ਵਿਧਾਇਕ ਸਿੱਧੂ ਨੇ ਨਿਗਮ ਕਮਿਸ਼ਨਰ ਨਾਲ ਕੀਤੀ ਮੀਟਿੰਗ
ਹਲਕੇ ਦੇ ਵਿਕਾਸ ਵਿੱਚ ਤੇਜੀ ਲਿਆਉਣ ਲਈ ਵਿਧਾਇਕ ਸਿੱਧੂ ਨੇ ਨਿਗਮ ਕਮਿਸ਼ਨਰ ਨਾਲ ਕੀਤੀ ਮੀਟਿੰਗ
Publish Date: Thu, 19 Mar 2026 07:51 PM (IST)
Updated Date: Fri, 20 Mar 2026 04:16 AM (IST)

- ਚੱਲ ਰਹੇ ਵਿਕਾਸ ਕਾਰਜਾਂ ਨੂੰ ਤੈਅ ਸਮੇਂ ’ਚ ਮੁਕੰਮਲ ਕਰਨ ’ਤੇ ਦਿੱਤਾ ਜ਼ੋਰ ਫੋਟੋ ਨੰਬਰ- 25 ਸਤਵਿੰਦਰ ਸ਼ਰਮਾ, ਪੰਜਾਬੀ ਜਾਗਰਣ ਲੁਧਿਆਣਾ : ਮਹਾਨਗਰ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਆਤਮ ਨਗਰ ਦੇ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਣ ਅਤੇ ਸਾਰੇ ਕੰਮਾਂ ਨੂੰ ਟੈਂਡਰ ਦੀਆਂ ਤੈਅ ਸ਼ਰਤਾਂ ਅਨੁਸਾਰ ਕਰਵਾਉਣ ਲਈ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਅੱਜ ਨਗਰ ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਹਲਕੇ ਵਿੱਚ ਚੱਲ ਰਹੇ ਅਤੇ ਆਗਾਮੀ ਦਿਨਾਂ ਵਿੱਚ ਸ਼ੁਰੂ ਹੋਣ ਵਾਲੇ ਵਿਕਾਸ ਪ੍ਰੋਜੈਕਟਾਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਵਿਧਾਇਕ ਸਿੱਧੂ ਨੇ ਨਗਰ ਨਿਗਮ ਕਮਿਸ਼ਨਰ ਡਾ. ਗੁਪਤਾ ਨੂੰ ਸਾਫ ਕੀਤਾ ਕਿ ਉਨ੍ਹਾਂ ਹਲਕੇ ਦੇ ਵਸਨੀਕਾਂ ਨਾਲ ਤੇਜ਼ ਅਤੇ ਉੱਚ ਮਿਆਰੀ ਵਿਕਾਸ ਕਾਰਜਾਂ ਦਾ ਜੋ ਵਾਅਦਾ ਕੀਤਾ ਹੋਇਆ ਹੈ ਉਸ ਤੇ ਪਹਿਲਾ ਦੀ ਤਰ੍ਹਾਂ ਹੀ ਨਗਰ ਨਿਗਮ ਅਧਿਕਾਰੀਆਂ ਵੱਲੋਂ ਡਟਕੇ ਪਹਿਰਾ ਦਿੱਤਾ ਜਾਵੇ। ਮੀਟਿੰਗ ਦੌਰਾਨ ਉਨ੍ਹਾਂ ਹਲਕੇ ਦੀ ਤਰੱਕੀ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਵੀ ਕੀਤੀ। ਇਸ ਤੋਂ ਇਲਾਵਾ ਵਿਧਾਇਕ ਸਿੱਧੂ ਵੱਲੋਂ ਟਰੇਡ ਕਮਿਸ਼ਨ ਦੀਆਂ ਮੀਟਿੰਗਾਂ ਦੌਰਾਨ ਹਲਕੇ ਦੇ ਛੋਟੇ ਦੁਕਾਨਦਾਰਾਂ, ਫੜੀਆਂ ਵਾਲਿਆਂ ਵੱਲੋਂ ਦੱਸੀਆਂ ਮੁਸ਼ਕਿਲਾਂ ਵੀ ਨਿਗਮ ਕਮਿਸ਼ਨਰ ਡਾ. ਗੁਪਤਾ ਅੱਗੇ ਰੱਖੀਆਂ ਅਤੇ ਉਨ੍ਹਾਂ ਨੂੰ ਗੰਭੀਰਤਾ ਅਤੇ ਸ਼ਲੀਨਤਾ ਨਾਲ ਹੱਲ ਕਰਨ ਬਾਰੇ ਵਿਚਾਰ ਕੀਤਾ ਗਿਆ। ਨਗਰ ਨਿਗਮ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਸਖ਼ਤ ਲਹਿਜੇ ਵਿੱਚ ਕਿਹਾ ਕਿ ਕਿਸੇ ਵੀ ਗਰੀਬ ਅਤੇ ਕਿਰਤੀ ਨੂੰ ਬਿਨ੍ਹਾਂ ਵਜ੍ਹਾ ਤੰਗ ਪ੍ਰੇਸ਼ਾਨ ਨਾ ਕੀਤਾ ਜਾਵੇ। ਨਗਰ ਨਿਗਮ ਕਮਿਸ਼ਨਰ ਨੇ ਵਿਧਾਇਕ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਹਲਕੇ ਵਿੱਚ ਚੱਲ ਰਹੇ ਸਾਰੇ ਵਿਕਾਸ ਪ੍ਰੋਜੈਕਟਾਂ ਨੂੰ ਸਮੇਂ ਸਿਰ ਅਤੇ ਸਹੀ ਤਰੀਕੇ ਨਾਲ ਜਲਦ ਪੂਰਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਨਵੇਂ ਪ੍ਰੋਜੈਕਟਾਂ ਨੂੰ ਵੀ ਜਲਦ ਸ਼ੁਰੂ ਕਰਵਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਧਾਇਕ ਸਿੱਧੂ ਵੱਲੋਂ ਦਿੱਤੇ ਗਏ ਸੁਝਾਵਾਂ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਦੱਸਿਆ ਕਿ ਭਲਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਵਿਸ਼ਵਕਰਮਾ ਪਾਰਕ ਅਤੇ ਮਿਲਟਰੀ ਕੈਂਪ ਵਿਖੇ ਸੀਵਰੇਜ ਲਾਈਨ ਦੇ ਉਦਘਾਟਨ ਲਈ ਆਤਮ ਨਗਰ ਹਲਕੇ ਦਾ ਦੌਰਾ ਕੀਤਾ ਜਾਵੇਗਾ। ਜਿਸ ਤੋਂ ਬਾਅਦ ਹਲਕੇ ਵਿਕਾਸ ਕਾਰਜਾਂ ਵਿੱਚ ਹੋਰ ਤੇਜੀ ਆਵੇਗੀ।