- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਗਰੇਵਾਲ ਵੱਲੋਂ ਵਿਸ਼ਕਰਮਾ ਨਗਰ ਵਾਰਡ 29 'ਚ ਨਵੇਂ ਟਿਊਬਵੈਲ ਦਾ ਉਦਘਾਟਨ

-ਕਿਹਾ, ਪੀਣਯੋਗ ਪਾਣੀ ਦੀ ਕਮੀ ਤੋਂ ਲੋਕਾਂ ਨੂੰ ਮਿਲੇਗਾ ਛੁਟਕਾਰਾ
ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ
ਵਿਧਾਨ ਸਭਾ ਹਲਕਾ ਪੂਰਬੀ ਲੁਧਿਆਣਾ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਸਥਾਨਕ ਵਾਰਡ ਨੰਬਰ 29 ’ਚ ਸਥਿਤ ਵਿਸ਼ਵਕਰਮਾ ਨਗਰ ਗਲੀ ਨੰਬਰ 1 ਵਿਖੇ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਗਰੇਵਾਲ ਨੇ ਕਿਹਾ ਕਿ ਹਰ ਘਰ ਜਲ, ਹਰ ਘਰ ਨਲ, ਸਕੀਮ ਤਹਿਤ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹਈਆ ਕਰਵਾਉਣ ਦੇ ਮੰਤਵ ਨਾਲ , ਵਾਰਡ ਚ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ। ਉਹਨਾਂ ਕਿਹਾ ਕਿ ਇਲਾਕਾ ਵਾਸੀਆਂ ਨੂੰ ਪਿਛਲੇ ਸਮੇਂ ਤੋਂ ਪੀਣ ਵਾਲੇ ਪਾਣੀ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਸੋ ਇਲਾਕਾ ਵਾਸੀਆਂ ਦੀ ਮੰਗ ਨੂੰ ਦੇਖਦੇ ਹੋਏ ਇਸ ਕੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜੋ ਕਿ ਆਉਣ ਵਾਲੇ ਦਿਨਾਂ ਚ ਜਲਦ ਹੀ ਮੁਕੰਮਲ ਕਰ ਲਿਆ ਜਾਵੇਗਾ, ਇਸ ਕੰਮ ਦੇ ਮੁਕੰਮਲ ਹੋਣ ਨਾਲ ਇਲਾਕਾ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਕਿੱਲਤ ਤੋਂ ਛੁਟਕਾਰਾ ਮਿਲੇਗਾ। ਵਿਧਾਇਕ ਗਰੇਵਾਲ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੇ ਵਸਨੀਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ। ਇਸ ਮੌਕੇ ਕੌਂਸਲਰ ਪਤੀ ਲਵਲੀ ਮਨੌਚਾ ਸੰਜੂ ਸ਼ਰਮਾ, ਬਖੇਸ਼ੀਸ ਹੀਰ, ਜਸਵਿੰਦਰ ਸਿੰਘ, ਸਰਬਜੀਤ ਸਿੰਘ, ਮਨਜੀਤ ਸਿੰਘ, ਰਣਜੀਤ ਰਾਣਾ, ਲੱਕੀ ਝੱਮਟ, ਰਵੀ ਸ਼ਰਮਾ, ਬੱਬਲੀ ਸ਼ਰਮਾ, ਕੁਲਵੰਤ ਰਾਏ, ਮਨਮੋਹਨ ਸਿੰਘ, ਬੌਬੀ ਮਲਹੋਤਰਾ ਤੇ ਪਾਰਟੀ ਵਰਕਰਾਂ ਤੋਂ ਇਲਾਵਾ ਵੱਡੀ ਗਿਣਤੀ ’ਚ ਇਲਾਕਾ ਵਾਸੀ ਵੀ ਹਾਜ਼ਰ ਸਨ।