰੂ ਹੋਏ ਹਨ। ਉਨ੍ਹਾਂ ਦੱਸਿਆ ਕਿ ਪਹਿਲਾਂ ਟੁੱਟੀਆਂ ਗਲੀਆਂ ਅਤੇ ਮੁਸ਼ਕਿਲਾਂ ਭਰੇ ਰਸਤਿਆਂ ਕਾਰਨ ਰੋਜ਼ਾਨਾ ਜ਼ਿੰਦਗੀ ਬਹੁਤ ਔਖੀ ਸੀ, ਪਰ ਹੁਣ ਇਹ ਪ੍ਰੋਜੈਕਟ ਉਨ੍ਹਾਂ ਲਈ ਵੱਡੀ ਰਾਹਤ ਲੈ ਕੇ ਆਵੇਗਾ। ਇਲਾਕਾ ਨਿਵਾਸੀਆਂ ਨੇ ਵਿਧਾਇਕ ਛੀਨਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਹੁਣ ਉਹਨਾਂ ਨੂੰ ਸੱਚਮੁੱਚ ਬਦਲਾਅ ਮਹਿਸੂਸ ਹੋ ਰਿਹਾ ਹੈ ਅਤੇ ਭਵਿੱਖ ਲਈ ਵੀ ਉਮੀਦਾਂ ਹੋਰ ਮਜ਼ਬੂਤ ਹੋਈਆਂ ਹਨ। ਇਸ ਮੌਕੇ ਪੀਏ ਹਰਪ੍ਰੀਤ ਸਿੰਘ, ਮਹਿਤਾਬ ਸਿੰਘ ਬੰਟੀ, ਕੁਲਦੀਪ ਸਿੰਘ ਰਾਹੀ, ਇੰਦਰਜੀਤ ਵਰਮਾ, ਹਰਦੇਵ ਸਿੰਘ ਗੋਲਡੀ ਲਖਵਿੰਦਰ ਸਿੰਘ ਜੋੜਾ , ਅਮਨਜੋਤ ਕੌਰ, ਪਰਮਜੀਤ ਕੌਰ, ਸ਼ਰਨਜੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।