ਜੌਹਲਾਂ ’ਚ ਵਿਧਾਇਕ ਨੇ ਖੇਡ ਮੈਦਾਨ ਦਾ ਕੀਤਾ ਉਦਘਾਟਨ ਜੋਹਲਾਂ ’ਚ ਵਿਧਾਇਕ ਠੇਕੇਦਾਰ ਨੇ ਖੇਡ ਮੈਦਾਨ ਦਾ ਕੀਤਾ ਉਦਘਾਟਨ
Publish Date: Tue, 25 Aug 2026 07:31 PM (IST)
Updated Date: Tue, 25 Aug 2026 07:33 PM (IST)
20 ਲੱਖ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ ਖੇਡ ਮੈਦਾਨ ਠਾਕੁਰਜੀਤ ਸਿੰਘ ਤਾਜਪਰੀ, ਪੰਜਾਬੀ ਜਾਗਰਣ ਰਾਏਕੋਟ : ਨਜ਼ਦੀਕੀ ਪਿੰਡ ਜੌਹਲਾਂ ਵਿਖੇ ਹਲਕਾ ਵਿਧਾਇਕ ਹਾਕਮ ਸਿੰਘ ਠੇਕੇਦਾਰ ਵੱਲੋਂ 20 ਲੱਖ ਦੀ ਲਾਗਤ ਨਾਲ ਬਣਨ ਵਾਲੇ ਆਧੁਨਿਕ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਹਲਕਾ ਵਿਧਾਇਕ ਵੱਲੋਂ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਸਿਹਤਮੰਦ ਬਣਾਉਣ ਦੇ ਮਕਸਦ ਤਹਿਤ ਸੂਬੇ ਭਰ ਵਿੱਚ 509 ਖੇਡ ਮੈਦਾਨ ਤਿਆਰ ਕਰ ਕੇ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ। ਇਸੇ ਵਰ੍ਹੇ 3100 ਹੋਰ ਖੇਡ ਸਟੇਡੀਅਮ ਤਿਆਰ ਕਰਵਾਏ ਜਾ ਰਹੇ ਹਨ। ਨੌਜਵਾਨਾਂ ਨੂੰ ਨਸ਼ਿਆਂ ਤੋਂ ਰਹਿਤ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਹ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਖਿਡਾਰੀਆਂ ਅਤੇ ਛੋਟੇ ਬੱਚਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੜ੍ਹਾਈ ਦੇ ਨਾਲ ਖੇਡਾਂ ਵੱਲ ਵੀ ਧਿਆਨ ਦੇਣ, ਕਿਉਂਕਿ ਖੇਡਾਂ ਨਾਲ ਹੀ ਆਪਸੀ ਭਾਈਚਾਰਾ ਮਜ਼ਬੂਤ ਹੋਵੇਗਾ ਅਤੇ ਨੌਜਵਾਨਾਂ ਵਿੱਚ ਸਹਿਣਸ਼ੀਲਤਾ ਪੈਦਾ ਹੋਵੇਗੀ। ਇਸ ਮੌਕੇ ਪਿੰਡ ਦੇ ਸਰਪੰਚ ਕੁਲਦੀਪ ਸਿੰਘ, ਬਲਾਕ ਸੰਮਤੀ ਮੈਂਬਰ ਡਾ. ਜਗਰੂਪ ਸਿੰਘ, ਕਰਮਜੀਤ ਕੌਰ, ਭੁਪਿੰਦਰ ਕੌਰ, ਜਸਪ੍ਰੀਤ ਕੌਰ, ਗੁਰਚਰਨ ਸਿੰਘ, ਜੇਈ ਚੰਚਲ ਸਿੰਘ, ਜਸਵੰਤ ਸਿੰਘ, ਕਮਲਜੀਤ ਸਿੰਘ, ਗੁਰਦੇਵ ਸਿੰਘ, ਪ੍ਰੀਤਮ ਸਿੰਘ, ਅਵਤਾਰ ਸਿੰਘ, ਬਲਦੇਵ ਸਿੰਘ, ਲਾਡੀ ਸਿੰਘ, ਫੋਜੀ ਦੀਪਾ ਸਿੰਘ, ਸੀਪਾ ਸਿੰਘ, ਬੇਅੰਤ ਸਿੰਘ, ਬਲਦੇਵ ਸਿੰਘ ਵੀ ਹਾਜ਼ਰ ਸਨ।