ਸੰਜੀਵ ਗੁਪਤਾ, ਜਗਰਾਓਂ : ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਤਰਜ 'ਤੇ ਹੀ ਪੰਜਾਬ ਵਿਚ ਵੀ ਜਨਤਾ ਨਾਲ ਰਾਜ ਸਥਾਪਿਤ ਕਰਨ ਦੇ ਵਾਅਦੇ ਨੇ ਅਕਾਲੀ ਤੇ ਕਾਂਗਰਸ ਦੋਵਾਂ ਦੀਆਂ ਨੀਂਦਾਂ ਉਡਾ ਦਿੱਤੀਆਂ ਹਨ। ਇਸੇ ਡਰ ਤੋਂ ਅਕਾਲੀ ਤੇ ਕਾਂਗਰਸੀ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਚ ਸਰਕਾਰ ਬਨਣ 'ਤੇ ਲਾਗੂ ਕੀਤੀਆਂ ਜਾਣ ਵਾਲੀਆਂ ਨੀਤੀਆਂ ਦੀ ਨਕਲ ਕਰਕੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ, ਜਦ ਕਿ ਇਨ੍ਹਾਂ ਨਕਲਚੀਆਂ ਦੀ ਇਸ ਵਾਰ ਜਨਤਾ ਸਾਜਿਸ਼ 'ਚ ਫਸਣ ਵਾਲੀ ਨਹੀਂ। ਉਕਤ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਵਿਰੋਧੀ ਧਿਰ ਦੇ ਉਪ ਆਗੂ ਤੇ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਪਿੰਡ ਅਖਾੜਾ ਵਿਖੇ ਜਨਤਾ ਨਾਲ ਰਾਬਤਾ ਕਾਇਮ ਕਰਦਿਆਂ ਕੀਤਾ। ਉਨ੍ਹਾਂ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਪੰਜਾਬ ਦੀ ਕੰਗਾਲੀ ਤੇ ਮੰਦਹਾਲੀ ਲਈ ਜਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਸਾਢੇ ਚਾਰ ਸਾਲ ਖਜਾਨਾ ਖਾਲੀ ਦਾ ਢੌਂਗ ਰਚ ਕੇ ਸਮਾਂ ਟਪਾਉਂਦੇ ਹੁਣ ਲੋਕਾਂ ਨੂੰ ਮੁੱਦਿਆਂ ਤੋਂ ਭਟਕਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਇਨ੍ਹਾਂ ਦੀਆਂ ਗੁਮਰਾਹ-ਕੁੰਨ ਚਾਲਾਂ ਤੋਂ ਭਲੀ-ਭਾਂਤ ਜਾਣੂ ਹੋ ਚੁੱਕੇ ਹਨ ਤੇ ਇਨ੍ਹਾਂ ਦੀਆਂ ਗੱਲਾਂ 'ਚ ਨਹੀਂ ਆਉਣਗੇ ਤੇ 2022 'ਚ ਅਕਾਲੀਆਂ ਤੇ ਕਾਂਗਰਸੀਆਂ ਦਾ ਬੋਰੀਆ ਬਿਸਤਰਾ ਗੋਲ ਕਰ ਦੇਣਗੇ। ਮਾਣੂੰਕੇ ਨੇ ਐਲਾਨ ਕੀਤਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਮਹਿੰਗੇ ਬਿਜਲੀ ਸਮਝੌਤੇ ਤੁਰੰਤ ਰੱਦ ਕੀਤੇ ਜਾਣਗੇ, 24 ਘੰਟੇ ਬਿਜਲੀ ਦਿੱਤੀ ਜਾਵੇਗੀ, ਸਾਰੇ ਵਰਗਾਂ ਨੂੰ 300 ਯੂਨਿਟ ਪ੍ਰਤੀ ਮਹੀਨਾਂ ਬਿਜਲੀ ਮੁਫ਼ਤ ਦਿੱਤੀ ਜਾਵੇਗੀ, ਆਸ਼ਾ ਵਰਕਰਾਂ ਦੇ ਮਸਲੇ ਹੱਲ ਕੀਤੇ ਜਾਣਗੇ, ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ, ਇੰਸਪੈਕਟਰ ਰਾਜ ਖ਼ਤਮ ਕੀਤਾ ਜਾਵੇਗਾ, ਵਪਾਰੀਆਂ ਨੂੰ 6 ਮਹੀਨੇ ਦੇ ਅੰਦਰ ਵੈਟ ਰਿਫੰਡ ਕੀਤਾ ਜਾਵੇਗਾ, ਹਫ਼ਤਾ ਵਸੂਲੀ ਤੇ ਗੁੰਡਾ ਟੈਕਸ ਖਤਮ ਕੀਤਾ ਜਾਵੇਗਾ, ਨੌਕਰੀਆਂ ਦੇ ਪ੍ਰਬੰਧ ਕੀਤੇ ਜਾਣਗੇ, ਹਰ ਤਰ੍ਹਾਂ ਦੇ ਮਾਫ਼ੀਏ ਨੂੰ ਨੱਥ ਪਾਈ ਜਾਵੇਗੀ, ਸਾਫ਼-ਸੁਥਰਾ ਪ੍ਰਸ਼ਾਸਨਿਕ ਤੇ ਲੋਕ ਰਾਜ ਸਥਾਪਿਤ ਕੀਤਾ ਜਾਵੇਗਾ। ਇਸ ਮੌਕੇ ਪੋ੍. ਸੁਖਵਿੰਦਰ ਸਿੰਘ ਸੁੱਖੀ, ਰਾਮ ਜਗਰਾਓਂ, ਪੱਪੂ ਭੰਡਾਰੀ, ਸੁਰਿੰਦਰ ਸਿੰਘ ਸੱਗੂ, ਸੁਰਜੀਤ ਸਿੰਘ ਧਾਪਾ, ਤਰਸੇਮ ਸਿੰਘ ਅਲੀਗੜ੍ਹ, ਸੁਰਜੀਤ ਸਿੰਘ ਗਿੱਲ, ਜਸਪ੍ਰਰੀਤ ਸਿੰਘ ਅਲੀਗੜ੍ਹ, ਿਛੰਦਰਪਾਲ ਸਿੰਘ ਮੀਨੀਆਂ, ਦਿਲਬਾਗ ਸਿੰਘ ਨੰਬਰਦਾਰ ਗੁਰਦੇਵ ਸਿੰਘ ਚਕਰ, ਸੁਰਿੰਦਰ ਸਿੰਘ ਲੱਖਾ, ਹਰਮੀਤ ਸਿੰਘ ਕਾਉਂਕੇ, ਜਗਦੇਵ ਸਿੰਘ ਗਿੱਦੜਪਿੰਡੀ, ਹਰਪ੍ਰਰੀਤ ਸਿੰਘ ਸਰਬਾ, ਗੁਰਪ੍ਰਰੀਤ ਸਿੰਘ ਗੋਪੀ, ਕਾਮਰੇਡ ਨਿਰਮਲ ਸਿੰਘ ਆਦਿ ਹਾਜ਼ਰ ਸਨ।