- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਿਸ਼ਨ ਕਲੀਨ ਪੰਜਾਬ ਤਹਿਤ ਵਿਧਾਇਕ ਸਿੱਧੂ ਨੇ ਵਾਰਡ 45 ’ਚ ਸਫਾਈ ਮੁਹਿੰਮ ਵਿੱਢੀ

-ਕਿਹਾ, ਸਾਫ਼-ਸੁਥਰਾ ਵਾਤਾਵਰਣ ਹਰ ਨਾਗਰਿਕ ਦਾ ਮੁੱਢਲਾ ਅਧਿਕਾਰ
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰਾਂ ਅਤੇ ਕਸਬਿਆਂ ਨੂੰ ਸਾਫ਼-ਸੁਥਰਾ, ਸੁੰਦਰ ਤੇ ਸਿਹਤਮੰਦ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਜ਼ਿਲ੍ਹਾ ਲੁਧਿਆਣਾ ’ਚ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ ਹੈ। ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਰਹਿਨੁਮਾਈ ਹੇਠ ਵਾਰਡ ਨੰਬਰ-45 ਵਿਖੇ ਵਿਸ਼ੇਸ਼ ਸਫਾਈ ਚਲਾਈ ਗਈ। ਸਾਰੀ ਮੁਹਿੰਮ ਵਿੱਚ ਵਾਰਡ ਕੋਂਸਲਰ, ਸੀਐਸਓ, ਸੀਐਸਆਈ ,ਐਸਆਈ, ਬੀ ਐਂਡ ਆਰ ਟੀਮ, ਓ ਐਂਡ ਐਮ ਟੀਮ, ਸੀ ਐਫ ਅਤੇ ਹੈਲਥ ਟੀਮ ਮੌਜੂਦ ਰਹੀ। ਇਸ ਦੇ ਨਾਲ ਹੀ ਉੱਥੇ ਮੌਜੂਦ ਲੋਕਾਂ ਨੂੰ ਸੋਲਿਡ ਵੇਸਟ ਮੈਨੇਜਮੈਂਟ ਅਤੇ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣ ਲਈ ਕਿਹਾ ਗਿਆ। ਉਨ੍ਹਾਂ ਦੱਸਿਆ ਕਿ ‘ਮਿਸ਼ਨ ਕਲੀਨ ਪੰਜਾਬ’ ਸੂਬਾ ਸਰਕਾਰ ਦੀ ਇੱਕ ਮਹੱਤਵਪੂਰਨ ਮੁਹਿੰਮ ਹੈ, ਜਿਸ ਦਾ ਉਦੇਸ਼ ਸੂਬੇ ਦੇ ਸ਼ਹਿਰਾਂ ਤੇ ਕਸਬਿਆਂ ਵਿੱਚ ਸਫ਼ਾਈ ਵਿਵਸਥਾ ਨੂੰ ਹੋਰ ਮਜ਼ਬੂਤ ਕਰਨਾ ਅਤੇ ਲੋਕਾਂ ਵਿੱਚ ਸਵੱਛਤਾ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਸਾਫ਼-ਸੁਥਰਾ ਵਾਤਾਵਰਣ ਹਰੇਕ ਨਾਗਰਿਕ ਦਾ ਅਧਿਕਾਰ ਵੀ ਹੈ ਅਤੇ ਜ਼ਿੰਮੇਵਾਰੀ ਵੀ। ਉਨ੍ਹਾਂ ਇਹ ਵੀ ਕਿਹਾ ਕਿ ਸਫ਼ਾਈ ਕਿਸੇ ਇੱਕ ਦਿਨ ਜਾਂ ਮੁਹਿੰਮ ਤੱਕ ਸੀਮਤ ਨਹੀਂ ਹੋਣੀ ਚਾਹੀਦੀ, ਸਗੋਂ ਇਸ ਨੂੰ ਸਾਡੀ ਰੋਜ਼ਾਨਾ ਜ਼ਿੰਦਗੀ ਦਾ ਅਟੁੱਟ ਹਿੱਸਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਰਸਾਤੀ ਮੌਸਮ ਦੌਰਾਨ ਗਲੀਆਂ, ਨਾਲੀਆਂ, ਸੜਕਾਂ ਅਤੇ ਜਨਤਕ ਥਾਵਾਂ ਦੀ ਸਫ਼ਾਈ ਨੂੰ ਪਹਿਲ ਦੇ ਆਧਾਰ ’ਤੇ ਯਕੀਨੀ ਬਣਾਉਣਾ ਜ਼ਰੂਰੀ ਹੈ। ਉਹਨਾਂ ਕਿਹਾ ਕਿ ਪ੍ਰਤੀ ਜਾਗਰੂਕਤਾ ਅਤੇ ਸਹੀ ਕੂੜਾ ਪ੍ਰਬੰਧਨ ਨਾਲ ਕਈ ਮੌਸਮੀ ਅਤੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਵਿੱਚ ਮਦਦ ਮਿਲ ਸਕਦੀ ਹੈ।