ਵਿਧਾਇਕ ਗਰੇਵਾਲ ਵੱਲੋਂ ਸ਼ਰਧਾਲੂਆਂ ਦੀ ਬੱਸ ਅਮ੍ਰਿਤਸਰ ਲਈ ਰਵਾਨਾ
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਗਰੇਵਾਲ ਵੱਲੋਂ ਸ਼ਰਧਾਲੂਆਂ ਦੀ ਬੱਸ ਅਮ੍ਰਿਤਸਰ ਲਈ ਰਵਾਨਾ
Publish Date: Tue, 10 Feb 2026 07:37 PM (IST)
Updated Date: Wed, 11 Feb 2026 04:12 AM (IST)

ਪੰਜਾਬੀ ਜਾਗਰਣ ਟੀਮ, ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਦੀ ਅਗਵਾਈ ਹੇਠ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਦਰਸ਼ਨ ਕਰਵਾਉਣ ਲਈ ਵਾਰਡ ਨੰਬਰ 3 ਦੇ ਨੂਰਾਂ ਵਾਲਾ ਰੋਡ ਤੋਂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਰਾਮ ਤੀਰਥ ਲਈ ਬੱਸ ਰਵਾਨਾ ਕੀਤੀ ਗਈ। ਵਿਧਾਇਕ ਗਰੇਵਾਲ ਨੇ ਦੱਸਿਆ ਕਿ ਪੰਜਾਬ ਨੂੰ ਗੁਰੂਆਂ, ਪੀਰਾਂ ਵਾਲੀ ਧਰਤੀ ਹੋਣ ਕਰਕੇ ਇਸ ਸੂਬੇ ਨੂੰ ਧਾਰਮਿਕ ਆਸਥਾ ਵਾਲੇ ਸੂਬਾ ਹੋਣ ਦਾ ਮਾਨ ਪ੍ਰਾਪਤ ਹੈ, ਜਿਸ ਦੇ ਚਲਦਿਆਂ ‘ਆਪ’ ਸਰਕਾਰ ਵੱਲੋਂ ਸੂਬਾ ਵਾਸੀਆਂ ਇਸ ਸੇਵਾ ਦੀ ਸ਼ੁਰੂਆਤ ਕੀਤੀ ਗਈ ਹੈ। ਵਿਧਾਇਕ ਗਰੇਵਾਲ ਨੇ ਕਿਹਾ ਕਿ ਇਸ ਦੋ ਦਿਨਾਂ ਧਾਰਮਿਕ ਯਾਤਰਾ ਦੌਰਾਨ ਰਿਹਾਇਸ਼ ਤੇ ਭੋਜਨ ਦਾ ਸਾਰਾ ਖਰਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਪੰਜਾਬ ਸਰਕਾਰ ਨੇ ਸ਼ਰਧਾਲੂਆਂ ਦੀ ਸੁਖਾਵੀ ਯਾਤਰਾ ਲਈ ਵਿਆਪਕ ਪ੍ਰਬੰਧ ਕੀਤੇ ਹਨ, ਜਿਸ ਵਿੱਚ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸ਼ਰਧਾਲੂਆਂ ਨੂੰ ਯਾਤਰਾ ਲਈ ਰਜਿਸਟਰ ਕੀਤਾ ਗਿਆ ਹੈ। ਇਸ ਯਾਤਰਾ ਲਈ ਵਧੀਆ ਏਸੀ ਬੱਸਾਂ, ਠਹਿਰਨ ਲਈ ਵਧੀਆ ਹੋਟਲ ਅਤੇ ਮੁਫ਼ਤ ਖਾਣਾ ਪ੍ਰਦਾਨ ਕੀਤਾ ਗਿਆ ਹੈ ਅਤੇ ਇਸ ਦੇ ਨਾਲ-ਨਾਲ ਇੱਕ ਮੈਡੀਕਲ ਟੀਮ ਵੀ ਬੱਸ ਦੇ ਨਾਲ ਭੇਜੀ ਜਾਂਦੀ ਹੈ, ਤਾਂ ਜੋ ਸਿਹਤ ਸਮੱਸਿਆ ਦੀ ਸੂਰਤ ਵਿੱਚ ਤੁਰੰਤ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ। ਇਸ ਮੌਕੇ ਹਾਜ਼ਰ ਸ਼ਰਧਾਲੂਆਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਪੂਰਬੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਜੋ ਤੀਰਥ ਸਥਾਨਾਂ ਲਈ ਦਰਸ਼ਨਾਂ ਲਈ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਬਜ਼ੁਰਗਾਂ ਲਈ ਲਾਹੇਵੰਦ ਸਿੱਧ ਹੋ ਰਹੀਆਂ ਹਨ। ਇਸ ਮੌਕੇ ਵਾਰਡ ਇੰਚਾਰਜ ਜਸਵਿੰਦਰ ਸੰਧੂ, ਵਾਰਡ ਇੰਚਾਰਜ਼ ਬਾਬੂ ਸ਼ਰਮਾ, ਗਗਨ ਰਾਏ, ਦੀਪਕ ਸ਼ਰਮਾ, ਰਕੇਸ਼ ਕੁਮਾਰ, ਸੋਨੂ ਖੰਨਾ ਅਤੇ ਰੋਮੀ ਵਰਮਾ, ਸੁਮੀਤ ਸ਼ਰਮਾ, ਅਵਤਾਰ ਤਾਰੀ, ਸੁਖਦੇਵ ਸਿੰਘ, ਸੋਨੂੰ, ਜਸਵਿੰਦਰ, ਨੀਰਜ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।