- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਬਲਾਕ ਡੇਹਲੋਂ ਦੇ ਵੱਖ ਵੱਖ ਪਿੰਡਾਂ ਵਿੱਚ ਕੀਤੀਆਂ ਮੀਟਿੰਗਾਂ

-ਬਲਾਕ ਡੇਹਲੋਂ ਦੇ ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
ਬਿੰਨੀ ਡੇਹਲੋਂ, ਡੇਹਲੋਂ/ਆਲਮਗੀਰ : ਪੰਜਾਬ ਦੀ ਆਪ ਸਰਕਾਰ ਵੱਲੋਂ ਚਲਾਏ ਜਾ ਰਹੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਹਲਕਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਵੱਲੋਂ ਕਸਬਾ ਡੇਹਲੋਂ ਵਿਖੇ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਲੋਕਾਂ ਦੇ ਰੁਬਰੂ ਹੁੰਦਿਆਂ ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਦੇ ਲੋਕ ਇੱਕ ਵਾਰ ਫਿਰ ਤੋਂ ਪੰਜਾਬ ਵਿੱਚ ਆਪ ਦੀ ਸਰਕਾਰ ਤੇ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਬਣਾਉਣਾ ਚਾਹੁੰਦੇ ਹਨ, ਕਿਉਕਿ ਜਿੰਨਾ ਵਿਕਾਸ ਇਨ੍ਹਾਂ 5 ਸਾਲਾਂ ਵਿੱਚ ਹੋਇਆ ਹੈ ਸ਼ਾਇਦ ਹੀ ਕਿਸੇ ਹੋਰ ਸਰਕਾਰ ਸਮੇਂ ਹੋਇਆ ਹੋਵੇਗਾ ਕਿਉਕਿ ਹਲਕਾ ਗਿੱਲ ਦੇ ਪਿੰਡਾਂ ਅੰਦਰ ਵਿਕਾਸ ਕਾਰਜਾਂ ਦੀ ਹਨੇਰੀ ਚੱਲ ਰਹੀ ਹੈ, ਜਿਸ ਵਿੱਚ ਲੰਮੇ ਸਮੇਂ ਤੋਂ ਖਸ਼ਤਾਂ ਹਾਲ ਹਾਲਤ ਸੜਕਾਂ ਪਿੰਡਾਂ ਵਿੱਚ ਸੀਵਰੇਜ ਦਾ ਪ੍ਰਬੰਧ, ਛੱਪੜਾਂ ਦੀ ਸਫਾਈ ਅਤੇ ਗਲੀਆਂ ਨਾਲੀਆਂ ਦਾ ਕੰਮ ਵੱਡੇ ਪੱਧਰ ਤੇ ਚੱਲ ਰਿਹਾ ਹੈ। ਇਸੇ ਲੜੀ ਤਹਿਤ ਅੱਜ ਸਾਹਨੇਵਾਲ ਰੋਡ ਤੋਂ ਇੱਕ ਗਲੀ ਦਾ ਉਦਘਾਟਨ ਵੀ ਕੀਤਾ। ਜਿਸ ਨੂੰ 10 ਲੱਖ ਰੁਪੈ ਦੀ ਲਾਗਤ ਨਾਲ ਬਣਾਇਆ ਜਾਣਾ ਹੈ।
ਇਸ ਸਮੇਂ ਉਸ ਗਲੀ ਵਿੱਚ ਰਹਿਣ ਵਾਲੇ ਲੋਕਾਂ ਨੇ ਧੰਨਵਾਦ ਕੀਤਾ ਕਿ ਕਿਸੇ ਵੀ ਸਰਕਾਰ ਨੇ ਸਾਡੀ ਸਾਰ ਨਹੀ ਲਈ ਹੁਣ ਪੰਜਾਬ ਦੀ ਆਪ ਸਰਕਾਰ ਅਤੇ ਸੰਮਤੀ ਮੈਂਬਰ ਜਗਰੂਪ ਸਿੰਘ ਦੀ ਮਿਹਨਤ ਸਦਕਾ ਹੀ ਇਸ ਗਲੀ ਦਾ ਕੰਮ ਸੁਰੂ ਹੋ ਪਾਇਆ ਹੈ। ਇਸ ਮੌਕੇ ਉਨ੍ਹਾਂ ਪਿੰਡਾਂ ਅੰਦਰ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਪਹਿਲੀ ਜੁਲਾਈ ਤੋਂ ਔਰਤਾਂ ਨੂੰ ਮਿਲਣ ਜਾ ਰਹੇ 1000-1500 ਰੁਪੈ ਸਬੰਧੀ ਕੀਤੀ ਜਾ ਰਜਿਸਟ੍ਰੇਸ਼ਨ ਦੇ ਕੰਮ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਇੱਕ-ਇੱਕ ਵਾਅਦੇ ਨੂੰ ਪੂਰਾ ਕਰਨ ਲਈ ਬਿਨ੍ਹਾਂ ਰੁਕੇ ਲੱਗੇ ਹੋਏ ਹਨ। ਹਲਕਾ ਗਿੱਲ ਦੇ ਹਰ ਪਿੰਡ ਦਾ ਵਿਕਾਸ ਬਿਨ੍ਹਾਂ ਕਿਸੇ ਭੇਦ-ਭਾਵ ਕੀਤਾ ਜਾ ਰਿਹਾ ਹੈ।
ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਿਕੰਦਰ ਸਿੰਘ, ਬਲਾਕ ਸੰਮਤੀ ਮੈਂਬਰ ਜਗਰੂਪ ਸਿੰਘ ਨੇ ਸਾਂਝੇ ਤੌਰ ’ਤੇ ਕਿਹਾ ਕਿ ਅਸੀਂ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹਾਂ ਜਿਨਾਂ ਦੀ ਰਹਿਨੁਮਾਈ ਹੇਠ ਕਸਬਾ ਡੇਹਲੋਂ ਦੇ ਵਿਕਾਸ ਕਾਰਜ ਚੱਲ ਰਹੇ ਹਨ। ਇਸ ਮੌਕੇ ਦਿਲਜੋਤ ਸਿੰਘ ਗਰੇਵਾਲ, ਅੰਕੁਸ਼ ਗੋਇਲ ਮੈਂਬਰ ਪੰਚਾਇਤ, ਸੰਜੀਵ ਕੂਮਾਰ ਗੋਇਲ, ਜੋਤ ਗਿੱਲ, ਦਰਸ਼ਨ ਸਿੰਘ, ਸੋਨੀ ਗਿੱਲ, ਗੁਰਮੇਲ ਸਿੰਘ ਗੇਲਾ, ਰਵੀ ਗਿੱਲ, ਕਮਲ, ਜਸਵੀਰ ਸਿੰਘ (ਸਾਰੇ ਮੈਂਬਰ ਪੰਚਾਇਤ), ਮਾਹਾਂਬੀਰ ਸਿੰਘ, ਲਾਡੀ ਡੇਹਲੋਂ, ਨਰਿੰਦਰਪਾਲ ਸਿੰਘ, ਰਾਜੂ ਡੇਹਲੋਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।