ਵਿਧਾਇਕ ਸੰਗੋਵਾਲ ਨੇ ਕੇਜਰੀਵਾਲ ਨੂੰ ਦੀਵਾਲੀ ਦੀ ਦਿੱਤੀ ਵਧਾਈ
ਵਿਧਾਇਕ ਸੰਗੋਵਾਲ ਨੇ ਕੇਜਰੀਵਾਲ ਨਾਲ ਮੁਲਾਕਾਤ ਕਰਕੇ ਦੀਵਾਲੀ ਦੀਆਂ ਦਿੱਤੀਆਂ ਵਧਾਈਆਂ
Publish Date: Sat, 07 Nov 2026 05:32 PM (IST)
Updated Date: Sat, 07 Nov 2026 05:35 PM (IST)
ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ ਲੁਧਿਆਣਾ ਵਿਧਾਨ ਸਭਾ ਹਲਕਾ ਗਿੱਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਅੱਜ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਅਤੇ ਇਸ ਮੌਕੇ ਉਨ੍ਹਾਂ ਕੇਜਰੀਵਾਲ ਨੂੰ ਦੀਵਾਲੀ ਦੀਆਂ ਵਧਾਈਆਂ ਦਿੰਦਿਆਂ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ। ਇਸ ਮੌਕੇ ਵਿਧਾਇਕ ਸੰਗੋਵਾਲ ਨੇ ਕੇਜਰੀਵਾਲ ਨਾਲ ਵਿਧਾਨ ਸਭਾ ਹਲਕਾ ਗਿੱਲ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਵੀ ਜਾਣਕਾਰੀ ਦਿੱਤੀ। ਇਥੇ ਦੱਸਣਯੋਗ ਹੈ ਕਿ ਲੁਧਿਆਣਾ ਨਾਲ ਸਬੰਧਿਤ ਕਈ ਵਿਧਾਨ ਸਭਾਵਾਂ ਨਾਲ ਸਬੰਧਤ ਮੌਜੂਦਾ ਵਿਧਾਇਕਾਂ ਨੂੰ ਆਮ ਆਦਮੀ ਪਾਰਟੀ ਨੇ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਲਈ ਟਿਕਟਾਂ ਦਾ ਐਲਾਨ ਕਰ ਦਿੱਤਾ ਗਿਆ ਹੈ,ਜਦਕਿ ਵਿਧਾਨ ਸਭਾ ਹਲਕਾ ਗਿੱਲ ਤੋਂ ਕਿਸ ਨੂੰ ਟਿਕਟ ਮਿਲੇਗੀ,ਅਜੇ ਸ਼ਸ਼ੋਪੰਜ ਬਣੀ ਹੋਈ ਹੈ। ਇਸ ਲਈ ਇਸ ਮੌਕੇ ਵਿਧਾਇਕ ਸੰਗੋਵਾਲ ਵੱਲੋਂ ਕੇਜਰੀਵਾਲ ਨਾਲ ਕੀਤੀ ਗਈ ਮੁਲਾਕਾਤ ਬਹੁਤ ਹੀ ਮਹੱਤਵਪੂਰਨ ਹੈ, ਕਿਉਂਕਿ ਆਉਂਦੇ ਕੁੱਝ ਦਿਨਾਂ ਤੱਕ ਆਮ ਆਦਮੀ ਪਾਰਟੀ ਵੱਲੋਂ ਹੋਰ ਹਲਕਿਆਂ ਲਈ ਵੀ ਟਿਕਟਾਂ ਦੀ ਵੰਡ ਕੀਤੀ ਜਾਣੀ ਹੈ।