- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਸੰਗੋਵਾਲ ਨੇ ਇੰਟਰਲਾਕ ਟਾਈਲਾਂ ਦਾ ਕੀਤਾ ਉਦਘਾਟਨ

- ਵਿਧਾਇਕ ਸੰਗੋਵਾਲ ਦਾ ਪਿੰਡ ਪੁੱਜਣ ’ਤੇ ਕੀਤਾ ਨਿੱਘਾ ਸਵਾਗਤ
ਸਵਰਨ ਗੌਂਸਪੁਰੀ, ਪੰਜਾਬੀ ਜਾਗਰਣ
ਹੰਬੜਾਂ : ਹਲਕਾ ਗਿੱਲ ਦੇ ਅਧੀਨ ਪੈਂਦੇ ਪਿੰਡ ਪ੍ਰਤਾਪ ਸਿੰਘ ਵਾਲਾ ਵਿਖੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਪ੍ਰੋਗਰਾਮ ਲੋਕ ਮਿਲਣੀ ਦੌਰਾਨ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਪ੍ਰਤਾਪ ਸਿੰਘ ਵਾਲਾ ਵਿਖੇ ਗਲੀਆਂ ਵਿੱਚ ਇੰਟਰਲਾਕ ਟਾਈਲਾਂ ਲਗਾਉਣ ਤੇ ਸੀਵਰੇਜ ਦੀ ਉਸਾਰੀ ਦੇ ਕੰਮ ਦਾ ਉਦਘਾਟਨ ਨੀਂਹ ਪੱਥਰ ਰੱਖ ਕੇ ਸ਼ੁਰੂ ਕਰਵਾਇਆ ਗਿਆ। ਇਸ ਤੋਂ ਬਾਅਦ ਲੋਕ ਮਿਲਣੀ ਦੌਰਾਨ ਉਨ੍ਹਾਂ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਬਾਰੇ ਕਿਹਾ ਜੋ ਆਮ ਆਦਮੀ ਪਾਰਟੀ ਨੇ ਪਿਛਲੀਆਂ ਵਿਧਾਨ ਚੋਣਾਂ ਸਮੇਂ ਲੋਕਾਂ ਨਾਲ ਵਾਅਦੇ ਕੀਤੇ ਗਏ। ਉਨ੍ਹਾਂ ਨੂੰ ਇੱਕ-ਇੱਕ ਕਰ ਕੇ ਪੂਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹਰੇਕ ਵਰਗ ਦੇ ਲੋਕਾਂ ਨੂੰ ਬਰਾਬਰ ਸਹੂਲਤਾਂ ਦਿੱਤੀਆਂ ਗਈਆਂ। ਜਿਸ ਵਿਚ ਮੁਫ਼ਤ ਬਿਜਲੀ ਦੇਣ ਦੇ ਨਾਲ-ਨਾਲ ਹੋਰ ਵੀ ਅਨੇਕਾਂ ਸਕੀਮਾਂ ਲੋਕਾਂ ਨੂੰ ਦਿੱਤੀਆਂ ਗਈਆਂ। ਜਿਸ ਤੋਂ ਪੰਜਾਬ ਵਾਸੀ ਭਲੀਭਾਂਤ ਜਾਣ ਚੁੱਕੇ ਹਨ। ਲੋਕ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਤੋਂ ਖੁਸ਼ ਹਨ। ਉਨ੍ਹਾਂ ਨੇ ਪ੍ਰਤਾਪ ਸਿੰਘ ਵਾਲਾ ਦੇ ਵਿਕਾਸ ਕਾਰਜਾਂ ਲਈ 53 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸੀਵਰੇਜ ਲਈ 18 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ।
ਉਨ੍ਹਾਂ ਨੇ ਕਿਹਾ ਕਿ ਗ੍ਰਾਮ ਪੰਚਾਇਤ ਤੇ ਲੋਕਾਂ ਦੀ ਮੰਗ ਨੂੰ ਪੂਰਾ ਕਰਦਿਆਂ ਪੀਣ ਵਾਲੇ ਪਾਣੀ ਲਈ ਨਵੀਂ ਟੈਂਕੀ ’ਤੇ ਟਿਊਬਵੈੱਲ ਲਈ ਲੱਖਾਂ ਰੁਪਏ ਖਰਚ ਕਰ ਕੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਦਿੱਤੀ ਗਈ। ਉਨ੍ਹਾਂ ਨੇ ਅੱਜ ਫਿਰ ਪਿੰਡ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗ੍ਰਾਂਟ ਪੰਚਾਇਤ ਨੂੰ ਦਿੱਤੀ ਗਈ। ਇਸ ਮੌਕੇ ਵਿਧਾਇਕ ਸੰਗੋਵਾਲ ਨੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਤੇ ਉਨ੍ਹਾਂ ਨੂੰ ਤੁਰੰਤ ਹੱਲ ਕੀਤਾ। ਸਮਾਗਮ ਦੌਰਾਨ ਮਾਰਕੀਟ ਕਮੇਟੀ ਲੁਧਿਆਣਾ ਦੇ ਚੇਅਰਮੈਨ ਗੁਰਜੀਤ ਸਿੰਘ ਗਿੱਲ ਲਾਦੀਆ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਰਾਜ ਸਿੰਘ ਸੋਨੂੰ ਗਿੱਲ, ਸੰਮਤੀ ਮੈਂਬਰ ਦੇਵਿੰਦਰਪਾਲ ਸਿੰਘ ਲਾਡੀ ਸੰਗੋਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਹੁਣੇ ਹੁਣੇ ਮਾਵਾਂ ਧੀਆਂ ਸਤਿਕਾਰ ਯੋਜਨਾ ਅਧੀਨ ਰਾਜ ਅੰਦਰ ਲੱਖਾਂ ਦੀ ਗਿਣਤੀ ਵਿੱਚ ਮਾਵਾਂ ਤੇ ਧੀਆਂ ਦੇ ਖਾਤਿਆਂ ਵਿੱਚ ਪਾਏ ਗਏ ਰੁਪਇਆਂ ਦੀ ਗੱਲ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਇਹ ਵੀ ਫੈਸਲਾ ਲਾਗੂ ਕਰ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀਆਂ ਨੂੰ ਚਿੱਤ ਕਰ ਕੇ ਰੱਖ ਦਿੱਤਾ। ਹੁਣ ਫਿਰ ਤੋਂ ਪੰਜਾਬ ਦੇ ਲੋਕ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੀ ਦੁਆਰਾ ਵਾਗਡੋਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੱਥਾਂ ਵਿੱਚ ਦੇ ਕੇ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਦੇਖਣ ਲਈ ‘ਆਪ’ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ।
ਇਸ ਮੌਕੇ ‘ਆਪ’ ਦੇ ਸੂਬਾਈ ਆਗੂ ਕਾਮਰੇਡ ਗੁਰਮੇਜ ਸਿੰਘ ਤੇ ਬਲਾਕ ਸੰਮਤੀ ਮੈਂਬਰ ਸੁਮਨ ਬਾਲਾ, ਸਰਪੰਚ ਪਰਮਜੀਤ ਕੌਰ, ਅਸ਼ਵਨੀ ਕੁਮਾਰ ਸ਼ਰਮਾ ਤੇ ਪਿੰਡ ਵਾਸੀਆਂ ਵੱਲੋਂ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੀਡੀਪੀਓ ਰਾਜਵਿੰਦਰ ਸਿੰਘ, ਜੇਈ ਜਗਦੀਪ ਸਿੰਘ, ਪੰਚਾਇਤ ਸਕੱਤਰ ਰਮਨਦੀਪ ਸਿੰਘ, ਬਲਾਕ ਪ੍ਰਧਾਨ ਨਰਿੰਦਰ ਸਿੰਘ ਸੰਧੂ ਨੂਰਪੁਰ ਬੇਟ, ਪੀਏ ਜਸਵਿੰਦਰ ਸਿੰਘ ਜੱਸੀ, ਦਫ਼ਤਰ ਇੰਚਾਰਜ ਰਵੀ ਝੱਮਟ, ਸਰਪੰਚ ਗੁਰਵਿੰਦਰ ਸਿੰਘ ਗਰੇਵਾਲ ਮਲਕਪੁਰ ਬੇਟ, ਸਰਪੰਚ ਜਸਵਿੰਦਰ ਸਿੰਘ ਸਿੰਘਪੁਰਾ, ਮਨਜੀਤ ਸਿੰਘ ਸਿੰਘਪੁਰਾ, ਸਰਪੰਚ ਪਰਮਜੀਤ ਕੌਰ,ਪੰਚ ਅਮਨਦੀਪ ਕੌਰ, ਪੰਚ ਰੈਣੂ, ਪੰਚ ਅਮਰਜੀਤ ਕੌਰ, ਪੰਚ ਰਮਨਦੀਪ ਕੌਰ, ਪੰਚ ਜਸਵੰਤ ਕੌਰ, ਪੰਚ ਤਮੰਨਾ, ਪੰਚ ਨਿਰਮਲ ਸਿੰਘ, ਪੰਚ ਧਰਮਪਾਲ ਸਿੰਘ, ਪੰਚ ਰਾਵਿੰਦਰ ਸਿੰਘ, ਪੰਚ ਬਲਕਰਨ ਸਿੰਘ, ਵਿਕਰਾਂਤ ਕੁਮਾਰ, ਰਾਜ ਕੁਮਾਰ, ਰਣਵੀਰ ਸਿੰਘ, ਪ੍ਰਾਸ਼ਰ, ਪਿਆਰਾ ਸਿੰਘ, ਬਲਵੰਤ ਸਿੰਘ, ਮਲਕੀਤ ਸਿੰਘ, ਗੁਰਬਚਨ ਸਿੰਘ ਮੌਜੂਦ ਸਨ।